Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਕੈਨੇਡਾ

ਗੁਏਲਫ ਵਿਚ ਸੜਕ ਹਾਦਸੇ ਵਿਚ ਪਟਿਆਲਾ ਦੇ ਨੌਜਵਾਨ ਦੀ ਮੌਤ, 4 ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

August 27, 2024 10:40 AM

ਓਟਵਾ, 27 ਅਗਸਤ (ਪੋਸਟ ਬਿਊਰੋ): ਕੈਨੇਡਾ 'ਚ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਕਾਰਨ ਹਸਪਤਾਲ 'ਚ 6 ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। ਮ੍ਰਿਤਕ ਨੌਜਵਾਨ ਸਟੱਡੀ ਵੀਜ਼ੇ 'ਤੇ ਕੈਨੇਡਾ ਗਿਆ ਸੀ। ਨੌਜਵਾਨ ਨੂੰ 4 ਮਹੀਨੇ ਪਹਿਲਾਂ ਹੀ ਵਰਕ ਪਰਮਿਟ ਮਿਲਿਆ ਸੀ। ਕਾਰ 'ਚ ਕੰਮ 'ਤੇ ਗਏ ਨੌਜਵਾਨ ਦਾ ਟਰਾਲੇ ਨਾਲ ਹਾਦਸਾ ਵਾਪਰ ਗਿਆ। ਮ੍ਰਿਤਕ ਦੀ ਪਛਾਣ ਕੰਵਰਪਾਲ ਸਿੰਘ ਵਾਸੀ ਸਮਾਣਾ, ਪਟਿਆਲਾ ਵਜੋਂ ਹੋਈ ਹੈ।
ਕੰਵਰਪਾਲ ਸਿੰਘ ਦੋ ਸਾਲ ਪਹਿਲਾਂ ਕੈਨੇਡਾ ਆਇਆ ਸੀ। ਹਾਲ ਹੀ ਵਿੱਚ ਉਸ ਨੂੰ ਵਰਕ ਪਰਮਿਟ ਮਿਲਿਆ ਸੀ। 20 ਅਗਸਤ, 2024 ਨੂੰ, ਉਹ ਕੈਨੇਡਾ ਦੇ ਗੁਏਲਫ ਵਿੱਚ ਇੱਕ ਵੱਡੇ ਕਾਰ ਹਾਦਸੇ ਦਾ ਸਿ਼ਕਾਰ ਹੋ ਗਿਆ। ਜਿਸ ਵਿੱਚ ਉਸ ਦੇ ਗੰਭੀਰ ਸੱਟਾਂ ਲੱਗੀਆਂ। ਹਾਦਸੇ ਕਾਰਨ ਦਿਮਾਗ 'ਤੇ ਸੱਟ ਲੱਗੀ ਅਤੇ ਉਸ ਦੇ ਫੇਫੜਿਆਂ ਨੂੰ ਨੁਕਸਾਨ ਪਹੁੰਚਿਆ। ਉਸ ਦਾ 6 ਦਿਨ ਹਸਪਤਾਲ ਵਿਚ ਇਲਾਜ ਚੱਲਿਆ ਅਤੇ 26 ਅਗਸਤ ਨੂੰ ਉਸ ਦੀ ਮੌਤ ਹੋ ਗਈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਵਿਨੀਪੇਗ ਦੇ ਸੀਰਿਅਲ ਕਿਲਰ ਨੂੰ ਮੂਲਵਾਸੀ ਔਰਤਾਂ ਦੇ ਕਤਲ ਦੇ ਮਾਮਲੇ ਵਿਚ ਸੁਣਾਈ ਗਈ ਸਜ਼ਾ ਲਾਪਤਾ 15 ਸਾਲਾ ਲੜਕੀ ਦੀ ਭਾਲ ਲਈ ਓਪੀਪੀ ਨੇ ਲੋਕਾਂ ਤੋਂ ਮੰਗੀ ਮਦਦ ਵਿੰਡਸਰ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗਜ਼ਨੀ ਦੇ ਦੋਸ਼ `ਚ ਕੀਤਾ ਗ੍ਰਿਫ਼ਤਾਰ ਸਾਸਕਾਟੂਨ ਦੀ ਔਰਤ `ਤੇ ਪਤੀ ਦੇ ਕਤਲ ਦਾ ਮਾਮਲਾ ਦਰਜ 22 ਅਗਸਤ ਤੋਂ ਲਾਪਤਾ ਮਾਂ ਅਤੇ ਬੇਟੀ ਦੀ ਭਾਲ ਕਰ ਰਹੀ ਦੱਖਣੀ ਅਲਬਰਟਾ ਆਰਸੀਐੱਮਪੀ ਇੰਮੀਗਰੇਸ਼ਨ ਮੰਤਰੀ ਨੇ ਕਿਹਾ ਕਿ ਸਥਾਈ ਨਿਵਾਸ ਦੇ ਪੱਧਰਾਂ ਵਿਚ ਹੋਣ ਵਾਲੇ ਬਦਲਾਅ ਮਹੱਤਵਪੂਰਣ ਹੋਣਗੇ ਰਾਇਲ ਕੈਨੇਡੀਅਨ ਨੇਵੀ ਹੈੱਡਕੁਆਟਰ ਟੀਮ ਦੀ ਮੈਂਬਰ ਸ਼ੱਕੀ ਹਾਲਤਾਂ ਵਿਚ ਘਰ ਵਿਚ ਮ੍ਰਿਤ ਮਿਲੀ ਲਾਹੇਵ ਨਦੀ ਵਿਚ ਮਿਲੇ ਮਨੁੱਖੀ ਅੰਗ, ਐੱਨ. ਐੱਸ. ਆਰਸੀਐੱਮਪੀ ਵੱਲੋਂ ਜਾਂਚ ਜਾਰੀ ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ `ਤੇ ਰੋਕ ਲਗਾਵਾਂਗੇ : ਫਰੇਜ਼ਰ ਐਡਮੈਂਟਨ ਦੇ ਜੋੜੇ ਦੇ ਘਰ ਲਿਆ ਚਾਰ ਬੱਚਿਆਂ ਨੇ ਜਨਮ, ਘਰ `ਚ ਲੱਗੀ ਰੌਕਣ