Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ

July 24, 2024 08:40 AM

ਚੰਡੀਗੜ੍ਹ, 24 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ ਨੂੰ ਧਿਆਨਪੂਰਵਕ ਵਿਚਾਰਕੇ ਕੋਈ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਜ਼ੋਰਦਾਰ ਹੰਭਲੇ ਮਾਰੇ ਜਾ ਰਹੇ ਹਨ ਅਤੇ ਇਸ ਮਕਸਦ ਲਈ ਸੂਬੇ ਦੇ ਇਕ ਇਕ ਮੁਲਾਜ਼ਮ ਦਾ ਯੋਗਦਾਨ ਅਹਿਮ ਹੈ। ਉਨ੍ਹਾਂ ਜਥੇਬੰਦੀਆਂ ਦੇ ਆਗੂਆਂ ਨੂੰ ਇਮਾਨਦਾਰੀ ਅਤੇ ਜੀ-ਜਾਨ ਨਾਲ ਸੂਬੇ ਨੂੰ ਤਰੱਕੀ ਦੇ ਰਾਹ ਉੱਤੇ ਲਿਜਾਣ ਲਈ ਪ੍ਰੇਰਿਤ ਕੀਤਾ।
ਜੰਗਲਾਤ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦਾ ਬੇਹੱਦ ਸਖ਼ਤ ਰੁਖ ਹੈ ਅਤੇ ਕਿਸੇ ਵੀ ਭ੍ਰਿਸ਼ਟ ਮੁਲਾਜ਼ਮ ਜਾਂ ਅਫਸਰ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੌਨਸੂਨ ਦੇ ਸੀਜ਼ਨ ਵਿੱਚ ਜੰਗਲਾਤ ਵਿਭਾਗ ਦੇ ਸਾਰੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੋਰ ਵੱਧ ਜਾਂਦੀ ਹੈ ਕਿਉਂ ਕਿ ਇਨ੍ਹਾਂ ਦਿਨਾਂ ਵਿੱਚ ਸਾਰੇ ਸੂਬੇ ਵਿੱਚ ਬੂਟੇ ਲਾਉਣ ਦੀ ਮੁਹਿੰਮ ਵੱਡੇ ਪੱਧਰ ਉੱਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਇਸ ਮੁਹਿੰਮ ਨੂੰ ਹਰ ਮੁਲਾਜ਼ਮ ਕਾਮਯਾਬ ਕਰੇ।
ਮੀਟਿੰਗ ਵਿੱਚ ਜੰਗਲਾਤ ਦੇ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਆਰ ਕੇ ਮਿਸ਼ਰਾ, ਵਧੀਕ ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਧਰਮਿੰਦਰ ਸ਼ਰਮਾ ਅਤੇ ਹੋਰ ਅਧਿਕਾਰੀ ਹਾਜਿ਼਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ