Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ

August 27, 2024 07:50 AM

ਵਿੰਡਸਰ, 27 ਅਗਸਤ (ਪੋਸਟ ਬਿਊਰੋ): ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਕੈਰਨ ਏਵੇਨਿਊ ਦੇ ਇੱਕ ਘਰ ਦੇ ਬੈਕਯਾਰਡ ਡੇਕ ਵਿੱਚ ਅੱਗ ਲਗਾ ਦਿੱਤੀ ਸੀ।
ਪੁਲਿਸ ਨੇ ਐਤਵਾਰ ਦੁਪਹਿਰ ਨੂੰ ਜੇਨੇਟ ਏਵੇਨਿਊ `ਤੇ ਇੱਕ ਹਿੰਸਾ ਦੀ ਰਿਪੋਰਟ ਮਿਲਣ `ਤੇ ਕਾਰਵਾਈ ਕੀਤੀ। ਜਿੱਥੇ ਉਨ੍ਹਾਂ ਨੂੰ ਇੱਕ 40 ਸਾਲਾ ਵਿਅਕਤੀ ਗੰਭੀਰ ਰੂਪ ਤੋਂ ਅੱਗ ਵਿਚ ਝੁਲਸਿਆ ਹੋਇਆ ਮਿਲਿਆ। ਉਸ ਵਿਅਕਤੀ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਉਸ `ਤੇ ਮਨੁੱਖੀ ਜੀਵਨ ਖਤਰੇ `ਚ ਪਾਉਣ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਣ ਲਈ ਅੱਗਜ਼ਨੀ ਦੇ ਦੋਸ਼ `ਚ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਅਨੁਸਾਰ ਕੈਰਨ ਏਵੇਨਿਊ ਦੇ ਇੱਕ ਘਰ ਵਿੱਚ ਉਸ ਵਿਅਕਤੀ ਅਤੇ ਉਸ ਘਰ ਦੇ ਮੈਂਬਰਾਂ ਵਿਚਕਾਰ ਵਿਵਾਦ ਹੋ ਗਿਆ ਸੀ। ਉਸ ਵਿਅਕਤੀ ਨੇ ਬੈਕਯਾਰਡ ਦੇ ਡੇਕ `ਤੇ ਗੈਸੋਲੀਨ ਪਾਇਆ ਅਤੇ ਲੜਾਈ ਦੇ ਬਾਅਦ ਜਾਣਬੁੱਝਕੇ ਅੱਗ ਲਗਾ ਦਿੱਤੀ।
ਇਸਤੋਂ ਬਾਅਦ ਉਹ ਵਿਅਕਤੀ ਪੈਦਲ ਹੀ ਭੱਜ ਗਿਆ ਅਤੇ ਜੇਨੇਟ ਏਵੇਨਿਊ `ਤੇ ਸਥਿਤ ਘਰ ਵਿਚ ਪਹੁੰਚ ਗਿਆ, ਜਿੱਥੇ ਪੁਲਿਸ ਨੇ ਉਸਨੂੰ ਫੜ੍ਹ ਲਿਆ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ ਐਡਮੈਂਟਨ ਦੇ ਜੋੜੇ ਦੇ ਘਰ ਲਿਆ ਚਾਰ ਬੱਚਿਆਂ ਨੇ ਜਨਮ, ਘਰ `ਚ ਲੱਗੀ ਰੌਕਣ