Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਵਿੱਚ ਲੂੰਬੜੀ ਵਾਲਾ ਦੀ ਝੰਡੀ

August 27, 2024 10:08 AM

ਫਿਰੋਜ਼ਪੁਰ, 27 ਅਗਸਤ (ਗਿਆਨ ਸਿੰਘ): ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਖਾਂ ਵਿਖੇ ਬਲਾਕ ਨੋਡਲ ਅਫਸਰ ਕਮ ਪ੍ਰਿੰਸੀਪਲ ਰੁਪਿੰਦਰ ਕੌਰ ਜੀ ਦੀ ਅਗਵਾਈ ਵਿੱਚ ਕਰਾਏ ਗਏ। ਜਿਸ ਵਿੱਚ ਸਮੂਹ ਬਲਾਕ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਨਾ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਜਿਸ ਵਿੱਚ ਹਿੰਦੀ ਪੰਜਾਬੀ ਅਤੇ ਅੰਗਰੇਜੀ ਦੇ ਟਾਈਪਿੰਗ ਮੁਕਾਬਲਾ ਕਰਵਾਏ ਗਏ।
ਅੰਗਰੇਜੀ ਦੇ ਟਾਈਪਿੰਗ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਜੀ ਵਿਦਿਆਰਥਨ ਰਿਤੂ ਨੇ ਪਹਿਲਾਂ ਸਥਾਨ, ਹਰਮਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਂਦੇ ਹਾਸ਼ਮ ਦੂਸਰਾ ਸਥਾਨ ਅਤੇ ਸੁਖਪਾਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਸ਼ੇਰ ਖਾਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।
ਪੰਜਾਬੀ ਵਿਸ਼ੇ ਤੇ ਟਾਈਪਿੰਗ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕਡਰੀ ਸਕੂਲ ਲੂੰਬੜੀ ਵਾਲਾ ਦੀ ਵਿਦਿਆਰਥਨ ਵੰਦਨਾ ਨੇ ਪਹਿਲਾ ਸਥਾਨ, ਹਰਮਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾ ਸਿੰਘ ਵਾਲੇ ਨੇ ਦੂਸਰਾ ਸਥਾਨ ਅਤੇ ਪ੍ਰਿੰਸ ਸਰਕਾਰੀ ਸੀਨੀਅਰ ਸੈਕੈਂਡਰੀ
ਸਕੂਲ ਬਲੂਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਹਿੰਦੀ ਵਿਸ਼ੇ ਦੇ ਟਾਈਪਿੰਗ ਦੇ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਦੀ ਵਿਦਿਆਰਥਨ ਵੰਦਨਾ ਨੇ ਪਹਿਲਾ ਸਥਾਨ, ਅਨੂਪਾ ਭਗਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਾ ਸਿੰਘ ਵਾਲਾ ਅਤੇ ਸੰਦੀਪ ਸਿੰਘ ਸਰਕਾਰੀ ਹਾਈ ਸਕੂਲ ਪਿਆਰੇਆਨਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਤਿੰਨਾਂ ਮੁਕਾਬਲਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਓਵਰਆਲ ਟਰਾਫੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਨੇ ਪ੍ਰਾਪਤ ਕੀਤੀ।
ਇਸ ਮੌਕੇ ਬੀਐਨਓ ਰੁਪਿੰਦਰ ਕੌਰ ਜੀ ਤੋਂ ਇਲਾਵਾ ਖੁਸ਼ਵਿੰਦਰ ਕੌਰ, ਸੰਦੀਪ ਸਹਿਗਲ, ਲਖਵਿੰਦਰ ਸਿੰਘ ਕੰਪਿਊਟਰ ਫੈਕਲਟੀ, ਹਰਜੀਤ ਸਿੰਘ ਕੰਪਿਊਟਰ ਫੈਕਲਟੀ, ਮਨੀਸ਼ ਕੁਮਾਰ ਕੰਪਿਊਟਰ ਫੈਕਲਟੀ ਅਮਿਤ ਬਾਰੀਆ, ਮਨਜੀਤ ਸਿੰਘ ਵੋਕੇਸ਼ਨਲ ਟ੍ਰੇਨਰ, ਗੁਰਮੀਤ ਸਿੰਘ ਕੰਪਿਊਟਰ ਫੈਕਲਟੀ ਚੇਤਨਾ ਗਣਿਤ ਅਧਿਆਪਕ ਤੋਂ ਇਲਾਵਾ ਬਲਾਕ ਦੇ ਸਕੂਲਾਂ ਦੇ ਅਧਿਆਪਕ ਅਤੇ ਬੱਚੇ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ