Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ

August 27, 2024 07:23 AM

ਸਸਕੈਚਵਨ, 27 ਅਗਸਤ (ਪੋਸਟ ਬਿਊਰੋ): ਲਾਰੇਨ ਬੇਸੇ ਸੋਮਵਾਰ ਸਵੇਰੇ ਅਦਾਲਤ ਵਿੱਚ ਪੇਸ਼ ਹੋਏ, ਉਨ੍ਹਾਂ `ਤੇ ਆਪਣੇ ਪਤੀ ਡੈਨੀ ਮੈਗੋਵਨ ਦੀ ਮੌਤ ਦੇ ਮਾਮਲੇ ਵਿੱਚ ਫ੍ਰਸਟ ਡਿਗਰੀ ਕਤਲ ਦਾ ਦੋਸ਼ ਹੈ।
ਸ਼ੁੱਕਰਵਾਰ ਨੂੰ ਲੱਗਭੱਗ 7 ਵਜੇ ਸੀਐੱਸਟੀ `ਤੇ ਵਾਰਮਨ ਆਰਸੀਐੱਮਪੀ ਨੇ ਕਿਹਾ ਕਿ ਉਨ੍ਹਾਂ ਨੂੰ ਕਾਰਮਨ ਪਾਰਕ ਦੀ ਦਿਹਾਤੀ ਨਗਰਪਾਲਿਕਾ ਦੇ ਇੱਕ ਘਰ ਵਿੱਚ ਇੱਕ ਜ਼ਖ਼ਮੀ ਵਿਅਕਤੀ ਬਾਰੇ ਕਾਲ ਆਇਆ, ਜੋ ਸਾਸਕਾਟੂਨ ਦੇ ਬਾਹਰੀ ਇਲਾਕਿਆਂ ਵਿੱਚ ਸਥਿਤ ਹੈ।
ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ 42 ਸਾਲਾ ਵਿਅਕਤੀ ਮਿਲਿਆ, ਜਿਸਨੂੰ ਪੈਰਾਮੇਡਿਕਸ ਨੇ ਘਟਨਾ ਸਥਾਨ `ਤੇ ਮ੍ਰਿਤਕ ਐਲਾਨ ਦਿੱਤਾ। ਉਸ ਵਿਅਕਤੀ ਦੀ ਪਹਿਚਾਣ ਮੈਗੋਵਨ ਦੇ ਰੂਪ ਵਿੱਚ ਹੋਈ।
ਆਰਸੀਐੱਮਪੀ ਦੀ ਪ੍ਰਮੁੱਖ ਅਪਰਾਧ ਇਕਾਈ ਨੇ ਜਾਂਚ ਆਪਣੇ ਹੱਥ ਵਿੱਚ ਲੈ ਲਈ ਅਤੇ 35 ਸਾਲਾ ਲਾਰੇਨ ਬੇਸੇ `ਤੇ ਫ੍ਰਸਟ ਡਿਗਰੀ ਕਤਲ ਦਾ ਇੱਕ ਮਾਮਲਾ ਦਰਜ ਕੀਤਾ। ਆਰਸੀਐੱਮਪੀ ਦਾ ਕਹਿਣਾ ਹੈ ਕਿ ਉਹ ਵੀ ਕਾਰਮਨ ਪਾਰਕ ਦੀ ਰਹਿਣ ਵਾਲੀ ਸੀ ਅਤੇ ਉਸਨੂੰ ਉਥੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਸੀ। ਬੇਸੇ ਨੂੰ 9 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ ਐਡਮੈਂਟਨ ਦੇ ਜੋੜੇ ਦੇ ਘਰ ਲਿਆ ਚਾਰ ਬੱਚਿਆਂ ਨੇ ਜਨਮ, ਘਰ `ਚ ਲੱਗੀ ਰੌਕਣ