Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਭਾਰਤ

ਕਲਕੱਤਾ ਰੇਪ-ਕਤਲ ਮਾਮਲਾ, ਮੁਲਜ਼ਮ ਸੰਜੇ ਨੇ ਕਬੂਲ ਕੀਤਾ ਜ਼ੁਰਮ, ਘਟਨਾ ਤੋਂ ਪਹਿਲਾਂ ਪੀਤੀ ਸੀ ਸ਼ਰਾਬ, ਗਰਲਫਰੈਂਡ ਤੋਂ ਮੰਗੀਆਂ ਨਗਨ ਤਸਵੀਰਾਂ

August 26, 2024 04:48 AM

ਕਲਕੱਤਾ, 26 ਅਗਸਤ (ਪੋਸਟ ਬਿਊਰੋ): ਕਲਕੱਤਾ ਰੇਪ-ਕਤਲ ਮਾਮਲੇ ਦੇ ਮੁੱਖ ਮੁਲਜ਼ਮ ਸੰਜੇ ਰਾਏ ਨੇ ਪੋਲੀਗ੍ਰਾਫ ਟੈਸਟ 'ਚ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਸੰਜੇ ਨੇ ਦੱਸਿਆ ਕਿ ਉਸ ਨੇ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਦਿੱਤਾ ਸੀ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਉਹ ਰੈੱਡ ਲਾਈਟ ਏਰੀਆ 'ਚ ਗਿਆ ਸੀ। ਰਸਤੇ ਵਿਚ ਉਸ ਨੇ ਇਕ ਲੜਕੀ ਨਾਲ ਛੇੜਛਾੜ ਕੀਤੀ ਅਤੇ ਆਪਣੀ ਪ੍ਰੇਮਿਕਾ ਤੋਂ ਨਗਨ ਤਸਵੀਰਾਂ ਮੰਗੀਆਂ।
ਜਾਕਣਾਰੀ ਮੁਤਾਬਕ ਸੰਜੇ ਨੇ ਇਹ ਸਾਰੀਆਂ ਗੱਲਾਂ ਇਕ ਦਿਨ ਪਹਿਲਾਂ 25 ਅਗਸਤ ਨੂੰ ਪੋਲੀਗ੍ਰਾਫ ਟੈਸਟ 'ਚ ਕਹੀਆਂ ਸਨ। ਪੁਲਿਸ ਹਿਰਾਸਤ ਵਿੱਚ ਵੀ ਸੰਜੇ ਨੇ ਬਲਾਤਕਾਰ ਅਤੇ ਕਤਲ ਦੀ ਗੱਲ ਕਬੂਲੀ ਸੀ। ਸੰਜੇ ਦਾ ਇਹ ਕਬੂਲਨਾਮਾ ਕਤਲ ਅਤੇ ਬਲਾਤਕਾਰ ਦੇ 18 ਦਿਨ ਬਾਅਦ ਆਇਆ ਹੈ। 8 ਅਤੇ 9 ਅਗਸਤ ਦੀ ਰਾਤ ਨੂੰ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਇੱਕ ਸਿਖਿਆਰਥੀ ਡਾਕਟਰ ਦਾ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਗਿਆ ਸੀ। 9 ਅਗਸਤ ਦੀ ਸਵੇਰ ਨੂੰ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ 'ਚ ਲੜਕੀ ਦੀ ਅਰਧ ਨਗਨ ਲਾਸ਼ ਮਿਲੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਨੇ 73 ਹਜ਼ਾਰ ਅਮਰੀਕੀ ਰਾਈਫਲਾਂ ਮੰਗਵਾਈਆਂ, 837 ਕਰੋੜ ਰੁਪਏ 'ਚ ਹੋਈ ਡੀਲ ਕੋਲਕਤਾ ਬਲਾਤਕਾਰ-ਕਤਲ ਕੇਸ: ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ, ਕੱਢਿਆ ਮਾਰਚ, ਪੁਲਿਸ ਨੇ ਕੀਤਾ ਲਾਠੀਚਾਰਜ ਮਹਾਰਾਸ਼ਟਰ ਦੇ ਰਤਨਾਗਿਰੀ 'ਚ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ ਜੰਮੂ-ਕਸ਼ਮੀਰ ਵਿੱਚ ਕਾਂਗਰਸ ਅਤੇ ਐੱਨਸੀ ਵਿਚਕਾਰ ਸੀਟ ਸ਼ੇਰਿੰਗ ਫਾਈਨਲ, 90 ਵਿੱਚੋਂ, ਐੱਨਸੀ 51, ਕਾਂਗਰਸ 32 ਅਦਾਕਾਰਾ ਆਸ਼ਾ ਸ਼ਰਮਾ ਦਾ 88 ਸਾਲ ਦੀ ਉਮਰ ਦਿਹਾਂਤ ਮਿਸ ਇੰਡੀਆ 'ਚ ਇਕ ਵੀ ਦਲਿਤ-ਆਦੀਵਾਸੀ ਨਹੀਂ : ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨੇ ਕਿਹਾ- ਔਰਤਾਂ ਵਿਰੁੱਧ ਅਪਰਾਧ ਮੁਆਫ਼ੀਯੋਗ ਨਹੀਂ, ਦੋਸ਼ੀ ਬਚਣੇ ਨਹੀਂ ਚਾਹੀਦੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ- ਯੂਪੀਐੱਸ ਵਿੱਚ ਯੂ ਦਾ ਮਤਲਬ ਮੋਦੀ ਸਰਕਾਰ ਦਾ ਯੂ-ਟਰਨ 2026 ਦੀਆਂ ਤਾਮਿਲਨਾਡੂ ਵਿਧਾਨ ਸਭਾ ਚੋਣਾਂ ਲੜ ਸਕਦੇ ਹਨ ਦੱਖਣੀ ਅਭਿਨੇਤਾ ਵਿਜੈ, ਆਪਣੀ ਪਾਰਟੀ ਦਾ ਝੰਡਾ ਅਤੇ ਚੋਣ ਨਿਸ਼ਾਨ ਦਾ ਕੀਤਾ ਜਾਰੀ ਰਾਹੁਲ ਦਾ ਜੰਮੂ-ਕਸ਼ਮੀਰ ਦੌਰਾ: ਇੰਡੀਆ ਗਠਜੋੜ ਨੇ ਮੋਦੀ ਦਾ ਵਿਸ਼ਵਾਸ ਤੋੜਿਆ, ਉਨ੍ਹਾਂ ਦੀ ਛਾਤੀ ਹੁਣ 56 ਇੰਚ ਨਹੀਂ ਰਹੀ : ਰਾਹੁਲ ਗਾਂਧੀ