Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਭਾਰਤ

ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾਈ, ਈਡੀ ਮਾਮਲੇ 'ਚ 31 ਜੁਲਾਈ ਤੱਕ ਜੇਲ 'ਚ ਰਹਿਣਗੇ

July 25, 2024 06:56 AM

ਨਵੀਂ ਦਿੱਲੀ, 25 ਜੁਲਾਈ (ਪੋਸਟ ਬਿਊਰੋ): ਰਾਊਜ ਐਵੇਨਿਊ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਈਡੀ ਮਨੀ ਲਾਂਡਰਿੰਗ ਮਾਮਲੇ ਵਿੱਚ ਵੀ ਉਸ ਨੂੰ 31 ਜੁਲਾਈ ਤੱਕ ਜੇਲ੍ਹ ਵਿੱਚ ਰਹਿਣਾ ਪਵੇਗਾ। ਦਰਅਸਲ, 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਹਾਲੇ ਤੱਕ ਉਨ੍ਹਾਂ ਵੱਲੋਂ ਜ਼ਮਾਨਤ ਬਾਂਡ ਨਹੀਂ ਭਰਿਆ ਗਿਆ ਹੈ।
ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਰਾਊਜ਼ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਹਿਰਾਸਤ 'ਚ ਭੇਜ ਦਿੱਤਾ। ਉਨ੍ਹਾਂ ਵਿਰੁੱਧ ਦੂਜਾ ਕੇਸ ਸੀ.ਬੀ.ਆਈ. ਦਾ ਹੈ ਜਿਸ ਵਿਚ ਉਨ੍ਹਾਂ ਨੂੰ 26 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਕੇਜਰੀਵਾਲ ਤੋਂ ਇਲਾਵਾ ਅਦਾਲਤ ਨੇ ਮਨੀਸ਼ ਸਿਸੋਦੀਆ, ਭਾਰਤ ਰਾਸ਼ਟਰ ਸਮਿਤੀ ਨੇਤਾ ਕੇ ਕਵਿਤਾ ਅਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ।
ਇਸ ਤੋਂ ਪਹਿਲਾਂ 17 ਜੁਲਾਈ ਨੂੰ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਅਤੇ ਅਗਾਊਂ ਜ਼ਮਾਨਤ ਦੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਕਰੀਬ ਢਾਈ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਕਿਹਾ ਸੀ ਕਿ ਉਹ ਜ਼ਮਾਨਤ ਪਟੀਸ਼ਨ 'ਤੇ 29 ਜੁਲਾਈ ਨੂੰ ਸੁਣਵਾਈ ਕਰੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ, ਕਿਹਾ- ਐੱਮ.ਐੱਸ.ਪੀ. ਬਾਰੇ ਸਰਕਾਰ 'ਤੇ ਦਬਾਅ ਬਣਾਵਾਂਗੇ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜੀ, ਪਿਸ਼ਾਬ ਵਿੱਚ ਸਮੱਸਿਆ ਤੋਂ ਬਾਅਦ ਏਮਜ਼ ਵਿੱਚ ਦਾਖਲ ਬਿਹਾਰ ਵਿਧਾਨ ਸਭਾ `ਚ ਪੇਪਰ ਲੀਕ ਵਿਰੋਧੀ ਬਿੱਲ ਪਾਸ, 10 ਸਾਲ ਦੀ ਕੈਦ, 1 ਕਰੋੜ ਦੇ ਜ਼ੁਰਮਾਨੇ ਦੀ ਵਿਵਸਥਾ ਸੰਸਦ 'ਚ ਬਜਟ `ਤੇ ਵਿਰੋਧੀ ਧਿਰ ਨੇ ਕਿਹਾ- ਇਹ ਸਰਕਾਰ ਬਚਾਓ ਬਜਟ ਜੰਮੂ-ਕਸ਼ਮੀਰ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਜਵਾਨ ਸ਼ਹੀਦ, ਇਕ ਅੱਤਵਾਦੀ ਵੀ ਮਾਰਿਆ ਗਿਆ ਸ਼ੰਭੂ ਬਾਰਡਰ ਹਾਲੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਲਈ ਕਿਹਾ ਤੇਜਸਵੀ ਯਾਦਵ ਨੇ ਕਿਹਾ- ਥੱਕੇ ਹੋਏ ਲੀਡਰ ਅਤੇ ਸੇਵਾਮੁਕਤ ਅਧਿਕਾਰੀ ਚਲਾ ਰਹੇ ਹਨ ਬਿਹਾਰ ਨਿਤਿਨ ਗਡਕਰੀ ਨੇ ਕਿਹਾ- ਜ਼ਮੀਨ ਨਾ ਮਿਲੀ ਤਾਂ ਪੰਜਾਬ `ਚ ਚੱਲ ਰਹੇ ਨੈਸ਼ਨਲ ਹਾਈਵੇ ਪ੍ਰਾਜੈਕਟ ਰੱਦ ਹੋਣਗੇ ਮੁੰਬਈ 'ਚ ਸ਼ਾਇਰ ਦੇ ਘਰ ਚੋਰ ਨੇ ਚੋਰੀ ਕਰਕੇ ਸਮਾਨ ਵਾਪਿਸ ਕੀਤਾ, ਨੋਟ ਛੱਡ ਕੇ ਮੰਗੀ ਮੁਆਫ਼ੀ ਸ਼ਹੀਦ ਕੈਪਟਨ ਅੰਸ਼ੁਮਨ ਦੇ ਮਾਤਾ-ਪਿਤਾ ਅਤੇ ਪਤਨੀ ਨੂੰ ਬੀਮਾ ਫੰਡ 'ਚੋਂ ਮਿਲੇ 50-50 ਲੱਖ ਰੁਪਏ, ਪਤਨੀ ਨੂੰ ਮਿਲੇਗੀ ਪੈਨਸ਼ਨ