Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ

July 25, 2024 07:16 AM

-ਕਿਹਾ, ਲੋੜਵੰਦ ਔਰਤਾਂ ਵੱਲੋਂ ਹੈਲਪਲਾਈਨ 'ਤੇ ਸੰਪਰਕ ਕਰਨ 'ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ
ਚੰਡੀਗੜ੍ਹ, 25 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਔਰਤ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ ਨੰਬਰ 181 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ।
ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ 'ਤੇ ਲਗਭਗ 150 ਫੋਨ ਜ਼ਰੂਰਤਮੰਦ ਔਰਤਾਂ ਵਲੋਂ ਹਰ ਰੋਜ਼ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਨੰਬਰ 181 ਰਾਹੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਔਰਤ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ 'ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਔਰਤਾਂ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਜਿ਼ਲ੍ਹਾ ਹੱਬ ਨਾਲ ਜੋੜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾ ਵਰਗ ਦੀ ਹਰ ਤਰ੍ਹਾਂ ਨਾਲ ਸੁਰੱਖਿਆ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋੜਵੰਦ ਔਰਤਾਂ ਜਾਂ ਲੜਕੀਆਂ ਫੌਰੀ ਤੌਰ ਤੇ' ਸਹਾਇਤਾ ਲੈਣ ਲਈ ਮਹਿਲਾ ਹੈਲਪਲਾਈਨ ਨੰਬਰ 181 'ਤੇ ਸੰਪਰਕ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੀ ਭਲਾਈ ਲਈ ਵਚਨਬੱਧ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ