ਚੰਡੀਗੜ੍ਹ, 13 ਅਗਸਤ (ਪੋਸਟ ਬਿਊਰੋ): ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ 21 ਦਿਨ ਦੀ ਫਰਲੋ ਮਿਲ ਗਈ ਹੈ। ਉਸ ਦੀ 21 ਦਿਨਾਂ ਦੀ ਫਰਲੋ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਮਨਜ਼ੂਰ ਹੋਈ ਹੈ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਬਰਨਾਵਾ ਆਸ਼ਰਮ ਪਹੁੰਚਿਆ ਹੈ।