Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ

August 27, 2024 10:29 AM

ਚੰਡੀਗੜ੍ਹ, 27 ਅਗਸਤ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਨੂੰ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕੇ ਹਿਠਾੜ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪੰਚ ਮਾਹਲਾ ਸਿੰਘ ਅਤੇ ਇਸੇ ਪਿੰਡ ਦੇ ਇੱਕ ਹੋਰ ਵਿਅਕਤੀ ਮੁਖਤਿਆਰ ਸਿੰਘ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪ੍ਰਾਪਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮ ਮੁਖਤਿਆਰ ਸਿੰਘ ਨੂੰ ਰਾਜ ਸਰਕਾਰ ਵੱਲੋਂ ਆਪਣਾ ਘਰ ਬਣਾਉਣ ਲਈ ਪੰਜ ਮਰਲੇ ਪੰਚਾਇਤੀ ਜ਼ਮੀਨ ਅਲਾਟ ਕੀਤੀ ਗਈ ਸੀ ਜਿਸ ਵਿੱਚ ਉਸਨੇ ਪਹਿਲਾਂ ਹੀ ਇਸ ਪੰਜ ਮਰਲੇ ਦੇ ਪਲਾਟ ਵਿੱਚ ਆਪਣਾ ਮਕਾਨ ਬਣਾਇਆ ਹੋਇਆ ਸੀ ਪਰ ਅਜਿਹਾ ਹੋਣ ਦੇ ਬਾਵਜੂਦ ਵੀ ਉਸਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗੈਰ-ਕਾਨੂੰਨੀ ਢੰਗ ਨਾਲ 1,20,000 ਰੁਪਏ ਦੀ ਰਕਮ ਪ੍ਰਾਪਤ ਕੀਤੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਸਰਪੰਚ ਮਾਹਲਾ ਸਿੰਘ ਅਤੇ ਪੰਚਾਇਤ ਸਕੱਤਰ ਸੰਤੋਖ ਸਿੰਘ ਨੇ ਇਹ ਪਤਾ ਹੋਣ ਦੇ ਬਾਵਜੂਦ ਕਿ ਪਿੰਡ ਵਿੱਚ ਮੁਖਤਿਆਰ ਸਿੰਘ ਦਾ ਆਪਣਾ ਪੱਕਾ ਘਰ ਹੈ, ਆਪਸੀ ਮਿਲੀਭੁਗਤ ਨਾਲ ਉਕਤ ਨਾਜਾਇਜ਼ ਲਾਭਪਾਤਰੀ ਮੁਖਤਿਆਰ ਸਿੰਘ ਦਾ ਸਵੈ-ਘੋਸ਼ਣਾ ਪੱਤਰ ਤਸਦੀਕ ਕਰਕੇ ਉਸ ਨੂੰ ਉਕਤ ਸਕੀਮ ਹੇਠ ਯੋਗ ਕਰਾਰ ਦਿੱਤਾ।
ਵਧੇਰੇ ਜਾਣਕਾਰੀ ਦਿੰਦੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਆਧਾਰ ’ਤੇ ਉਪਰੋਕਤ ਸਾਰੇ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ ਤੇ 13(2) ਅਤੇ ਆਈ.ਪੀ.ਸੀ ਦੀ ਧਾਰਾ 409, 467, 468, 471, 120-ਬੀ ਤਹਿਤ ਮੁਕੱਮਦਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਵਿੱਚ ਲੂੰਬੜੀ ਵਾਲਾ ਦੀ ਝੰਡੀ