Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ

July 24, 2024 08:30 AM

ਪਟਨਾ, 24 ਜੁਲਾਈ (ਪੋਸਟ ਬਿਊਰੋ): ਬਿਹਾਰ ਵਿਧਾਨ ਸਭਾ ਤੋਂ ਪੇਪਰ ਲੀਕ ਵਿਰੋਧੀ ਬਿੱਲ ਪਾਸ ਹੋ ਗਿਆ ਹੈ। ਰਾਜਪਾਲ ਦੇ ਦਸਤਖਤ ਤੋਂ ਬਾਅਦ ਇਹ ਬਿੱਲ ਸੂਬੇ ਵਿੱਚ ਲਾਗੂ ਹੋ ਜਾਵੇਗਾ। ਇਸ ਬਿੱਲ ਮੁਤਾਬਕ ਹੁਣ ਪੇਪਰ ਲੀਕ ਨੂੰ ਗੰਭੀਰ ਅਪਰਾਧ ਮੰਨਿਆ ਜਾਵੇਗਾ। ਵਿਧਾਨ ਸਭਾ ਤੋਂ ਕਾਨੂੰਨ ਪਾਸ ਹੋਣ ਤੋਂ ਬਾਅਦ ਪੇਪਰ ਲੀਕ ਮਾਮਲੇ 'ਚ ਦੋਸ਼ੀਆਂ 'ਤੇ ਗੈਰ-ਜ਼ਮਾਨਤੀ ਧਾਰਾਵਾਂ ਲਗਾਈਆਂ ਜਾਣਗੀਆਂ।
ਨਵੇਂ ਕਾਨੂੰਨ ਵਿੱਚ 3 ਤੋਂ 10 ਸਾਲ ਦੀ ਕੈਦ ਅਤੇ 10 ਲੱਖ ਰੁਪਏ ਤੋਂ ਇੱਕ ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ। ਇਹ ਨਿਯਮ ਰਾਜ ਸਰਕਾਰ ਵੱਲੋਂ ਕਰਵਾਈਆਂ ਜਾਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਵਿੱਚ ਲਾਗੂ ਹੋਣਗੇ। ਇਸ ਤੋਂ ਇਲਾਵਾ ਪੇਪਰ ਲੀਕ ਵਿੱਚ ਸ਼ਾਮਿਲ ਕਿਸੇ ਵੀ ਸੰਸਥਾ ਨੂੰ 4 ਸਾਲ ਲਈ ਬਲੈਕਲਿਸਟ ਕੀਤਾ ਜਾਵੇਗਾ। ਵਿਰੋਧੀ ਧਿਰ ਦੇ ਹੰਗਾਮੇ ਦੇ ਮੱਦੇਨਜ਼ਰ ਸਦਨ ਦੀ ਕਾਰਵਾਈ ਵੀਰਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।
ਇਹ ਬਿੱਲ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਪੇਸ਼ ਕੀਤਾ ਜਾਣਾ ਸੀ ਪਰ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਰਕਾਰ ਇਸ ਨੂੰ ਪੇਸ਼ ਨਹੀਂ ਕਰ ਸਕੀ। ਵਿਰੋਧੀ ਧਿਰ ਨੇ ਸਦਨ 'ਚ ਪੇਪਰ ਲੀਕ ਵਿਰੋਧੀ ਬਿੱਲ 'ਤੇ ਚਰਚਾ ਦੌਰਾਨ ਵਾਕਆਊਟ ਕਰ ਦਿੱਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ