Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸੀਬੀਐੱਸਈ ਦੀ ਭਰਤੀ ਲਈ ਇਮਤਿਹਾਨ `ਚ ਕੜੇ ਲੁਹਾਉਣ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤੀ ਨਿੰਦਾ

August 11, 2024 11:48 AM

ਅੰਮ੍ਰਿਤਸਰ, 11 ਅਗਸਤ (ਗਿਆਨ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੀਬੀਐੱਸਈ ਦੇ ਸਹਾਇਕ ਸਕੱਤਰ (ਪ੍ਰਸ਼ਾਸਨ) ਦੀ ਭਰਤੀ ਲਈ ਅੱਜ ਕਰਵਾਏ ਗਏ ਇਮਤਿਹਾਨ ਦੌਰਾਨ ਚੰਡੀਗੜ੍ਹ ਦੇ ਸੈਕਟਰ 7 ਸਥਿਤ ਕੇਬੀ ਡੀਏਵੀ ਸਕੂਲ ਵਿਖੇ ਬਣੇ ਕੇਂਦਰ ਵਿਖੇ ਸਿੱਖ ਉਮੀਦਵਾਰਾਂ ਦੇ ਕੜੇ ਲੁਹਾਉਣ ਦੀ ਹਰਕਤ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਐਡਵੋਕੇਟ ਧਾਮੀ ਨੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਪ੍ਰਸ਼ਾਸਨਿਕ ਮੁਖੀ ਹੋਣ ਦੇ ਨਾਤੇ ਸੀਬੀਐੱਸਈ ਦੇ ਅਧਿਕਾਰੀ ਦੇ ਅਹੁਦੇ ਲਈ ਭਰਤੀ ਪ੍ਰੀਖਿਆ ਵਿੱਚ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਦੋਸ਼ੀ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ।
ਉਨ੍ਹਾਂ ਕਿਹਾ ਕਿ ਇਹ ਇਮਤਿਹਾਨ ਦੇਣ ਗਏ ਉਮੀਦਵਾਰਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕੇਂਦਰ ਵਿੱਚ ਦਾਖਲੇ ਤੋਂ ਪਹਿਲਾਂ ਮੌਕੇ ਉੱਤੇ ਮੌਜੂਦ ਅਧਿਕਾਰੀਆਂ ਵੱਲੋਂ ਕੜੇ ਲੁਹਾਉਣ ਦੀ ਇਤਰਾਜ਼ਯੋਗ ਕਾਰਵਾਈ ਕੀਤੀ ਗਈ ਹੈ, ਜੋ ਧਾਰਮਿਕ ਅਜ਼ਾਦੀ ਦੇ ਹੱਕ ਦੀ ਉਲੰਘਣਾ ਹੈ। ਕੜਾ ਸਿੱਖਾਂ ਦੇ ਪੰਜ ਕਕਾਰਾਂ ਦਾ ਹਿੱਸਾ ਹੈ, ਜਿਸ ਨੂੰ ਉਤਾਰਨ ਲਈ ਮਜਬੂਰ ਕਰਨਾ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਘਟਨਾ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਅੱਗੇ ਵੀ ਸਾਹਮਣੇ ਆਈਆਂ ਹਨ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾ ਹੀ ਇਨ੍ਹਾਂ ਮਾਮਲਿਆਂ ਦੀ ਪੈਰਵਾਈ ਕੀਤੀ ਜਾਂਦੀ ਹੈ, ਪਰੰਤੂ ਸਰਕਾਰਾਂ ਮੁਕਾਬਲਾ ਇਮਤਿਹਾਨਾਂ ਦੌਰਾਨ ਸਾਰੇ ਧਰਮਾਂ ਖਾਸਕਰ ਸਿੱਖਾਂ ਦੇ ਧਾਰਮਿਕ ਸਰੋਕਾਰਾਂ ਤੇ ਅਕੀਦਿਆਂ ਪ੍ਰਤੀ ਸੰਜੀਦਾ ਨਜ਼ਰ ਨਹੀਂ ਆਉਂਦੀਆਂ। ਐਡਵੋਕੇਟ ਧਾਮੀ ਨੇ ਸਰਕਾਰਾਂ ਅਤੇ ਮੁਕਾਬਲਾ ਇਮਤਿਹਾਨ ਕਰਵਾਉਣ ਵਾਲੀਆਂ ਏਜੰਸੀਆਂ, ਕਮਿਸ਼ਨਾਂ ਤੇ ਬੋਰਡਾਂ ਨੂੰ ਸਿੱਖ ਕਕਾਰਾਂ ਪ੍ਰਤੀ ਸੰਜੀਦਾ ਪਹੁੰਚ ਅਪਨਾ ਕੇ ਅਜਿਹੇ ਵਰਤਾਰੇ ਨੂੰ ਠੱਲ੍ਹ ਪਾਉਣ ਦੀ ਗੱਲ ਆਖੀ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਾਲ ਸਬੰਧਤ ਇਸ ਮਾਮਲੇ ਦੀ ਸਮੁੱਚੀ ਜਾਣਕਾਰੀ ਹਾਸਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦੇ ਦਿੱਤੇ ਗਏ ਹਨ ਅਤੇ ਰਿਪੋਰਟ ਪ੍ਰਾਪਤ ਹੋਣ ਉੱਤੇ ਢੁਕਵੀਂ ਕਾਰਵਾਈ ਅੱਗੇ ਵਧਾਈ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ