Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ

July 24, 2024 11:04 PM

ਸੈਕਰਾਮੈਂਟੋ,ਕੈਲੀਫੋਰਨੀਆ, 24 ਜੁਲਾਈ (ਹੁਸਨ ਲੜੋਆ ਬੰਗਾ): ਅਮਰੀਕਾ ਦੀ ਨਿਆਗਰਾ ਕਾਊਂਟੀ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ ਉਪਰ ਡਿੱਗ ਜਾਣ ਦੀ ਖਬਰ ਹੈ। ਡਿੱਗਣ ਉਪਰੰਤ ਜਹਾਜ਼ ਨੂੰ ਅੱਗ ਲੱਗ ਗਈ ਤੇ ਉਸ ਵਿਚ ਸਵਾਰ ਇਕੋ ਇਕ ਪਾਇਲਟ ਦੀ ਮੌਤ ਹੋ ਗਈ। ਸੰਘੀ ਹਵਾਬਾਜ਼ੀ ਪ੍ਰਸ਼ਾਸਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਤਬਾਹ ਹੋਏ ਇਕ ਇੰਜਣ ਵਾਲੇ ਸੇਸਨਾ 208 ਬੀ ਜਹਾਜ਼ ਨੂੰ ਸਕਾਈ ਡਾਈਵਿੰਗ ਲਈ ਵਰਤਿਆ ਜਾਂਦਾ ਸੀ। ਬਿਆਨ ਅਨੁਸਾਰ ਇਹ ਘਟਨਾ ਯੰਗਸਟਾਊਨ ਨੇੜੇ ਲੇਕ ਰੋਡ ਵਿਖੇ ਦੁਪਹਿਰ ਇਕ ਵਜੇ ਤੋਂ ਪਹਿਲਾਂ ਵਾਪਰੀ ਹੈ। ਨਿਆਗਰਾ ਕਾਊਂਟੀ ਸ਼ੈਰਿਫ ਦਫਤਰ ਅਨੁਸਾਰ ਜਹਾਜ਼ ਉਸ ਵੇਲੇ ਤਬਾਹ ਹੋਇਆ ਜਦੋਂ ਉਸ ਵਿਚੋਂ ਸਾਰੇ ਅਸਮਾਨੀ ਗੋਤਾਖੋਰ ਛਾਲ ਮਾਰ ਚੁੱਕੇ ਸਨ ਤੇ ਜਹਾਜ਼ ਵਾਪਿਸ ਜਮੀਨ 'ਤੇ ਉਤਰਨ ਦੀ ਤਿਆਰੀ ਵਿਚ ਸੀ। ਸ਼ੈਰਿਫ ਮਾਈਕਲ ਫਿਲੀਸੈਟੀ ਨੇ ਘਟਨਾ ਨੂੰ ਅਫਸੋਸਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਸਥਾਨਕ ਤੇ ਸੰਘੀ ਲਾਅ ਇਨਫੋਰਸਮੈਂਟ ਅਧਿਕਾਰੀ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਕਮਜ਼ੋਰ ਹੋਇਆ ਹੈ, ਅਸੀਂ ਇਸ ਨੂੰ ਹੋਰ ਡਿੱਗਣ ਨਹੀਂ ਦੇ ਸਕਦੇ : ਟਰੰਪ