Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

August 28, 2024 08:34 AM

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ
ਚੰਡੀਗੜ੍ਹ, 28 ਅਗਸਤ (ਪੋਸਟ ਬਿਊਰੋ): ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਆਖਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਦਸਵੀਂ ਜਮਾਤ ਤੱਕ ਮੁਫਤ ਪਾਠ ਪੁਸਤਕਾਂ ਸਕੀਮ ਅਧੀਨ ਇਹ ਰਾਸ਼ੀ ਇਸ ਸ਼ਰਤ ਤੇ ਜਾਰੀ ਕੀਤੀ ਗਈ ਹੈ ਕਿ ਇਹ ਰਾਸ਼ੀ ਸਿਰਫ਼ ਅਤੇ ਸਿਰਫ਼ ਉਸੇ ਮੰਤਵ ਲਈ ਖਰਚ ਕੀਤੀ ਜਾਵੇਗੀ, ਜਿਸ ਲਈ ਇਹ ਜਾਰੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਵਿਕਾਸ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜਾਈ ਵਿੱਚ ਫੰਡਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਵਿੱਚ ਲੂੰਬੜੀ ਵਾਲਾ ਦੀ ਝੰਡੀ