Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ

August 29, 2024 07:27 AM

ਟੋਕੀਓ, 29 ਅਗਸਤ (ਪੋਸਟ ਬਿਊਰੋ): ਇਸ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ 'ਸ਼ਾਨਸ਼ਾਨ' ਜਾਪਾਨ ਪਹੁੰਚ ਗਿਆ ਹੈ। ਸ਼ਾਨਸ਼ਾਨ ਵੀਰਵਾਰ ਨੂੰ ਸਵੇਰੇ 8 ਵਜੇ ਦੱਖਣ-ਪੱਛਮੀ ਟਾਪੂ ਕਿਯੂਸ਼ੂ ਪਹੁੰਚਿਆ। ਐੱਨਵਾਈਟੀ ਅਨੁਸਾਰ, ਤੂਫਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਦਾ ਕਾਰਨ ਬਣ ਰਿਹਾ ਹੈ।
ਤੂਫਾਨ ਨੇ ਕਈ ਇਲਾਕਿਆਂ 'ਚ ਕਾਫੀ ਨੁਕਸਾਨ ਕੀਤਾ ਹੈ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਕਿਹਾ ਕਿ ਜਾਪਾਨ ਵਿੱਚ ਟਾਈਫੂਨ ਨੰਬਰ 10 ਵਜੋਂ ਜਾਣੇ ਜਾਂਦੇ ਸ਼ਾਨਸ਼ਾਨ ਨੇ 250,000 ਤੋਂ ਵੱਧ ਘਰਾਂ ਦੀ ਬਿਜਲੀ ਕੱਟ ਦਿੱਤੀ ਹੈ।
ਜਾਪਾਨ ਦੇ ਕਿਓਡੋ ਨਿਊਜ਼ ਮੁਤਾਬਕ ਵੀਰਵਾਰ ਨੂੰ ਗਾਮਾਗੋਰੀ 'ਚ ਜ਼ਮੀਨ ਖਿਸਕਣ ਕਾਰਨ ਇਕ ਘਰ ਦੱਬ ਗਿਆ, ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 2 ਲੋਕ ਜ਼ਖਮੀ ਵੀ ਹੋਏ ਹਨ। ਇਸ ਤੂਫਾਨ ਨਾਲ ਦੇਸ਼ ਭਰ 'ਚ 10 ਲੱਖ ਲੋਕ ਪ੍ਰਭਾਵਿਤ ਹੋਏ ਹਨ। ਇਸ ਦੇ ਨਾਲ ਹੀ 40 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ ਅਮਰੀਕਾ 'ਚ ਮਾਂ ਨੇ 6 ਸਾਲ ਦੇ ਬੱਚੇ ਦੇ ਹੱਥ-ਪੈਰ ਬੰਨ੍ਹ ਕੇ ਪਿਟਬੁਲ ਕੋਲ ਛੱਡਿਆ, 3 ਗ੍ਰਿਫ਼ਤਾਰ, ਬੱਚੇ ਨੂੰ ਸਜ਼ਾ ਦੇਣ ਲਈ ਕੀਤਾ ਇਹ ਕੰਮ