Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਦਿਹਾਂਤ

August 25, 2024 09:57 AM

ਮੁੰਬਈ, 25 ਅਗਸਤ (ਪੋਸਟ ਬਿਊਰੋ): ਮਨੋਰੰਜਨ ਜਗਤ ਦੇ ਗਲਿਆਰਿਆਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਆਈ ਹੈ। ਦਿੱਗਜ ਅਦਾਕਾਰਾ ਆਸ਼ਾ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ। ਆਸ਼ਾ ਸ਼ਰਮਾ ਬਾਲੀਵੁੱਡ ਦੇ ਨਾਲ-ਨਾਲ ਟੈਲੀਵਿਜ਼ਨ ਦੇ ਕਈ ਹਿੱਟ ਸ਼ੋਅਜ਼ ਦਾ ਹਿੱਸਾ ਰਹਿ ਚੁੱਕੇ ਹਨ। ਉਨ੍ਹਾਂ ਨੇ 88 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਹਾਲਾਂਕਿ ਉਨ੍ਹਾਂ ਦੀ ਮੌਤ ਦੇ ਕਾਰਨਾਂ ਦੀ ਜਾਣਕਾਰੀ ਹਾਲੇ ਸਾਹਮਣੇ ਨਹੀਂ ਆਈ ਹੈ। ਆਸ਼ਾ ਸ਼ਰਮਾ ਦੇ ਦਿਹਾਂਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਮਨੋਰੰਜਨ ਜਗਤ 'ਚ ਸੋਗ ਦੀ ਲਹਿਰ ਹੈ, ਉੱਥੇ ਹੀ ਉਨ੍ਹਾਂ ਨਾਲ ਕੰਮ ਕਰਨ ਵਾਲੇ ਸਿਤਾਰੇ ਉਨ੍ਹਾਂ ਨੂੰ ਯਾਦ ਕਰਕੇ ਸੋਸ਼ਲ ਮੀਡੀਆ 'ਤੇ ਸ਼ਰਧਾਂਜਲੀ ਦੇ ਰਹੇ ਹਨ।
ਆਸ਼ਾ ਸ਼ਰਮਾ 88 ਸਾਲਾਂ ਦੇ ਸਨ, ਪਰ ਉਮਰ ਦੇ ਇਸ ਪੜਾਅ 'ਤੇ ਪਹੁੰਚ ਕੇ ਵੀ ਉਹ ਲਗਾਤਾਰ ਕੰਮ ਕਰ ਰਹੇ ਸਨ। ਆਸ਼ਾ ਸ਼ਰਮਾ ਨੂੰ ਆਖਰੀ ਵਾਰ ਵੱਡੇ ਪਰਦੇ 'ਤੇ ਫਿਲਮ "ਆਦਿਪੁਰਸ਼" ਵਿੱਚ ਦੇਖਿਆ ਗਿਆ ਸੀ, ਜਿਸ ਵਿੱਚ ਉਨ੍ਹਾਂ ਨੇ ਸਾਬਰੀ ਦਾ ਕਿਰਦਾਰ ਨਿਭਾਇਆ ਸੀ, ਹਾਲਾਂਕਿ ਇਹ ਫਿਲਮ ਫਲਾਪ ਹੋ ਗਈ ਸੀ। ਆਸ਼ਾ ਸ਼ਰਮਾ 88 ਸਾਲ ਦੀ ਉਮਰ 'ਚ ਵੀ ਅਦਾਕਾਰੀ ਦੀ ਦੁਨੀਆਂ 'ਚ ਸਰਗਰਮ ਰਹੇ ਅਤੇ ਕੰਮ ਕਰਦੇ ਹੋਏ ਇਸ ਦੁਨੀਆਂ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ। ਤੁਹਾਨੂੰ ਦੱਸ ਦੇਈਏ ਕਿ ਆਸ਼ਾ ਸ਼ਰਮਾ ਦੇ ਦੇਹਾਂਤ ਦੀ ਜਾਣਕਾਰੀ CINTAA ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਦਿੱਤੀ ਗਈ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਜੰਮੂ-ਕਸ਼ਮੀਰ ਵਿੱਚ ਕਾਂਗਰਸ ਅਤੇ ਐੱਨਸੀ ਵਿਚਕਾਰ ਸੀਟ ਸ਼ੇਰਿੰਗ ਫਾਈਨਲ, 90 ਵਿੱਚੋਂ, ਐੱਨਸੀ 51, ਕਾਂਗਰਸ 32 ਕਲਕੱਤਾ ਰੇਪ-ਕਤਲ ਮਾਮਲਾ, ਮੁਲਜ਼ਮ ਸੰਜੇ ਨੇ ਕਬੂਲ ਕੀਤਾ ਜ਼ੁਰਮ, ਘਟਨਾ ਤੋਂ ਪਹਿਲਾਂ ਪੀਤੀ ਸੀ ਸ਼ਰਾਬ, ਗਰਲਫਰੈਂਡ ਤੋਂ ਮੰਗੀਆਂ ਨਗਨ ਤਸਵੀਰਾਂ ਮਿਸ ਇੰਡੀਆ 'ਚ ਇਕ ਵੀ ਦਲਿਤ-ਆਦੀਵਾਸੀ ਨਹੀਂ : ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੇ ਕਿਹਾ- ਔਰਤਾਂ ਵਿਰੁੱਧ ਅਪਰਾਧ ਮੁਆਫ਼ੀਯੋਗ ਨਹੀਂ, ਦੋਸ਼ੀ ਬਚਣੇ ਨਹੀਂ ਚਾਹੀਦੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਯੂਪੀਐੱਸ ਵਿੱਚ ਯੂ ਦਾ ਮਤਲਬ ਮੋਦੀ ਸਰਕਾਰ ਦਾ ਯੂ-ਟਰਨ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਦੱਖਣੀ ਅਭਿਨੇਤਾ ਵਿਜੈ, ਆਪਣੀ ਪਾਰਟੀ ਦਾ ਝੰਡਾ ਅਤੇ ਚੋਣ ਨਿਸ਼ਾਨ ਦਾ ਕੀਤਾ ਜਾਰੀ ਰਾਹੁਲ ਦਾ ਜੰਮੂ-ਕਸ਼ਮੀਰ ਦੌਰਾ: ਇੰਡੀਆ ਗਠਜੋੜ ਨੇ ਮੋਦੀ ਦਾ ਵਿਸ਼ਵਾਸ ਤੋੜਿਆ, ਉਨ੍ਹਾਂ ਦੀ ਛਾਤੀ ਹੁਣ 56 ਇੰਚ ਨਹੀਂ ਰਹੀ : ਰਾਹੁਲ ਗਾਂਧੀ