Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ

July 25, 2024 06:11 AM

ਵਾਸਿ਼ੰਗਟਨ, 25 ਜੁਲਾਈ (ਪੋਸਟ ਬਿਊਰੋ): ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਮਣੀਪੁਰ, ਜੰਮੂ-ਕਸ਼ਮੀਰ, ਭਾਰਤ-ਪਾਕਿਸਤਾਨ ਸਰਹੱਦ ਸਮੇਤ ਨਕਸਲੀ ਇਲਾਕਿਆਂ 'ਚ ਨਾ ਜਾਣ ਦੀ ਹਦਾਇਤ ਕੀਤੀ ਹੈ। ਭਾਰਤ ਲਈ ਸੰਸ਼ੋਧਿਤ ਯਾਤਰਾ ਸਲਾਹਕਾਰ ਵਿੱਚ, ਵਿਦੇਸ਼ ਵਿਭਾਗ ਨੇ ਆਪਣੇ ਨਾਗਰਿਕਾਂ ਨੂੰ ਕਿਹਾ ਹੈ ਕਿ ਭਾਰਤ ਦੇ ਕੁਝ ਖੇਤਰ ਵਧੇਰੇ ਜ਼ੋਖਮ ਵਿੱਚ ਹਨ। ਅਪਰਾਧ ਅਤੇ ਅੱਤਵਾਦ ਕਾਰਨ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ।
ਅਮਰੀਕਾ ਨੇ ਭਾਰਤ ਨੂੰ ਲੈਵਲ 2 'ਤੇ ਰੱਖਿਆ ਹੈ ਪਰ ਦੇਸ਼ ਦੇ ਕਈ ਹਿੱਸਿਆਂ ਨੂੰ ਲੈਵਲ 4 'ਤੇ ਰੱਖਿਆ ਗਿਆ ਹੈ। ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਅਧਿਕਾਰੀਆਂ ਦੀ ਰਿਪੋਰਟ ਅਨੁਸਾਰ ਬਲਾਤਕਾਰ ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਵੱਧ ਰਹੇ ਅਪਰਾਧਾਂ ਵਿੱਚੋਂ ਇੱਕ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਦੇ ਕਈ ਸੈਰ-ਸਪਾਟਾ ਸਥਾਨਾਂ 'ਤੇ ਬਲਾਤਕਾਰ ਅਤੇ ਛੇੜਛਾੜ ਦੀਆਂ ਘਟਨਾਵਾਂ ਵਾਪਰੀਆਂ ਹਨ। ਅੱਤਵਾਦੀ ਬਿਨ੍ਹਾਂ ਕਿਸੇ ਚਿਤਾਵਨੀ ਦੇ ਭਾਰਤ 'ਚ ਹਮਲਾ ਕਰ ਸਕਦੇ ਹਨ। ਉਹ ਸੈਲਾਨੀ ਸਥਾਨਾਂ, ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਸ਼ਾਪਿੰਗ ਮਾਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਉਂਦੇ ਹਨ।
ਐਡਵਾਈਜ਼ਰੀ 'ਚ ਕਿਹਾ ਗਿਆ ਹੈ ਕਿ ਅਮਰੀਕੀ ਸਰਕਾਰ ਨੂੰ ਭਾਰਤ ਦੇ ਪੇਂਡੂ ਖੇਤਰਾਂ 'ਚ ਨਾਗਰਿਕਾਂ ਨੂੰ ਮਦਦ ਪ੍ਰਦਾਨ ਕਰਨ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ