Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

ਪ੍ਰਧਾਨ ਮੰਤਰੀ ਨੇ ਕਿਹਾ- ਔਰਤਾਂ ਵਿਰੁੱਧ ਅਪਰਾਧ ਮੁਆਫ਼ੀਯੋਗ ਨਹੀਂ, ਦੋਸ਼ੀ ਬਚਣੇ ਨਹੀਂ ਚਾਹੀਦੇ

August 25, 2024 08:42 AM

ਨਵੀਂ ਦਿੱਲੀ, 25 ਅਗਸਤ (ਪੋਸਟ ਬਿਊਰੋ): ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਮਹਾਰਾਸ਼ਟਰ ਦੇ ਜਲਗਾਓਂ ਵਿੱਚ ਲਖਪਤੀ ਦੀਦੀ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਉਨ੍ਹਾਂ ਨੇ ਸਵੈ-ਸਹਾਇਤਾ ਸਮੂਹਾਂ ਨੂੰ 5 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਜਾਰੀ ਕੀਤੇ। ਇਸ ਤੋਂ ਇਲਾਵਾ 11 ਲੱਖ ਲੱਖਪਤੀ ਦੀਦੀ ਨੂੰ ਸਰਟੀਫਿਕੇਟ ਵੀ ਦਿੱਤੇ ਗਏ।
ਪ੍ਰਧਾਨ ਮੰਤਰੀ ਨੇ ਦੇਸ਼ ਭਰ 'ਚ ਹੋ ਰਹੀਆਂ ਬਲਾਤਕਾਰ ਦੀਆਂ ਘਟਨਾਵਾਂ 'ਤੇ ਚਿੰਤਾ ਪ੍ਰਗਟਾਈ ਹੈ। ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਅਤੇ ਬਦਲਾਪੁਰ ਵਿੱਚ ਦੋ ਲੜਕੀਆਂ ਦੇ ਜਿਨਸੀ ਸ਼ੋਸ਼ਣ ਸਮੇਤ ਦੇਸ਼ ਭਰ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਨਾਂ ਲਏ ਬਿਨ੍ਹਾਂ ਉਨ੍ਹਾਂ ਕਿਹਾ- ਅੱਜ ਦੇਸ਼ ਦਾ ਹਰ ਸੂਬਾ ਆਪਣੀਆਂ ਧੀਆਂ ਦੇ ਦਰਦ ਅਤੇ ਗੁੱਸੇ ਨੂੰ ਸਮਝ ਰਿਹਾ ਹੈ।
ਮੈਂ ਦੇਸ਼ ਦੀ ਹਰ ਰਾਜਨੀਤਿਕ ਪਾਰਟੀ ਅਤੇ ਰਾਜ ਸਰਕਾਰ ਨੂੰ ਦੱਸਾਂਗਾ ਕਿ ਔਰਤਾਂ ਵਿਰੁੱਧ ਅਪਰਾਧ ਮੁਆਫ ਨਹੀਂ ਕੀਤੇ ਜਾ ਸਕਦੇ ਹਨ। ਜੋ ਵੀ ਦੋਸ਼ੀ ਹੈ, ਉਸ ਨੂੰ ਬਖਸਿ਼ਆ ਨਹੀਂ ਜਾਣਾ ਚਾਹੀਦਾ। ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ। ਔਰਤਾਂ ਦੇ ਮਾਣ-ਸਨਮਾਨ ਅਤੇ ਉਨ੍ਹਾਂ ਦੇ ਜੀਵਨ ਦੀ ਰੱਖਿਆ ਕਰਨਾ ਸਾਡੀ ਜਿ਼ੰਮੇਵਾਰੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਜੰਮੂ-ਕਸ਼ਮੀਰ ਵਿੱਚ ਕਾਂਗਰਸ ਅਤੇ ਐੱਨਸੀ ਵਿਚਕਾਰ ਸੀਟ ਸ਼ੇਰਿੰਗ ਫਾਈਨਲ, 90 ਵਿੱਚੋਂ, ਐੱਨਸੀ 51, ਕਾਂਗਰਸ 32 ਕਲਕੱਤਾ ਰੇਪ-ਕਤਲ ਮਾਮਲਾ, ਮੁਲਜ਼ਮ ਸੰਜੇ ਨੇ ਕਬੂਲ ਕੀਤਾ ਜ਼ੁਰਮ, ਘਟਨਾ ਤੋਂ ਪਹਿਲਾਂ ਪੀਤੀ ਸੀ ਸ਼ਰਾਬ, ਗਰਲਫਰੈਂਡ ਤੋਂ ਮੰਗੀਆਂ ਨਗਨ ਤਸਵੀਰਾਂ ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਦਿਹਾਂਤ ਮਿਸ ਇੰਡੀਆ 'ਚ ਇਕ ਵੀ ਦਲਿਤ-ਆਦੀਵਾਸੀ ਨਹੀਂ : ਰਾਹੁਲ ਗਾਂਧੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਯੂਪੀਐੱਸ ਵਿੱਚ ਯੂ ਦਾ ਮਤਲਬ ਮੋਦੀ ਸਰਕਾਰ ਦਾ ਯੂ-ਟਰਨ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਦੱਖਣੀ ਅਭਿਨੇਤਾ ਵਿਜੈ, ਆਪਣੀ ਪਾਰਟੀ ਦਾ ਝੰਡਾ ਅਤੇ ਚੋਣ ਨਿਸ਼ਾਨ ਦਾ ਕੀਤਾ ਜਾਰੀ ਰਾਹੁਲ ਦਾ ਜੰਮੂ-ਕਸ਼ਮੀਰ ਦੌਰਾ: ਇੰਡੀਆ ਗਠਜੋੜ ਨੇ ਮੋਦੀ ਦਾ ਵਿਸ਼ਵਾਸ ਤੋੜਿਆ, ਉਨ੍ਹਾਂ ਦੀ ਛਾਤੀ ਹੁਣ 56 ਇੰਚ ਨਹੀਂ ਰਹੀ : ਰਾਹੁਲ ਗਾਂਧੀ