Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਚੀਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਪਹਿਲਾਂ ਹੋਏ ਸਮਝੌਤਿਆਂ ਦਾ ਹੋਏ ਸਨਮਾਨ

July 25, 2024 11:55 PM

ਲਾਓਸ, 25 ਜੁਲਾਈ (ਪੋਸਟ ਬਿਊਰੋ): ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਵਿਚਕਾਰ ਲਾਓਸ ਵਿੱਚ ਇੱਕ ਮਹੱਤਵਪੂਰਨ ਬੈਠਕ ਹੋਈ। ਇਸ 'ਚ ਭਾਰਤ-ਚੀਨ ਸਰਹੱਦੀ ਵਿਵਾਦ 'ਤੇ ਨੇਤਾਵਾਂ ਵਿਚਾਲੇ ਚਰਚਾ ਹੋਈ। ਜੈਸ਼ੰਕਰ ਨੇ ਚੀਨੀ ਵਿਦੇਸ਼ ਮੰਤਰੀ ਨੂੰ ਐੱਲਏਸੀ ਅਤੇ ਪਹਿਲਾਂ ਹੋਏ ਸਮਝੌਤਿਆਂ ਦਾ ਸਨਮਾਨ ਕਰਨ ਲਈ ਕਿਹਾ।
ਜੈਸ਼ੰਕਰ ਨੇ ਕਿਹਾ ਕਿ ਸਬੰਧਾਂ ਨੂੰ ਸਥਿਰ ਕਰਨਾ ਦੋਵਾਂ ਦੇਸ਼ਾਂ ਦੇ ਹਿੱਤ ਵਿੱਚ ਹੈ। ਉਨ੍ਹਾਂ ਨੇ ਵਾਂਗ ਯੀ ਵੱਲੋਂ ਭਾਰਤ-ਚੀਨ ਸਬੰਧਾਂ ਨੂੰ ਬਹਾਲ ਕਰਨ ਲਈ ਸਰਹੱਦੀ ਵਿਵਾਦ ਨੂੰ ਮੁੱਖ ਕਾਰਨ ਦੱਸਿਆ। ਉਨ੍ਹਾਂ ਕਿਹਾ ਕਿ ਸਰਹੱਦ 'ਤੇ ਜੋ ਵੀ ਸਥਿਤੀ ਹੋਵੇਗੀ, ਉਹੀ ਸਾਡੇ ਸਬੰਧਾਂ 'ਚ ਵੀ ਦੇਖਣ ਨੂੰ ਮਿਲੇਗਾ।
ਇਹ ਦੋਵੇਂ ਨੇਤਾ ਇਸ ਮਹੀਨੇ ਦੂਜੀ ਵਾਰ ਮਿਲੇ ਹਨ। ਇਸ ਦੌਰਾਨ ਦੋਹਾਂ ਨੇਤਾਵਾਂ ਨੇ ਸਰਹੱਦ 'ਤੇ ਅਣਗਹਿਲੀ ਦੇ ਸਬੰਧ 'ਚ ਸਖਤ ਦਿਸ਼ਾ-ਨਿਰਦੇਸ਼ ਦੇਣ 'ਤੇ ਸਹਿਮਤੀ ਜਤਾਈ। ਜੈਸ਼ੰਕਰ ਅਤੇ ਵੈਂਗ ਯੀ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਕਜ਼ਾਕਿਸਤਾਨ ਦੀ ਰਾਜਧਾਨੀ ਅਸਤਾਨਾ ਵਿੱਚ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਸਿਖਰ ਸੰਮੇਲਨ ਦੌਰਾਨ ਮੁਲਾਕਾਤ ਕੀਤੀ ਸੀ।
ਵਿਦੇਸ਼ ਮੰਤਰੀ ਦੱਖਣੀ-ਪੂਰਬੀ ਏਸ਼ੀਆਈ ਦੇਸ਼ ਨਾਲ ਭਾਰਤ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਸੀਆਨ ਨਾਲ ਸਬੰਧਤ ਮਹੱਤਵਪੂਰਨ ਮੀਟਿੰਗਾਂ ਵਿੱਚ ਹਿੱਸਾ ਲੈਣ ਲਈ ਲਾਓਸ ਪਹੁੰਚੇ ਹਨ। ਐੱਸ. ਜੈਸ਼ੰਕਰ ਲਾਓਸ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸਲੀਮੈਕਸੀ ਕੋਮਾਸਿਥ ਦੇ ਸੱਦੇ 'ਤੇ ਲਾਓਸ ਦਾ ਦੌਰਾ ਕਰ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ