Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਨੇਪਾਲ ਵਿੱਚ ਜਹਾਜ਼ ਹੋਇਆ ਹਾਦਸਾਗ੍ਰਸਤ, 18 ਲੋਕਾਂ ਦੀ ਮੌਤ

July 24, 2024 07:42 AM

ਕਾਠਮਾਂਡੂ, 24 ਜੁਲਾਈ (ਪੋਸਟ ਬਿਊਰੋ): ਨੇਪਾਲ ਦੀ ਰਾਜਧਾਨੀ (Plane crash in Nepal, 18 people died) ਕਾਠਮਾਂਡੂ 'ਚ ਬੁੱਧਵਾਰ ਸਵੇਰੇ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਜਹਾਜ਼ 'ਚ ਸਵਾਰ 19 ਲੋਕਾਂ 'ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਐੱਮ. ਸ਼ਾਕਿਆ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮਾਂਡੂ ਤੋਂ ਪੋਖਰਾ ਜਾ ਰਿਹਾ ਸੀ।
ਜਹਾਜ਼ ਨੇ ਸਵੇਰੇ ਕਰੀਬ 11 ਵਜੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਪਲਾਂ ਵਿੱਚ ਹੀ ਇਹ ਕਰੈਸ਼ ਹੋ ਗਿਆ। 9ਐੱਨ-ਏਐੱਮਈ ਜਹਾਜ਼ ਸੌਰਯਾ ਏਅਰਲਾਈਨਜ਼ ਦਾ ਸੀ। ਹਾਦਸੇ 'ਚ ਮਰਨ ਵਾਲਿਆਂ 'ਚੋਂ 17 ਸੌਰਯਾ ਏਅਰਲਾਈਨਜ਼ ਦੇ ਕਰਮਚਾਰੀ ਸਨ, ਜਦਕਿ ਬਾਕੀ 2 ਚਾਲਕ ਦਲ ਦੇ ਮੈਂਬਰ ਸਨ।
ਦਰਅਸਲ, ਇਸ 21 ਸਾਲ ਪੁਰਾਣੇ ਜਹਾਜ਼ ਦੀ ਮੁਰੰਮਤ ਕੀਤੀ ਜਾ ਰਹੀ ਸੀ ਅਤੇ ਜਾਂਚ ਲਈ ਲਿਜਾਇਆ ਜਾ ਰਿਹਾ ਸੀ। ਜਹਾਜ਼ ਵਿਚ ਮੌਜੂਦ ਲੋਕ ਕੰਪਨੀ ਦੇ ਟੈਸਟਿੰਗ ਸਟਾਫ ਸਨ। ਜਾਣਕਾਰੀ ਮੁਤਾਬਕ ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਅਤੇ ਫਾਇਰ ਫਾਈਟਰਜ਼ ਦੀ ਟੀਮ ਬਚਾਅ ਕਾਰਜ ਲਈ ਮੌਕੇ 'ਤੇ ਪਹੁੰਚ ਗਈ।
ਇਕ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਕਰੈਸ਼ ਹੋਣ ਤੋਂ ਬਾਅਦ ਜਹਾਜ਼ ਨੂੰ ਅੱਗ ਲੱਗ ਗਈ। ਇਸ ਨੂੰ ਤੁਰੰਤ ਬੁਝਾਇਆ ਗਿਆ। ਹਾਲਾਂਕਿ ਹਾਦਸੇ ਦੇ ਕਾਰਨਾਂ ਦੀ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ