Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਪਾਸਪੋਰਟ ਰੈਂਕਿੰਗ ਵਿਚ ਭਾਰਤ 2 ਸਥਾਨ ਵਧਕੇ 82ਵੇਂ ਸਥਾਨ 'ਤੇ ਪਹੁੰਚਿਆ, ਸਿੰਗਾਪੁਰ ਦਾ ਪਾਸਪੋਰਟ ਸਭ ਤੋਂ ਸ਼ਕਤੀਸ਼ਾਲੀ

July 24, 2024 07:55 AM

ਸਿੰਗਾਪੁਰ, 24 ਜੁਲਾਈ (ਪੋਸਟ ਬਿਊਰੋ): ਸਿੰਗਾਪੁਰ ਦਾ ਪਾਸਪੋਰਟ ਦੁਨੀਆਂ ਦਾ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਹੈ। ਪਾਸਪੋਰਟ ਰੈਂਕਿੰਗ ਸੰਸਥਾ ਹੈਨਲੇ ਐਂਡ ਪਾਰਟਨਰਸ ਨੇ ਦੁਨੀਆਂ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਰੈਂਕਿੰਗ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਭਾਰਤ ਨੂੰ 82ਵਾਂ ਸਥਾਨ ਮਿਲਿਆ ਹੈ।
ਇਸ ਸਾਲ ਜਨਵਰੀ 'ਚ ਜਾਰੀ ਇੰਡੈਕਸ ਦੇ ਮੁਕਾਬਲੇ ਭਾਰਤ ਦੀ ਰੈਂਕਿੰਗ 'ਚ 2 ਸਥਾਨ ਦਾ ਵਾਧਾ ਹੋਇਆ ਹੈ। ਭਾਰਤੀ ਪਾਸਪੋਰਟ 'ਤੇ 58 ਦੇਸ਼ਾਂ 'ਚ ਵੀਜ਼ਾ ਫ੍ਰੀ ਐਂਟਰੀ ਹੈ। ਇਸ ਤੋਂ ਪਹਿਲਾਂ ਜਨਵਰੀ 'ਚ ਜਾਰੀ ਇੰਡੈਕਸ 'ਚ ਭਾਰਤ ਦੀ ਰੈਂਕਿੰਗ 5 ਸਥਾਨ ਹੇਠਾਂ ਆ ਗਈ ਸੀ। ਸਾਲ 2023 'ਚ ਭਾਰਤ 80ਵੇਂ ਸਥਾਨ 'ਤੇ ਸੀ।
ਇਸ ਸੂਚੀ ਵਿੱਚ ਸਿੰਗਾਪੁਰ ਦੇ ਪਾਸਪੋਰਟ ਨੂੰ ਪਹਿਲਾ ਸਥਾਨ ਮਿਲਿਆ ਹੈ, ਜਿਸ ਦੀ 195 ਦੇਸ਼ਾਂ ਵਿੱਚ ਵੀਜ਼ਾ ਮੁਕਤ ਵੈਧਤਾ ਹੈ। ਜਾਪਾਨ ਦੇ ਨਾਲ-ਨਾਲ ਫਰਾਂਸ, ਇਟਲੀ, ਜਰਮਨੀ ਅਤੇ ਸਪੇਨ ਦੂਜੇ ਸਥਾਨ 'ਤੇ ਹਨ, ਜਿਨ੍ਹਾਂ ਦੇ ਪਾਸਪੋਰਟ ਨਾਲ 192 ਦੇਸ਼ਾਂ ਦੀ ਵੀਜ਼ਾ ਮੁਫਤ ਯਾਤਰਾ ਕੀਤੀ ਜਾ ਸਕਦੀ ਹੈ।
ਆਸਟ੍ਰੀਆ, ਫਿਨਲੈਂਡ, ਆਇਰਲੈਂਡ, ਲਕਸਮਬਰਗ, ਨੀਦਰਲੈਂਡ, ਦੱਖਣੀ ਕੋਰੀਆ ਅਤੇ ਸਵੀਡਨ 191 ਦੇਸ਼ਾਂ ਵਿੱਚ ਮੁਫਤ ਵੀਜ਼ਾ ਦਾਖਲੇ ਵਾਲੇ ਤੀਜੇ ਸਥਾਨ 'ਤੇ ਰਹੇ। ਇਹ ਰੈਂਕਿੰਗ ਇੰਟਰਨੈਸ਼ਨਲ ਏਅਰ ਟਰਾਂਸਪੋਰਟ ਐਸੋਸੀਏਸ਼ਨ ਦੇ ਆਂਕੜਿਆਂ ਦੇ ਆਧਾਰ 'ਤੇ ਜਾਰੀ ਕੀਤੀ ਗਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ