Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ

July 24, 2024 08:07 AM

-ਬੱਚਿਆਂ ਦੀ ਸੁਰੱਖਿਆ ਸਬੰਧੀ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਨੂੰ ਦੇਣ ਦੀ ਲੋਕਾਂ ਨੂੰ ਕੀਤੀ ਅਪੀਲ
ਚੰਡੀਗੜ੍ਹ, 24 ਜੁਲਾਈ (ਪੋਸਟ ਬਿਊਰੋ): ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਵਿਭਾਗ ਵੱਲੋਂ ਸੂਬੇ ਵਿੱਚ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਬਚਾਇਆ ਗਿਆ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਗਏ ਹਨ। ਸੂਬੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਇਹ ਮੁਹਿੰਮ ਮਹੀਨੇ ਦੇ ਹਰ ਦੂਜੇ ਹਫਤੇ ਲਗਾਤਾਰ ਚਲਾਈ ਜਾਵੇਗੀ । ਇਸ ਮੁਹਿੰਮ ਦੌਰਾਨ ਰਾਜ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 77 ਬੱਚੇ ਬਚਾਏ ਗਏ ਹਨ ਜਿਨ੍ਹਾਂ ਵਿੱਚੋਂ 20 ਬੱਚਿਆਂ ਦਾ ਕੋਈ ਆਸਰਾ ਨਾ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾਣਗੀਆਂ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 8 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 13 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇੱਕ ਬੱਚੇ ਨੂੰ ਆਂਗਨਵਾੜੀ ਵਿੱਚ ਦਾਖਲ ਕਰਵਾਇਆ ਗਿਆ ਹੈ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ ਐਕਟ 2015 ਅਧੀਨ ਸੂਬੇ ਵਿੱਚ 07 ਸਰਕਾਰੀ ਚਿਲਡਰਨ ਹੋਮ ਅਤੇ 39 ਗੈਰ ਸਰਕਾਰੀ ਹੋਮ ਰਜਿਸਟਰਡ ਕੀਤੇ ਹੋਏ ਹਨ ਜਿਨਾਂ ਵਿਚ ਅਨਾਥ, ਬੇਸਾਹਾਰਾ ਅਤੇ ਸਪੁਰਧ ਕੀਤੇ ਬੱਚਿਆਂ ਨੂੰ ਰੱਖਣ ਦਾ ਉਪਬੰਧ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੀ ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਜਾਂ ਬਾਲ ਭਲਾਈ ਕਮੇਟੀ ਵਿਖੇ ਦੇਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਮਿਸ਼ਨ ਵਾਤਸੱਲਿਆ ਸਕੀਮ ਅਧੀਨ ਬੇਸਹਾਰਾ ਅਤੇ ਲੋੜਬੰਦ ਬੱਚਿਆ ਦੀ ਸੁਰੱਖਿਆ ਲਈ ਵਚਨਬੱਧ ਹੈ ਤਾਂ ਜੋ ਬੱਚਿਆ ਨੂੰ ਰਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸਕੀਮਾਂ ਸਬੰਧੀ ਸੂਚਨਾ ਵਿਭਾਗ ਦੀ ਵੈਬਸਾਇਟ` ਤੇ ਉਪਲੱਬਧ ਹੈ।
ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਲਈ ਵਿਭਾਗ ਵੱਲੋਂ ਮਿਸ਼ਨ ਵਾਤਸੱਲਿਆ ਸਕੀਮ (ਬਾਲ ਸੁਰੱਖਿਆ ਸਕੀਮ) ਚਲਾਈ ਜਾ ਰਹੀ ਹੈ ਜਿਸ ਦਾ ਮੁੱਖ ਉਦੇਸ਼ ਬੱਚਿਆਂ ਦੀ ਸਹੀ ਦੇਖਭਾਲ, ਸੁਰੱਖਿਆ, ਵਿਕਾਸ, ਇਲਾਜ ਅਤੇ ਸਮਾਜ ਵਿੱਚ ਮੁੜ ਵਸੇਬਾ ਕਰਨਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ