Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਪੁਲਿਸ ਨੇ ਐਨਸੀਬੀ ਨਾਲ ਮਿਲ ਕੇ ਬਦਨਾਮ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪੀਆਈਟੀ-ਐਨਡੀਪੀਐਸ ਐਕਟ ਤਹਿਤ ਕੀਤਾ ਨਜ਼ਰਬੰਦ

August 13, 2024 08:44 AM

- ਮੁਲਜ਼ਮ ਬਿੱਲਾ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ: ਡੀਜੀਪੀ ਗੌਰਵ ਯਾਦਵ
- ਮੁਲਜ਼ਮ ਨੂੰ ਭੇਜਿਆ ਆਸਾਮ; ਨਜ਼ਰਬੰਦੀ ਦੌਰਾਨ ਡਿਬਰੂਗੜ੍ਹ ਜੇਲ੍ਹ ਵਿੱਚ ਰਹੇਗਾ ਮੁਲਜ਼ਮ: ਡੀਜੀਪੀ ਪੰਜਾਬ
ਚੰਡੀਗੜ੍ਹ, 13 ਅਗਸਤ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਤਰਨਤਾਰਨ ਦੇ ਪਿੰਡ ਹਵੇਲੀਆਂ ਦੇ ਰਹਿਣ ਵਾਲੇ ਮੁਲਜ਼ਮ ਬਲਵਿੰਦਰ ਬਿੱਲਾ, ਜੋ ਇਸ ਸਮੇਂ ਜ਼ਮਾਨਤ 'ਤੇ ਹੈ, ਵਿਰੁੱਧ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਹਨ।
ਡੀਜੀਪੀ ਨੇ ਦੱਸਿਆ ਕਿ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪਰੀਵੈਂਸ਼ਨ ਆਫ ਇਲਿਸਿਟ ਟਰੈਫਿਕ-ਐਨਡੀਪੀਐਸ ਐਕਟ (ਪੀਆਈਟੀ-ਐਨਡੀਪੀਐਸ) ਦੀ ਧਾਰਾ 3 (1) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਜ਼ਰਬੰਦੀ ਦੇ ਸਮੇਂ ਦੌਰਾਨ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਰੱਖਿਆ ਜਾਵੇਗਾ।
ਡੀਜੀਪੀ ਨੇ ਕਿਹਾ ਕਿ ਹਿਰਾਸਤ ਵਿੱਚ ਲਿਆ ਗਿਆ ਨਸ਼ਾ ਤਸਕਰ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਹੈ।
ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਸਿਟੀ ਖੇਤਰ ਵਿੱਚ ਬਲਵਿੰਦਰ ਬਿੱਲਾ ਦੀ ਮੌਜੂਦਗੀ ਬਾਰੇ ਮਿਲੀ ਭਰੋਸੇਮੰਦ ਸੂਚਨਾ 'ਤੇ ਕਾਰਵਾਈ ਕਰਦਿਆਂ ਐਸਪੀ ਇਨਵੈਸਟੀਗੇਸ਼ਨ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਡੀਐਸਪੀ ਗੁਰਿੰਦਰ ਸਿੰਘ ਨਾਗਰਾ ਅਧੀਨ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਐਨਸੀਬੀ ਦੀਆਂ ਟੀਮਾਂ ਨਾਲ ਮਿਲ ਕੇ ਮੁਲਜ਼ਮ ਨਸ਼ਾ ਤਸਕਰ ਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਉਸ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਅਤੇ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ