Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

August 28, 2024 08:55 AM

ਚੰਡੀਗੜ੍ਹ, 28 ਅਗਸਤ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਸੇਵਾਮੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੁਰੇਸ਼ ਕੁਮਾਰ, ਹੁਸਿ਼ਆਰਪੁਰ ਦੇ ਬਲਾਕ ਭੂੰਗਾ ਵਿਖੇ ਤਾਇਨਾਤ ਪੰਚਾਇਤ ਅਫ਼ਸਰ ਰਾਜੇਸ਼ ਕੁਮਾਰ, ਹੁਸਿ਼ਆਰਪੁਰ ਜਿ਼ਲ੍ਹੇ ਦੇ ਬਲਾਕ ਟਾਂਡਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਲੱਕੀ ਠਾਕੁਰ ਅਤੇ ਹੁਸਿ਼ਆਰਪੁਰ ਜਿ਼ਲ੍ਹੇ ਦੇ ਮੁਕੇਰੀਆਂ ਦੇ ਰਹਿਣ ਵਾਲੇ ਇੱਕ ਹੋਰ ਵਿਅਕਤੀ ਧੀਰਜ ਕੁਮਾਰ ਗਿੱਲ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਚੰਦਰ ਸ਼ੇਖਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ 10 ਲੱਖ ਰੁਪਏ ਤੋਂ ਵੱਧ ਦੀਆਂ ਸਰਕਾਰੀ ਗ੍ਰਾਂਟਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕਢਵਾ ਲਿਆ। ਜ਼ਿਕਰਯੋਗ ਹੈ ਕਿ ਇਹ ਗ੍ਰਾਂਟਾਂ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੋਟਾ ਬਿਆਨਪੁਰ ਅਤੇ ਚੇਚੀਆਂ ਛੌਰੀਆਂ ਲਈ ਦਿੱਤੀਆਂ ਗਈਆਂ ਸਨ। ਉਕਤ ਮੁਲਜ਼ਮਾਂ ਨੇ ਗੁਰਦਾਸਪੁਰ ਜ਼ਿਲ੍ਹੇ 'ਚ ਆਪਣੀ ਤਾਇਨਾਤੀ ਦੌਰਾਨ ਆਪਸੀ ਮਿਲੀਭੁਗਤ ਨਾਲ ਸਰਕਾਰੀ ਗ੍ਰਾਂਟਾਂ ਨੂੰ ਧੀਰਜ ਕੁਮਾਰ ਗਿੱਲ ਨਾਂ ਦੇ ਵਿਅਕਤੀ ਦੇ ਬੈਂਕ ਖਾਤੇ 'ਚ ਗੈਰ-ਕਾਨੂੰਨੀ ਢੰਗ ਨਾਲ ਤਬਦੀਲ ਕਰ ਦਿੱਤਾ। ਇਸ ਧੋਖਾਧੜੀ ਦਾ ਪਤਾ ਲੱਗਣ 'ਤੇ, ਉਹਨਾਂ ਨੇ ਇੱਕ ਮਹੀਨੇ ਬਾਅਦ ਇਹਨਾਂ ਗ੍ਰਾਂਟਾਂ ਨੂੰ ਆਪਣੇ ਹੋਰ ਨੇੜਲੇ ਵਿਅਕਤੀਆਂ ਦੇ ਖਾਤਿਆਂ ਵਿੱਚ ਵਾਪਸ ਤਬਦੀਲ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਵਿੱਚ ਲੂੰਬੜੀ ਵਾਲਾ ਦੀ ਝੰਡੀ