ਬੈਂਗਲੁਰੂ, 13 ਅਗਸਤ (ਪੋਸਟ ਬਿਊਰੋ): ਬੈਂਗਲੁਰੂ ਵਿੱਚ ਇੱਕ ਬੈਂਗਲੁਰੂ ਮੈਟਰੋਪੋਲੀਟਨ ਟ੍ਰਾਂਸਪੋਰਟੇਸ਼ਨ ਕੋਆਪਰੇਸ਼ਨ (ਬੀਐੱਮਟੀਸੀ) ਦੀ ਬੱਸ ਨੇ ਤਿੰਨ ਬਾਈਕ ਸਵਾਰਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਬੱਸ ਨੇ ਕਾਰਾਂ ਨੂੰ ਟੱਕਰ ਮਾਰ ਦਿੱਤੀ। ਇਹ ਸਾਰੀ ਘਟਨਾ ਬੱਸ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਾਈਕ ਸਵਾਰ ਜ਼ਖਮੀ ਹੋਇਆ ਹੈ, ਪਰ ਕਿਸੇ ਦੀ ਜਾਨ ਨਹੀਂ ਗਈ। ਹਾਦਸੇ ਬਾਰੇ ਹੋਰ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ।
ਇਹ ਹਾਦਸਾ ਹੇਬਲ ਫਲਾਈਓਵਰ 'ਤੇ ਵਾਪਰਿਆ। ਟ੍ਰੈਫਿਕ ਵਿੱਚ ਡਰਾਈਵਰ ਬੱਸ ਤੋਂ ਕੰਟਰੋਲ ਗੁਆ ਬੈਠਾ। ਇਸ ਕਾਰਨ ਬੱਸ ਅੱਗੇ ਵਧਦੀ ਰਹੀ, ਅੱਗੇ ਜਾ ਰਹੇ ਬਾਈਕ ਸਵਾਰਾਂ ਨੂੰ ਕੁਚਲ ਕੇ ਕਾਰਾਂ ਨੂੰ ਟੱਕਰ ਮਾਰ ਦਿੱਤੀ। ਮਾਮਲੇ ਦੀ ਜਾਂਚ ਜਾਰੀ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੱਸ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਹੈ।