Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

July 24, 2024 08:40 AM

-ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ : ਗੁਰਮੀਤ ਸਿੰਘ ਖੁੱਡੀਆਂ
-ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ
ਚੰਡੀਗੜ੍ਹ, 24 ਜੁਲਾਈ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। 21 ਕਰੋੜ ਰੁਪਏ ਦੀ ਸਬਸਿਡੀ ਡੀ.ਬੀ.ਟੀ. ਰਾਹੀਂ ਸਿੱਧੀ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਚਾਹਵਾਨ ਕਿਸਾਨ ਵਿਭਾਗ ਦੇ ਪੋਰਟਲ `ਤੇ 13 ਅਗਸਤ, 2024 ਤੱਕ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿਊਮੈਟਿਕ ਪਲਾਂਟਰ, ਪੋਟੈਟੋ ਪਲਾਂਟਰ (ਆਟੋਮੈਟਿਕ/ਸੈਮੀ-ਆਟੋਮੈਟਿਕ), ਪੋਟੈਟੋ ਡਿੱਗਰ, ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ. ਸੀਡ ਡਰਿੱਲ, ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ. ਆਪਰੇਟਿਡ ਬੰਡ ਫਾਰਮਰ, ਆਇਲ ਮਿੱਲ, ਮਿੰਨੀ ਪ੍ਰੋਸੈਸਿੰਗ ਪਲਾਂਟ, ਨਰਸਰੀ ਸੀਡਰ ਅਤੇ ਫੋਰੇਜ ਹਾਰਵੈਸਟਰ ਆਦਿ ਮਸ਼ੀਨਾਂ ਦੀ ਖਰੀਦ 'ਤੇ ਸਬਸਿਡੀ ਦਿੱਤੀ ਜਾ ਰਹੀ ਹੈ।
ਇਸ ਸਕੀਮ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਉਕਤ ਮਸ਼ੀਨਾਂ ਦੀ ਖਰੀਦ 'ਤੇ ਵਿਅਕਤੀਗਤ ਕਿਸਾਨ, ਕਿਸਾਨ ਸਮੂਹ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਐਫ.ਪੀ.ਓਜ਼. 40 ਫ਼ੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦੋਂਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀਗਤ ਕਿਸਾਨ, ਮਹਿਲਾ ਕਿਸਾਨ, ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਮਿਲੇਗੀ।
ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਮਸ਼ੀਨਾਂ ਨੂੰ ਅਪਣਾ ਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਅਤੇ ਇਸ ਨਾਲ ਖੇਤੀ ਸੈਕਟਰ ਵਿੱਚ ਪਾਣੀ ਬਚਾਉਣ ਦੀਆਂ ਤਕਨੀਕਾਂ, ਫ਼ਸਲੀ ਵਿਭਿੰਨਤਾ ਅਤੇ ਐਮ.ਐਸ.ਐਮ.ਈਜ਼. ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਆਨਲਾਈਨ ਪੋਰਟਲ ਜਾਂ ਆਪੋ-ਆਪਣੇ ਜ਼ਿਲ੍ਹਿਆਂ ਦੇ ਖੇਤੀਬਾੜੀ ਦਫ਼ਤਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਤੀ ਵਿਭਿੰਨਤਾ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਅਤਿ-ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਰਣਨੀਤੀ 'ਤੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ : ਡਾ. ਬਲਜੀਤ ਕੌਰ