Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ

July 24, 2024 08:08 AM

-ਪ੍ਰਧਾਨ ਮੰਤਰੀ ਮੋਦੀ ਨੂੰ ਸ਼ੰਭੂ ਬਾਰਡਰ ਵਿਖੇ ਕਿਸਾਨ ਪ੍ਰਦਰਸ਼ਨ ਵਿੱਚ ਸ਼ਾਮਿਲ ਹਰਿਆਣਾ ਪੁਲਿਸ ਅਧਿਕਾਰੀਆਂ ਲਈ ਬਹਾਦਰੀ ਪੁਰਸਕਾਰ ਦੇਣ ਦੀ ਸਿਫ਼ਾਰਸ਼ 'ਤੇ ਮੁੜ ਵਿਚਾਰ ਕਰਨ ਦੀ ਅਪੀਲ

ਚੰਡੀਗੜ੍ਹ, 24 ਜੁਲਾਈ (ਪੋਸਟ ਬਿਊਰੋ): ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ, ਮੈਂ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ‘ਤੇ ਡੂੰਘੀ ਚਿੰਤਾ ਅਤੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ।
ਉਨ੍ਹਾਂ ਅੱਗੇ ਕਿਹਾ ਕਿ, ਹਾਲਾਂ ਕਿ ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਅਤੇ ਸਮਰਪਣ ਦਾ ਦਿਲੋਂ ਸਤਿਕਾਰ ਕਰਦਾ ਹਾਂ ਅਤੇ ਇਹ ਮੰਨਦਾ ਹਾਂ ਕਿ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਲਈ ਮਾਣ-ਸਨਮਾਨ ਦੇਣਾ ਬਣਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ 'ਤੇ ਬਣੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ।
ਪ੍ਰਧਾਨ ਮੰਤਰੀ ਨੂੰ ਹਰਿਆਣਾ ਸਰਕਾਰ ਦੇ ਇਸ ਮੰਦਭਾਗੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਭਾਰਤ ਦੀ ਸਰਵਉੱਚ ਸੰਵਿਧਾਨਕ ਅਥਾਰਟੀ ਹੋਣ ਦੇ ਨਾਤੇ ਮੈਂ ਤੁਹਾਨੂੰ ਇਸ ਸਿਫਾਰਿਸ਼ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਸਾਡੇ ਲਈ ਲੋਕਤੰਤਰ, ਨਿਆਂ ਅਤੇ ਮਨੁੱਖੀ ਸਿਧਾਂਤਾਂ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਕਿਸਾਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਲਈ ਉਹ ਮਾਣ-ਸਨਮਾਨ ਦੇ ਹੱਕਦਾਰ ਹਨ, ਇਸ ਲਈ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਰੁਖ਼ੀ ਅਤੇ ਬੇਇਨਸਾਫ਼ੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦ ਸ਼ੁਭਕਰਨ ਅਤੇ ਹੋਰ ਕਿਸਾਨ-ਮਜ਼ਦੂਰਾਂ, ਜਿਨ੍ਹਾਂ ਨੂੰ ਇਸ ਪ੍ਰਦਰਸ਼ਨ ਦੌਰਾਨ ਸੰਤਾਪ ਝੱਲਣਾ ਪਿਆ, ਲਈ ਨਿਆਂ ਨੂੰ ਯਕੀਨੀ ਬਣਾਈਏ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ