Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ

July 25, 2024 07:27 AM

-ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵੱਲੋਂ ਨੋਰਕਾ ਪ੍ਰੋਜੈਕਟ ਦੀ ਪੜਚੋਲ ਲਈ ਕੇਰਲਾ ਦਾ ਦੌਰਾ

ਚੰਡੀਗੜ੍ਹ, 25 ਜੁਲਾਈ (ਪੋਸਟ ਬਿਊਰੋ): ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਕਿ ਸੂਬਾ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਦੇ ਨਾਲ-ਨਾਲ ਪ੍ਰਵਾਸੀ ਭਾਰਤੀਆਂ ਵਾਸਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਅਪਣਾਏਗਾ। ਇਹ ਐਲਾਨ ਉਨ੍ਹਾਂ ਨੇ ਆਪਣੇ ਕੇਰਲਾ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਵੱਲੋਂ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀਆਂ ਸਫਲ ਪਹਿਲਕਦਮੀਆਂ ਦਾ ਅਧਿਐਨ ਕੀਤਾ ਗਿਆ।
ਧਾਲੀਵਾਲ ਨੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਅਤੇ ਮਜ਼ਦੂਰਾਂ ਦੇ ਸੁਰੱਖਿਅਤ ਅਤੇ ਕਾਨੂੰਨੀ ਪਰਵਾਸ ਨੂੰ ਯਕੀਨੀ ਬਣਾਉਣ ਲਈ ਕੇਰਲਾ ਮਾਡਲ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਨਾਗਰਿਕਾਂ ਨੂੰ ਗੈਰ-ਕਾਨੂੰਨੀ ਪ੍ਰਵਾਸ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਹੀ ਰਣਨੀਤੀਆਂ ਅਪਣਾਏਗਾ।
ਪੰਜਾਬ ਸਰਕਾਰ ਪਰਵਾਸ ਨੂੰ ਨਿਯਮਤ ਕਰਨ ਅਤੇ ਪੰਜਾਬੀ ਐਨ.ਆਰ.ਆਈਜ਼ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਨੋਰਕਾ ਵਾਂਗ ਇੱਕ ਸਮਰਪਿਤ ਏਜੰਸੀ ਦੀ ਸਥਾਪਨਾ ਕਰੇਗੀ। ਏਜੰਸੀ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ, ਸੁਰੱਖਿਅਤ ਅਤੇ ਕਾਨੂੰਨੀ ਪ੍ਰਵਾਸ ਨੂੰ ਉਤਸ਼ਾਹਿਤ ਕਰਨ, ਪ੍ਰਵਾਸੀ ਭਾਰਤੀਆਂ ਨੂੰ ਭਲਾਈ ਸੇਵਾਵਾਂ ਪ੍ਰਦਾਨ ਕਰਨ, ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ 'ਤੇ ਧਿਆਨ ਕੇਂਦਰਿਤ ਕਰੇਗੀ।
ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਸਾਰੇ ਲੋੜੀਂਦੇ ਕਦਮ ਚੁੱਕੇਗੀ।
ਜ਼ਿਕਰਯੋਗ ਹੈ ਕਿ ਨੋਰਕਾ (ਨਾਨ-ਰੈਜ਼ੀਡੈਂਟ ਕੇਰਲਾਈਟਸ ਅਫੇਅਰਜ਼) ਵਿਭਾਗ ਦੀ ਫੀਲਡ ਏਜੰਸੀ ਪ੍ਰਵਾਸੀ ਭਾਈਚਾਰੇ ਦੇ ਲਾਭ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ, ਸਕੀਮਾਂ ਅਤੇ ਭਲਾਈ ਪਹਿਲਕਦਮੀਆਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਫੀਲਡ ਏਜੰਸੀ ਇਹ ਯਕੀਨੀ ਬਣਾਉਣ ਲਈ ਅਣਥੱਕ ਕੰਮ ਕਰ ਰਹੀ ਹੈ ਕਿ ਪ੍ਰਵਾਸੀ ਭਾਈਚਾਰੇ ਨੂੰ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਅਤੇ ਸੇਵਾਵਾਂ ਦਾ ਲਾਭ ਮਿਲੇ। ਇਹਨਾਂ ਪਹਿਲਕਦਮੀਆਂ ਦਾ ਉਦੇਸ਼ ਗੈਰ-ਨਿਵਾਸੀ ਕੇਰਲ ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣਾ ਅਤੇ ਉਹਨਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਹੈ।
ਵਫ਼ਦ ਵਿੱਚ ਪ੍ਰਮੁੱਖ ਸਕੱਤਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ, ਪੰਜਾਬ ਦਲੀਪ ਕੁਮਾਰ, ਏਡੀਜੀਪੀ ਐਨਆਰਆਈ ਵਿੰਗ ਪੰਜਾਬ ਪ੍ਰਵੀਨ ਕੁਮਾਰ ਸਿਨਹਾ, ਵਧੀਕ ਸਕੱਤਰ ਐਨ.ਆਰ.ਆਈ ਮਾਮਲੇ ਵਿਭਾਗ ਪਰਮਜੀਤ ਸਿੰਘ, ਕਾਰਜਕਾਰੀ ਡਾਇਰੈਕਟਰ ਐਨ.ਆਰ.ਆਈ. ਸਭਾ ਦਰਬਾਰਾ ਸਿੰਘ ਰੰਧਾਵਾ ਸ਼ਾਮਲ ਸਨ।
ਇਸ ਮੌਕੇ ਐਨ.ਆਰ.ਆਈ. ਸੈੱਲ, ਡਾ. ਕੇ. ਵਾਸੂਕੀ ਸਕੱਤਰ ਨੋਰਕਾ, ਅਜਿਥ ਕੋਲਾਸਰੀ, ਸੀ.ਈ.ਓ. ਨੋਰਕਾ ਰੂਟਸ, ਗੀਤਕਾ ਲਕਸ਼ਮੀ ਸੀ.ਈ.ਓ. ਪਰਵਾਸੀ ਭਲਾਈ ਬੋਰਡ ਸਿੰਧੂ ਐਸ. ਸਰਕਾਰ ਦੇ ਵਧੀਕ ਸਕੱਤਰ, ਫਿਰੋਜ਼ ਸ਼ਾਹ ਆਰ.ਐਮ. ਮੈਨੇਜਰ (ਪ੍ਰੋਜੈਕਟਸ) ਨੋਰਕਾ ਰੂਟਸ, ਕਵੀ ਪ੍ਰਿਆ ਕੇ. ਸਹਾਇਕ ਨੋਰਕਾ ਰੂਟਸ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ