Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ

August 29, 2024 08:12 AM

ਟੋਕੀਓ, 29 ਅਗਸਤ (ਪੋਸਟ ਬਿਊਰੋ): ਪੂਰਬੀ ਏਸ਼ੀਆਈ ਦੇਸ਼ ਜਾਪਾਨ ਪਹਿਲਾਂ ਹੀ ਬਜ਼ੁਰਗਾਂ ਦੀ ਲਗਾਤਾਰ ਵੱਧ ਰਹੀ ਗਿਣਤੀ ਅਤੇ ਨੌਜਵਾਨਾਂ ਦੀ ਘੱਟ ਗਿਣਤੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਇਸ ਦੌਰਾਨ ਪੇਂਡੂ ਖੇਤਰਾਂ ਵਿੱਚ ਔਰਤਾਂ ਦੀ ਘਟਦੀ ਆਬਾਦੀ ਸਰਕਾਰ ਦੇ ਸਾਹਮਣੇ ਇੱਕ ਨਵਾਂ ਸੰਕਟ ਹੈ। ਔਰਤਾਂ ਦੀ ਘਟਦੀ ਆਬਾਦੀ ਕਾਰਨ ਨੌਜਵਾਨਾਂ ਨੂੰ ਵਿਆਹ ਲਈ ਕੁੜੀਆਂ ਨਹੀਂ ਮਿਲ ਰਹੀਆਂ। ਇਸ ਸਮੱਸਿਆ ਨੂੰ ਦੂਰ ਕਰਨ ਲਈ ਜਾਪਾਨ ਸਰਕਾਰ ਨੇ ਇਕ ਨਵਾਂ ਤਰੀਕਾ ਕੱਢਿਆ ਹੈ। ਸਰਕਾਰ ਕੁਆਰੀਆਂ ਲੜਕੀਆਂ ਨੂੰ ਮੋਟੀਆਂ ਰਕਮਾਂ ਦਾ ਲਾਲਚ ਦੇ ਰਹੀ ਹੈ ਅਤੇ ਉਨ੍ਹਾਂ ਨੂੰ ਪੇਂਡੂ ਖੇਤਰਾਂ ਵਿੱਚ ਜਾਣ ਦੀ ਪੇਸ਼ਕਸ਼ ਕਰ ਰਹੀ ਹੈ ਤਾਂ ਜੋ ਉਹ ਉੱਥੇ ਵਿਆਹ ਕਰਵਾ ਸਕਣ ਅਤੇ ਔਰਤਾਂ ਦੀ ਘਟਦੀ ਆਬਾਦੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ।
ਕੁਆਰੀਆਂ ਲੜਕੀਆਂ ਨੂੰ ਵਿਆਹ ਲਈ ਟੋਕੀਓ ਸ਼ਹਿਰ ਤੋਂ ਪੇਂਡੂ ਖੇਤਰਾਂ ਵਿੱਚ ਜਾਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਅਜਿਹਾ ਕਰਨ ਨਾਲ ਹਰ ਔਰਤ ਨੂੰ 6 ਲੱਖ ਯੇਨ ਤੱਕ ਮਿਲਣਗੇ।
ਜਾਪਾਨ ਸਰਕਾਰ ਨੂੰ ਉਮੀਦ ਹੈ ਕਿ ਇਸ ਹੱਲ ਨਾਲ ਸਿੱਖਿਆ ਜਾਂ ਕੰਮ ਲਈ ਟੋਕੀਓ ਆਉਣ ਵਾਲੀਆਂ ਲੜਕੀਆਂ ਦਾ ਰੁਝਾਨ ਬਦਲ ਜਾਵੇਗਾ ਅਤੇ ਉਹ ਪੇਂਡੂ ਖੇਤਰਾਂ ਵਿੱਚ ਰਹਿ ਕੇ ਸਵੈ-ਰੁਜ਼ਗਾਰ ਸ਼ੁਰੂ ਕਰਨਗੀਆਂ। ਇਸ ਪਹਿਲ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਔਰਤਾਂ ਦੀ ਆਬਾਦੀ ਨੂੰ ਸੰਤੁਲਿਤ ਕਰਨਾ ਹੈ। ਜਾਣਕਾਰੀ ਅਨੁਸਾਰ ਸਰਕਾਰ ਔਰਤਾਂ ਲਈ ਮੈਚਮੇਕਿੰਗ ਪ੍ਰੋਗਰਾਮਾਂ ਲਈ ਯਾਤਰਾ ਦੇ ਖਰਚਿਆਂ ਨੂੰ ਵੀ ਕਵਰ ਕਰੇਗੀ ਅਤੇ ਵਾਧੂ ਵਿੱਤੀ ਮਦਦ ਪ੍ਰਦਾਨ ਕਰੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ ਅਮਰੀਕਾ 'ਚ ਮਾਂ ਨੇ 6 ਸਾਲ ਦੇ ਬੱਚੇ ਦੇ ਹੱਥ-ਪੈਰ ਬੰਨ੍ਹ ਕੇ ਪਿਟਬੁਲ ਕੋਲ ਛੱਡਿਆ, 3 ਗ੍ਰਿਫ਼ਤਾਰ, ਬੱਚੇ ਨੂੰ ਸਜ਼ਾ ਦੇਣ ਲਈ ਕੀਤਾ ਇਹ ਕੰਮ