Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਂਝਾ : ਖੁੱਡੀਆਂ

August 11, 2024 11:46 AM

-ਅਲਿਮਕੋ ਵੱਲੋਂ ਪਿੰਡ ਮਾਹੂਆਣਾ ਵਿਖੇ ਕੈਂਪ ਦਾ ਆਯੋਜਨ
ਲੰਬੀ/ਸ੍ਰੀ ਮੁਕਤਸਰ ਸਾਹਿਬ 11 ਅਗਸਤ (ਗਿਆਨ ਸਿੰਘ): ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਲਕਾ ਲੰਬੀ ਦੇ ਪਿੰਡ ਮਾਹੂਆਣਾ ਵਿਖੇ ਜਿਲ੍ਹਾ ਪੱਧਰੀ ਕੈਂਪ ਦਾ ਅਯੋਜਨ ਕੀਤਾ ਗਿਆ ਜਿਸ ਵਿਚ ਗੁੁਰਮੀਤ ਸਿੰਘ ਖੁੱਡੀਆਂ  ਖੇਤੀਬਾੜੀ ਮੰਤਰੀ ਪੰਜਾਬ ਨੇ ਮੱੁਖ ਮਹਿਮਾਨ ਵਜੋਂ ਸਿ਼ਰਕਤ ਕੀਤੀ ਗਈ।
ਇਸ ਮੌਕੇ ਆਪਣੇ ਸੰਬੋਧਨ ਵਿਚ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਨਜਨਾਂ ਨੂੰ ਸਰਕਾਰੀ ਜਾਂ ਗੈਰ ਸਰਕਾਰੀ ਸਹੂਲਤਾਂ ਮੁੁਹਈਆ ਕਰਵਾਉਣ ਲਈ ਉਪਰਾਲੇ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਸਰਕਾਰ ਦੀ ਯੋਜਨਾ ਅਡਿੱਪ (ਅਸਿਸਟੈਂਸ ਤੋਂ ਡਿਸਏਬਲਡ ਪਰਸਨ) ਤਹਿਤ ਸਰੀਰਕ ਤੌਰ ਉੱਤੇ ਅਪਾਹਜ ਵਿਅਕਤੀਆਂ ਨੂੰ ਮੁੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁੁਹੱਈਆ ਕਰਵਾਈ ਜਾ ਰਹੀ ਹੈ ਇਸ ਕੈਂਪ ਵਿੱਚ 43 ਦਿਵਿਆਂਗ ਲਾਭਪਾਤਰੀਆਂ ਨੂੰ 7 ਲੱਖ 21 ਹਜਾਰ ਰੁੁਪਏ ਦੀ ਲਾਗਤ ਨਾਲ ਬਨਾਵਟੀ ਅੰਗ ਅਤੇ ਉਪਕਰਨ ਜਿਵੇਂ ਕਿ ਮੋਟਰਾਈਜਡ ਟਰਾਈਸਾਈਕਲ, ਟਰਾਈਸਾਈਕਲ, ਵਹੀਲਚੇਅਰ, ਵਿਸਾਖੀਆਂ, ਛੜੀਆਂ, ਕੰਨਾਂ ਦੀਆਂ ਮਸ਼ੀਨਾਂ, ਨੇਤਰਹੀਨ ਵਿਅਕਤੀਆਂ ਲਈ ਸਮਾਰਟ ਫੋਨ, ਸੀਪੀ ਚੇਅਰ ਆਦਿ ਦੀ ਵੰਡ ਕੀਤੀ ਗਈ ਹੈ।
ਇਸ ਮੌਕੇ ਉਹਨਾਂ ਅਪੀਲ ਕੀਤੀ ਕਿ ਜਿਹੜੇ ਲੋੜਵੰਦ ਦਿਵਿਆਂਗ ਵਿਅਕਤੀਆਂ ਕਿਸੇ ਕਾਰਨ ਇਹਨਾਂ ਸਹੂਲਤਾਂ ਤੋਂ ਵਾਂਝੇ ਰਹਿ ਗਏ ਹਨ ਤਾਂ ਉਹ 14 ਅਗਸਤ ਤੱਕ ਜਿਲਾ ਰੈੱਡ ਕਰਾਸ ਭਵਨ ਸ੍ਰੀ ਮੁੁਕਤਸਰ ਸਾਹਿਬ ਵਿਖੇ ਆਪਣੀ ਅਰਜੀ ਜਮ੍ਹਾਂ ਕਰਵਾਉਣ ਤਾਂ ਜੋ ਉਹ ਵੀ ਇਹਨਾਂ ਸਹੂਲਤਾਂ ਦਾ ਲਾਭ ਲੈ ਸਕਣ।
ਇਸ ਮੌਕੇ ਗੁੁਰਦੀਪ ਸਿੰਘ ਸੇਖੋਂ ਪ੍ਰਿੰਸੀਪਲ, ਜਗਮੋਹਨ ਸਿੰਘ ਮਾਨ ਜਿਲ੍ਹਾ ਭਲਾਈ ਅਫਸਰ, ਪਰਮਜੀਤ ਐਸਐਚਓ ਲੰਬੀ ਤੋਂ ਇਲਾਵਾ ਚੇਅਰਮੈਨ ਰਸ਼ਪਾਲ ਸਿੰਘ ਖੁੱਡੀਆਂ , ਗੁੁਰਬਾਜ ਸਿੰਘ ਵਣਵਾਲਾ, ਬਲਰਾਜ ਸਿੰਘ ਰਾਜਾ ਮਾਹੂਆਣਾ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ