Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਅੰਤਰਰਾਸ਼ਟਰੀ

ਨੇਤਨਯਾਹੂ ਅਮਰੀਕਾ ਵਿਚ ਕਿਹਾ: ਹਮਾਸ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਬੱਚਿਆਂ ਨੂੰ ਸਾੜਿਆ

July 25, 2024 06:12 AM

ਵਾਸਿ਼ੰਗਟਨ, 25 ਜੁਲਾਈ (ਪੋਸਟ ਬਿਊਰੋ): ਇਜ਼ਰਾਈਲ ਅਤੇ ਹਮਾਸ ਵਿਚਾਲੇ 9 ਮਹੀਨੇ ਤੋਂ ਚੱਲੀ ਜੰਗ ਦਰਮਿਆਨ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਪਹਿਲੀ ਵਾਰ ਵਿਦੇਸ਼ ਦੌਰੇ 'ਤੇ ਅਮਰੀਕਾ ਪਹੁੰਚੇ ਹਨ। ਉਨ੍ਹਾਂ ਨੇ ਬੁੱਧਵਾਰ (25 ਜੁਲਾਈ) ਨੂੰ ਰਾਤ 11:30 ਵਜੇ (ਭਾਰਤੀ ਸਮੇਂ) ਅਮਰੀਕੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕੀਤਾ।
ਜਦੋਂ ਪ੍ਰਧਾਨ ਮੰਤਰੀ ਨੇਤਨਯਾਹੂ ਅਮਰੀਕੀ ਸੰਸਦ ਪਹੁੰਚੇ ਤਾਂ ਉਨ੍ਹਾਂ ਨੂੰ 2 ਮਿੰਟ 16 ਸੈਕਿੰਡ ਦਾ ਸਟੈਡਿੰਗ ਓਵੇਸ਼ਨ ਦਿੱਤਾ ਗਿਆ। ਇਸ ਦੌਰਾਨ ਕੁਝ ਸੰਸਦ ਮੈਂਬਰਾਂ ਨੇ ਹੰਗਾਮਾ ਵੀ ਕੀਤਾ। ਟੇਸਲਾ ਦੇ ਮਾਲਕ ਐਲਨ ਮਸਕ ਵੀ ਸੰਸਦ ਵਿੱਚ ਮਹਿਮਾਨ ਵਜੋਂ ਮੌਜੂਦ ਸਨ। ਨੇਤਨਯਾਹੂ ਨੇ ਲਗਭਗ 52 ਮਿੰਟ ਦਾ ਭਾਸ਼ਣ ਦਿੱਤਾ।
ਭਾਸ਼ਣ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ 7 ਅਕਤੂਬਰ ਨੂੰ ਇਜ਼ਰਾਈਲ 'ਤੇ ਹਮਲਾ ਅਮਰੀਕਾ 'ਤੇ ਹੋਏ 9/11 ਦੇ ਹਮਲੇ ਦੇ ਬਰਾਬਰ ਸੀ। ਉਨ੍ਹਾਂ ਰਾਖਸ਼ਾਂ ਨੇ ਔਰਤਾਂ ਨਾਲ ਬਲਾਤਕਾਰ ਕੀਤਾ, ਮਰਦਾਂ ਦੇ ਸਿਰ ਕਲਮ ਕੀਤੇ ਅਤੇ ਬੱਚਿਆਂ ਨੂੰ ਜਿਉਂਦਾ ਸਾੜ ਦਿੱਤਾ। ਪਰਿਵਾਰਕ ਮੈਂਬਰਾਂ ਦੀਆਂ ਨਜ਼ਰਾਂ 'ਚ ਉਨ੍ਹਾਂ ਦੇ ਹੀ ਲੋਕ ਮਾਰੇ ਗਏ। ਹਮਾਸ ਦੇ ਸਾਹਮਣੇ 255 ਲੋਕਾਂ ਨੂੰ ਗਾਜ਼ਾ ਦੀਆਂ ਹਨੇਰੀਆਂ ਜੇਲ੍ਹਾਂ ਵਿੱਚ ਸੁੱਟਿਆ ਗਿਆ ਸੀ।
ਨੇਤਨਯਾਹੂ ਨੇ ਕਿਹਾ ਕਿ ਜੇਕਰ ਅਮਰੀਕਾ ਫੌਜੀ ਸਹਾਇਤਾ ਵਿੱਚ ਹੋਰ ਵਾਧਾ ਕਰਦਾ ਹੈ ਤਾਂ ਇਸ ਨਾਲ ਜੰਗ ਨੂੰ ਜਲਦੀ ਖਤਮ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਦੂਜੇ ਵਿਸ਼ਵ ਯੁੱਧ ਦੌਰਾਨ ਚਰਚਿਲ ਦੇ ਕਥਨ ਨੂੰ ਦੁਹਰਾਇਆ, 'ਸਾਨੂੰ ਔਜ਼ਾਰ ਦਿਓ ਅਤੇ ਅਸੀਂ ਕੰਮ ਪੂਰਾ ਕਰ ਦੇਵਾਂਗੇ। ਨੇਤਨਯਾਹੂ ਨੇ ਕਿਹਾ ਕਿ ਮੈਂ ਅੱਜ ਸੰਯੁਕਤ ਰਾਜ ਨੂੰ ਅਪੀਲ ਕਰਦਾ ਹਾਂ ਕਿ ਉਹ ਸਾਨੂੰ ਔਜ਼ਾਰ ਦੇਵੇ ਅਤੇ ਅਸੀਂ ਜਲਦੀ ਹੀ ਕੰਮ ਪੂਰਾ ਕਰ ਲਵਾਂਗੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾ ਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤ ਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ ਕਿਵੇਂ ਫੈਲ ਰਹੀ ਹੈ ਜ਼ਹਿਰੀਲੀ ਕਾਰਬਨ ਡਾਈਅਕਸਾਈਡ, ਨਾਸਾ ਨੇ ਸੁਪਰ ਕੰਪਿਊਟਰ ਰਾਹੀਂ ਤਿਆਰ ਮਾਡਲ ਨਾਲ ਦੱਸਿਆ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਛੱਡਣ 'ਤੇ ਬਾਇਡਨ ਨੇ ਕਿਹਾ- ਨਵੀਂ ਪੀੜ੍ਹੀ ਨੂੰ ਸੌਂਪੀ ਮਸ਼ਾਲ ਅਮਰੀਕਾ ਦੀ ਆਪਣੇ ਨਾਗਰਿਕਾਂ ਲਈ ਜੰਮੂ-ਕਸ਼ਮੀਰ ਅਤੇ ਮਨੀਪੁਰ ਨਾ ਜਾਣ ਲਈ ਕੀਤੀ ਐਡਵਾਇਜ਼ਰੀ ਜਾਰੀ ਸੈਕਰਾਮੈਂਟੋ `ਚ ਹੋਈਆਂ ਸੀਨੀਅਰ ਖੇਡਾਂ ਵਿੱਚ ਲਿਆ ਪੰਜਾਬੀਆਂ ਨੇ ਹਿੱਸਾ ਅਮਰੀਕਾ ਵਿਚ ਇਕ ਛੋਟਾ ਜਹਾਜ਼ ਤਬਾਹ ਹੋ ਕੇ ਜਮੀਨ 'ਤੇ ਡਿੱਗਾ, ਪਾਇਲਟ ਦੀ ਮੌਤ ਅਮਰੀਕਾ ਕਮਜ਼ੋਰ ਹੋਇਆ ਹੈ, ਅਸੀਂ ਇਸ ਨੂੰ ਹੋਰ ਡਿੱਗਣ ਨਹੀਂ ਦੇ ਸਕਦੇ : ਟਰੰਪ