Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ

July 24, 2024 08:30 AM

ਨਵੀਂ ਦਿੱਲੀ , 24 ਜੁਲਾਈ (ਪੋਸਟ ਬਿਊਰੋ): ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਕੱਲ੍ਹ ਵਿੱਤ ਮੰਤਰੀ ਨੇ ਬਜਟ ਪੇਸ਼ ਕੀਤਾ। ਬੁੱਧਵਾਰ ਸਵੇਰੇ ਸਦਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਬਜਟ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ।
ਇੰਡੀਆ ਬਲਾਕ ਦੇ ਆਗੂਆਂ ਨੇ ਕਿਹਾ ਕਿ ਇਸ ਬਜਟ ਵਿੱਚੋਂ ਦੇਸ਼ ਦਾ 90% ਹਿੱਸਾ ਗਾਇਬ ਹੈ। ਸਿਰਫ ਬਿਹਾਰ ਅਤੇ ਆਂਧਰਾ ਪ੍ਰਦੇਸ਼ ਨੂੰ ਖੁਸ਼ ਕੀਤਾ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਉਨ੍ਹਾਂ ਦੇ ਮੁੱਖ ਮੰਤਰੀਆਂ ਦੇ ਆਧਾਰ 'ਤੇ ਚਲਾਈ ਜਾ ਰਹੀ ਹੈ। ਇਹ ਮੋਦੀ ਸਰਕਾਰ ਦਾ ਬਜਟ ਹੈ।
ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਬਜਟ ਨੂੰ ਲੈ ਕੇ ਸਦਨ 'ਚ ਵੀ ਹੰਗਾਮਾ ਹੋਇਆ। ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਚਰਚਾ ਦੌਰਾਨ ਵਿਰੋਧੀ ਧਿਰ ਦੇ ਆਗੂ ਵਾਕਆਊਟ ਕਰ ਗਏ। ਉਹ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਿਰੁੱਧ ਸ਼ੇਮ-ਸ਼ੇਮ ਦੇ ਨਾਅਰੇ ਲਾਉਂਦੇ ਹੋਏ ਸਦਨ ਤੋਂ ਵਾਕਆਊਟ ਕਰ ਗਏ।
ਜਦੋਂ ਵਿਰੋਧੀ ਧਿਰ ਨੇ ਬਜਟ ਨੂੰ ਪੱਖਪਾਤੀ ਦੱਸਿਆ ਤਾਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਬਜਟ ਵਿੱਚ ਸਾਰੇ ਰਾਜਾਂ ਦੇ ਨਾਮ ਲੈਣ ਦਾ ਕੋਈ ਮੌਕਾ ਨਹੀਂ ਮਿਲਦਾ ਹੈ। ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਧਿਰ ਦੇ ਆਗੂ ਜਾਣਬੁੱਝ ਕੇ ਅਜਿਹੇ ਦੋਸ਼ ਲਗਾ ਰਹੇ ਹਨ ਤਾਂ ਜੋ ਲੋਕਾਂ ਨੂੰ ਲੱਗੇ ਕਿ ਉਨ੍ਹਾਂ ਦੇ ਰਾਜ ਨੂੰ ਕੁਝ ਨਹੀਂ ਮਿਲਿਆ। ਇਹ ਸਹੀ ਨਹੀਂ ਹੈ।
ਚਰਚਾ ਦੌਰਾਨ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਸਭਾਪਤੀ ਨੂੰ ਕਿਹਾ- ਮਾਤਾ ਜੀ (ਵਿੱਤ ਮੰਤਰੀ ਨਿਰਮਲਾ ਸੀਤਾਰਮਨ) ਬੋਲਣ ਵਿੱਚ ਮਾਹਿਰ ਹਨ। ਇਸ 'ਤੇ ਰਾਜ ਸਭਾ ਦੇ ਸਪੀਕਰ ਜਗਦੀਪ ਧਨਖੜ ਨੇ ਕਿਹਾ ਕਿ ਉਹ ਤੁਹਾਡੀ ਮਾਂ ਨਹੀਂ ਹੈ, ਉਹ ਤੁਹਾਡੀ ਬੇਟੀ ਦੇ ਬਰਾਬਰ ਦੀ ਹੈ।
ਇਸ ਦੇ ਨਾਲ ਹੀ ਟੀਐੱਮਸੀ ਸੰਸਦ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਭਾਜਪਾ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਲੋਕ ਸਭਾ ਅਤੇ ਰਾਜ ਸਭਾ ਵਿੱਚ ਇੱਕ ਵੀ ਮੁਸਲਿਮ ਸੰਸਦ ਮੈਂਬਰ ਨਹੀਂ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ