Welcome to Canadian Punjabi Post
Follow us on

14

August 2024
 
ਪੰਜਾਬ

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ

August 11, 2024 11:45 AM

ਫ਼ਰੀਦਕੋਟ 11 ਅਗਸਤ (ਗਿਆਨ ਸਿੰਘ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਜਿੱਥੇ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਓਥੇ ਹੀ ਸੂਬੇ ਨੂੰ ਸੋਹਣਾ ਤੇ ਹਰਿਆ ਭਰਿਆ ਬਣਾਉਣ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਇਹਨਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਹਲਕੇ ਦੇ ਨਿਵਾਸੀਆ ਦੇ ਲਈ ਆਟੋਮੈਟਿਕ ਫਾਗਿੰਗ ਮਸ਼ੀਨ ਵਹੀਕਲ ਨੂੰ ਹਰੀ ਝੰਡੀ ਦੇਣ ਮੌਕੇ ਕੀਤਾ।
ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਪ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਕੋਟਕਪੂਰਾ ਨਗਰ ਕੌਂਸਲ ਨੂੰ 9.60 ਲੱਖ ਦੀ ਗਰਾਂਟ ਪ੍ਰਾਪਤ ਹੋਈ ਸੀ । ਜਿਸ ਤਹਿਤ ਸ਼ਹਿਰ ਵਿਚ ਫੋਗਿੰਗ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਡੇਂਗੂ ਦੇ ਮੱਛਰ ਦੇ ਫੈਲਣ ਦਾ ਡਰ ਹੁੰਦਾ ਹੈ।ਜਿਸ ਦੇ ਮੱਦੇਨਜ਼ਰ ਉਹਨਾਂ ਸ਼ਹਿਰ ਵਾਸੀਆਂ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਇਹ ਉਪਰਾਲਾ ਕੀਤਾ ਹੈ।
ਇਸ ਮੌਕੇ ਵਹੀਕਲ ਰਾਹੀਂ ਸ਼ਹਿਰ ਵਿਚ ਫੋਗਿੰਗ ਵੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਖੁਦ ਵੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਚਲਾਇਆ।
ਇਸ ਮੌਕੇ ਚੈਅਰਮੈਨ ਗੁਰਮੀਤ ਸਿੰਘ, ਅਮਰ ਇੰਦਰ ਸਿੰਘ ਕਾਰਜ ਸਾਧਕ ਅਫ਼ਸਰ, ਸੁਖਦੀਪ ਸਿੰਘ ਜੂਨੀਅਰ ਇੰਜੀਨੀਅਰ, ਲੇਖਾਕਾਰ ਸੁਰਿੰਦਰ ਕੁਮਾਰ, ਸੁਪਰਡੈਂਟ ਸੈਂਨਟਰੀ ਇੰਸਪੈਕਟਰ ਵੀਰਪਾਲ ਸਿੰਘ, ਸੈਂਨਟਰੀ ਇੰਸਪੈਕਟਰ ਨੰਦ ਲਾਲ ਪ੍ਰੇਮ ਕੁਮਾਰ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ : ਮੁੱਖ ਮੰਤਰੀ ਮੈਰਿਟ ਦੇ ਆਧਾਰ `ਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ ਲਿਖਾਰੀ ਸਭਾ ਮੋਗਾ ਵੱਲੋਂ ਸਾਵਣ ਕਵੀ ਦਰਬਾਰ ਮਨਾਇਆ ਓਲੰਪਿਕ ’ਚ ਕਾਂਸੇ ਦਾ ਤਗ਼ਮਾ ਜਿੱਤਣ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਭਾਰਤੀ ਹਾਕੀ ਟੀਮ ਦੇ ਖਿਡਾਰੀ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਡੀ.ਡੀ.ਪੀ.ਓ. ਤੇ ਇੱਕ ਆਮ ਵਿਅਕਤੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਮਸਲਿਆਂ ਸੰਬੰਧੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਡੀ.ਟੀ.ਐੱਫ. ਵੱਲੋਂ ਅਧਿਆਪਕਾਂ ਦੇ ਵਿਭਾਗੀ ਮਸਲਿਆਂ ਸੰਬੰਧੀ ਸਿੱਖਿਆ ਮੰਤਰੀ ਨਾਲ ਮੁਲਾਕਾਤ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ : ਖੁੱਡੀਆਂ