Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ

August 28, 2024 08:34 AM

-ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਥਾਂ ਮੁਹੱਈਆ ਕਰਵਾਉਣ ਲਈ ਕੀਤੀ ਅਪੀਲ
-ਸੂਬੇ ਵਿੱਚੋਂ ਚੌਲ ਲਿਜਾਣ ਸਬੰਧੀ ਆਵਾਜਾਈ ਵਧਾਉਣ 'ਤੇ ਦਿੱਤਾ ਜ਼ੋਰ
ਚੰਡੀਗੜ੍ਹ, 28 ਅਗਸਤ (ਪੋਸਟ ਬਿਊਰੋ): ਪੰਜਾਬ ਵਿੱਚ ਐੱਫ.ਸੀ.ਆਈ. ਕੋਲ ਚੌਲਾਂ ਦੀ ਡਿਲਿਵਰੀ ਲਈ ਕਵਰਡ ਸਟੋਰੇਜ ਸਪੇਸ (ਭੰਡਾਰਣ ਦੀ ਜਗ੍ਹਾ) ਦੀ ਭਾਰੀ ਘਾਟ ਸਬੰਧੀ ਮੁੱਦਾ ਉਠਾਉਂਦਿਆਂ ਅੱਜ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖ਼ਪਤਕਾਰ, ਖੁਰਾਕ ਅਤੇ ਜਨਤਕ ਵੰਡ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ।
ਇਸ ਮੀਟਿੰਗ ਦੌਰਾਨ ਕਟਾਰੂਚੱਕ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਸੂਬੇ ਵਿੱਚ ਚੌਲਾਂ ਦੇ ਭੰਡਾਰਨ ਲਈ ਥਾਂ ਦੀ ਭਾਰੀ ਘਾਟ ਹੈ ਅਤੇ ਪਿਛਲੇ 5 ਮਹੀਨਿਆਂ ਤੋਂ/24 ਅਪ੍ਰੈਲ ਤੋਂ ਸੂਬੇ ਵਿੱਚੋਂ ਸਿਰਫ਼ 3-4 ਲੱਖ ਮੀਟ੍ਰਿਕ ਟਨ ਚੌਲਾਂ ਦੀ ਸੀਮਤ ਆਵਾਜਾਈ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਗਈ ਹੈ।
ਹੋਰ ਜਾਣਕਾਰੀ ਦਿੰਦਿਆਂ ਕਟਾਰੂਚੱਕ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ 1 ਅਕਤੂਬਰ ਤੋਂ ਸਾਉਣੀ ਮੰਡੀਕਰਨ ਸੀਜ਼ਨ (ਕੇ. ਐਮ. ਐੱਸ.)-2024 ਸ਼ੁਰੂ ਹੋਣ ਵਾਲਾ ਹੈ, ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਲੋੜ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 185-190 ਲੱਖ ਮੀਟਰਕ ਟਨ ਝੋਨੇ ਦੀ ਖਰੀਦੀ ਕੀਤੀ ਜਾਵੇਗੀ ਜਿਸ ਨਾਲ 125-128 ਲੱਖ ਮੀਟਰਕ ਟਨ ਚੌਲਾਂ ਦੀ ਪੈਦਾਵਾਰ ਹੋਵੇਗੀ।
ਉਨ੍ਹਾਂ ਨੇ ਇਸ ਮੁੱਦੇ ਦਾ ਜਲਦ ਤੋ ਜਲਦ ਹੱਲ ਕਰਨ ‘ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੇ ਰਾਈਸ ਮਿੱਲਰਾਂ ਵਿੱਚ ਥਾਂ ਦੀ ਘਾਟ ਨਾਲ ਪੈਦਾ ਹੋਣ ਵਾਲੀ ਸਮੱਸਿਆ ਕਾਰਨ ਪਹਿਲਾਂ ਹੀ ਚਿੰਤਾ ਹੈ ਅਤੇ ਇਸ ਨਾਲ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਪ੍ਰਭਾਵਿਤ ਹੋ ਸਕਦੀ ਹੈ।
ਕੇਂਦਰੀ ਮੰਤਰੀ ਦੇ ਨਿੱਜੀ ਦਖਲ 'ਤੇ ਜ਼ੋਰ ਦਿੰਦਿਆਂ, ਸ੍ਰੀ ਕਟਾਰੂਚੱਕ ਨੇ ਉਨ੍ਹਾਂ ਨੂੰ ਕਵਰਡ ਸਟੋਰੇਜ ਸਪੇਸ ਦੇ ਲੋੜੀਂਦੇ ਪ੍ਰਬੰਧ ਕਰਨ ਲਈ ਐਫ.ਸੀ.ਆਈ. ਨੂੰ ਨਿਰਦੇਸ਼ ਦੇਣ ਅਤੇ ਸਤੰਬਰ 2024 ਤੋਂ ਮਾਰਚ 2025 ਤੱਕ ਪੰਜਾਬ ਦੇ ਕਵਰਡ ਗੋਦਾਮਾਂ ਤੋਂ ਚੌਲਾਂ ਅਤੇ ਕਣਕ ਦੀਆਂ ਰੋਜ਼ਾਨਾ ਘੱਟੋ-ਘੱਟ 25 ਵਿਸ਼ੇਸ਼ ਰੇਲਗੱਡੀਆਂ ਮੰਗਵਾ ਕੇ ਮਹੀਨਾਵਾਰ ਘੱਟੋ-ਘੱਟ 20 ਲੱਖ ਮੀਟ੍ਰਿਕ ਟਨ ਦੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਾਉਣੀ ਮੰਡੀਕਰਨ ਸੀਜ਼ਨ 2024 ਲਈ ਚੌਲਾਂ ਦੇ ਭੰਡਾਰਨ ਲਈ ਲੋੜੀਂਦੀ ਥਾਂ ਅਤੇ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਜਾ ਸਕੇ।
ਕੇਂਦਰੀ ਮੰਤਰੀ ਨੇ ਥਾਂ ਸਬੰਧੀ ਮੁੱਦਾ ਅਤੇ ਸੂਬੇ ਨੂੰ ਦਰਪੇਸ਼ ਹੋਰ ਮੁੱਦਿਆਂ ਦਾ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਡਾਇਰੈਕਟਰ ਸ਼੍ਰੀ ਪੁਨੀਤ ਗੋਇਲ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਵਿੱਚ ਲੂੰਬੜੀ ਵਾਲਾ ਦੀ ਝੰਡੀ