ਨਵੀਂ ਦਿੱਲੀ, 7 ਅਗਸਤ (ਪੋਸਟ ਬਿਊਰੋ): ਪੈਰਿਸ ਓਲੰਪਿਕ ਦੀ ਡਬਲ ਮੈਡਲ ਜੇਤੂ ਮਨੂ ਭਾਕਰ ਬੁੱਧਵਾਰ ਸਵੇਰੇ ਭਾਰਤ ਪਰਤ ਆਏ ਹਨ। ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜਿਵੇਂ ਹੀ ਉਹ ਏਅਰਪੋਰਟ ਤੋਂ ਬਾਹਰ ਆਏ, ਉਨ੍ਹਾਂ ਦੇ ਮਾਤਾ-ਪਿਤਾ ਨੇ ਉਸਨੂੰ ਜੱਫੀ ਪਾ ਲਈ ਅਤੇ ਉਸਦੇ ਮੱਥੇ ਨੂੰ ਚੁੰਮਿਆ। ਮਨੂ ਦੇ ਨਾਲ ਉਨ੍ਹਾਂ ਦੇ ਕੋਚ ਜਸਪਾਲ ਰਾਣਾ ਨੇ ਵੀ ਨਿੱਘਾ ਸਵਾਗਤ ਕੀਤਾ।
ਹਰਿਆਣਾ ਦੇ ਝੱਜਰ ਦੀ ਰਹਿਣ ਵਾਲੀ ਮਨੂ ਨੇ ਮਹਿਲਾ ਵਿਅਕਤੀਗਤ 10 ਮੀਟਰ ਏਅਰ ਪਿਸਟਲ ਵਿੱਚ ਕਾਂਸੀ ਦਾ ਤਗ਼ਮਾ ਅਤੇ ਮਿਕਸਡ ਈਵੈਂਟ ਵਿੱਚ ਸਰਬਜੋਤ ਸਿੰਘ ਦੇ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ। ਉਹ ਇੱਕੋ ਓਲੰਪਿਕ ਵਿੱਚ ਦੋ ਤਗਮੇ ਜਿੱਤਣ ਵਾਲੀ ਪਹਿਲੀ ਭਾਰਤੀ ਹਨ। ਦੇਸ਼ ਪਰਤਣ 'ਤੇ ਮਨੂ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਮੈਨੂੰ ਬਹੁਤ ਪਿਆਰ ਮਿਲ ਰਿਹਾ ਹੈ।