Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਡਫਰਿਨ ਗਰੋਵ ਦੇ ਘਰ ਵਿੱਚ ਲੱਗੀ ਅੱਗ ਦੌਰਾਨ ਔਰਤ ਦੀ ਮੌਤ, ਚਾਰ ਹੋਰ ਝੁਲਸੇ

August 28, 2024 11:36 AM

ਟੋਰਾਂਟੋ, 28 ਅਗਸਤ (ਪੋਸਟ ਬਿਊਰੋ): ਡਫਰਿਨ ਗਰੋਵ ਖੇਤਰ ਵਿੱਚ ਇੱਕ ਘਰ ਵਿੱਚ ਰਾਤ ਸਮੇਂ ਸ਼ੱਕੀ ਹਾਲਾਤਾਂ `ਚ ਬੇਸਮੈਂਟ ਵਿੱਚ ਅੱਗ ਲੱਗ ਗਈ। ਇਸ ਦੌਰਾਨ ਇੱਕ ਔਰਤ ਦੀ ਮੌਤ ਹੋ ਗਈ ਅਤੇ ਚਾਰ ਹੋਰਾਂ ਨੂੰ ਹਸਪਤਾਲ ਲਿਜਾਇਆ ਗਿਆ ।
ਕਾਲਜ ਸਟਰੀਟ ਅਤੇ ਡੋਵਰਕੋਰਟ ਰੋਡ ਕੋਲ 140 ਰਸ਼ੋਲਮੇ ਰੋਡ `ਤੇ ਇੱਕ ਦੋ ਮੰਜਿ਼ਲਾ ਘਰ ਵਿੱਚ ਅੱਧੀ ਰਾਤ ਤੋਂ ਬਾਅਦ ਲੱਗੀ ਅੱਗ `ਤੇ ਐਮਰਜੈਂਸੀ ਦਲ ਨੇ ਕਾਰਵਾਈ ਕੀਤੀ। ਫਾਇਰਕਰਮੀ ਘਰ ਵਿਚੋਂ ਧੂੰਏਂ ਨਿਕਲਦਾ ਦੇਖ ਕੇ ਪਹੁੰਚੇ।
ਟੋਰਾਂਟੋ ਫਾਇਰ ਚੀਫ ਮੈਥਿਊ ਪੇਗ ਨੇ ਸੋਸ਼ਲ ਮੀਡੀਆ `ਤੇ ਇੱਕ ਪੋਸਟ ਵਿੱਚ ਲਿਖਿਆ ਕਿ ਸਰਚ ਅਤੇ ਬਚਾਅ ਮੁਹਿੰਮ ਦੌਰਾਨ ਘਰ ਅੰਦਰ ਦੋ ਲੋਕਾਂ ਨੂੰ ਪਾਇਆ ਗਿਆ, ਜਿਨ੍ਹਾਂ ਨੂੰ ਤੁਰੰਤ ਬਚਾਇਆ ਗਿਆ ਅਤੇ @ਠੋਰੋਨਟੋੰੲਦਚਿਸ ਵਿੱਚ ਤਬਦੀਲ ਕੀਤਾ ਗਿਆ। ਦੁੱਖ ਦੀ ਗੱਲ ਹੈ ਕਿ ਇੱਕ ਦੀ ਮੌਤ ਹੋ ਗਈ ਹੈ ਅਤੇ ਦੂਜੇ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਹੈ।
ਟੋਰਾਂਟੋ ਪੈਰਾਮੇਡਿਕ ਸਰਵਿਸੇਜ਼ ਨੇ ਕਿਹਾ ਕਿ ਘਰ ਵਿਚੋਂ ਪੰਜ ਬਾਲਗਾਂ ਨੂੰ ਕੱਢਿਆ ਗਿਆ। ਘਟਨਾ ਸਥਾਨ `ਤੇ ਹੀ ਇੱਕ ਔਰਤ ਦੀ ਮੌਤ ਹੋ ਗਈ। ਜਦੋਂ ਕਿ ਇੱਕ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਤਿੰਨ ਹੋਰ ਨੂੰ ਮਾਮੂਲੀ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ। ਟੋਰਾਂਟੋ ਪੁਲਿਸ ਨੇ ਕਿਹਾ ਕਿ ਮਰਨ ਵਾਲੀ ਔਰਤ ਦੀ ਪਹਿਚਾਣ ਬਾਰੇ ਵਿੱਚ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤਾ ਗਈ ਹੈ।

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ