Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ

August 29, 2024 08:20 AM

 

ਬਰੈਂਪਟਨ, 29 ਅਗਸਤ (ਪੋਸਟ ਬਿਊਰੋ): ਬਲੈਕ ਓਕ ਸੀਨੀਅਰ ਕਲੱਬ, ਬਰੈਪਟਨ ਵਲੋਂ 20 ਅਗਸਤ ਨੂੰ ਸ਼ਾਮ 5.00 ਵਜ਼ੇ ਤੋਂ 7.00 ਵਜ਼ੇ ਤੱਕ ਕਲੱਬ ਦੇ ਪ੍ਰਧਾਨ ਸ਼੍ਰੀ ਆਤਮਾ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਸਮਾਰੋਹ ਵਿਚ ਕਲੱਬ ਦੇ ਵੱਖ ਵੱਖ ਅਹੁਦਿਆਂ ਤੇ ਬਿਰਾਜ਼ਮਾਨ ਅਹੁਦੇਦਾਰਾਂ, ਕਲੱਬ ਦੇ ਰਜਿਸਟਰਡ ਮੈਂਬਰ ਸਾਹਿਬਾਨ ਅਤੇ ਕਲੱਬ ਦੇ ਸੱਦੇ ਤੇ ਪਹੁੰਚੇ ਵੱਡੀ ਗਿਣਤੀ ਮਹਿਮਾਨਾਂ ਨੇ ਸਿ਼ਰਕਤ ਕੀਤੀ ਅਤੇ ਪ੍ਰੋਗਰਾਮ ਦਾ ਅਨੰਦ ਮਾਣਿਆਂ। ਪ੍ਰੋਗਰਾਮ ਦੀ ਸ਼ੁਰੂਆਤ ਭਾਰਤ ਦੇ ਰਾਸ਼ਟਰੀ ਗਾਣ “ਜਨ ਗਨ ਮਨ" ਨਾਲ ਕੀਤੀ ਗਈ।
ਇਸ ਸਾਰੇ ਪ੍ਰੋਗਰਾਮ ਦੀ ਪ੍ਰਧਾਨਗੀ ਆਤਮਾ ਸਿੰਘ ਬਰਾੜ ਵਲੋਂ ਕੀਤੀ ਗਈ।ਸਟੇਜ਼ ਸਕੱਤਰ ਦੀ ਜਿਮੇਵਾਰੀ ਸਿਕੰਦਰ ਸਿੰਘ ਝੱਜ ਵਲੋਂ ਨਿਭਾਈ ਗਈ। ਉਹਨਾਂ ਵਲੋਂ ਸਾਰੇ ਹਾਜ਼ਰੀਨ ਦਾ ਸਮਾਗਮ ਵਿਚ ਸ਼ਾਮਲ ਹੋਣ ਤੇ ਧੰਨਵਾਦ ਕੀਤਾ ਅਤੇ ਸਾਰੇ ਸਜ਼ਨਾਂ ਨੂੰ ਜੀ ਆਇਆਂ ਆਖਿਆ। ਕਲੱਬ ਦੇ ਪ੍ਰਧਾਨ ਸ੍ਰ: ਆਤਮਾਂ ਸਿੰਘ ਬਰਾੜ ਅਤੇ ਸਮੂੰਹ ਹਾਜ਼ਰੀਨ ਵਲੋਂ ਭਾਰਤ ਦੇਸ਼ ਦਾ ਝੰਡਾ ਲਹਿਰਾਉਣ ਦੀ ਰਸਮ ਬੜੇ ਸਲੀਕੇ, ਸਰਧਾ ਸਦਭਾਵਨਾਂ ਅਤੇ ਪ੍ਰ੍ਰੇਮ ਨਾਲ ਅਦਾ ਕੀਤੀ ਗਈ। ਸਾਰੇ ਹਾਜ਼ਰੀਨ ਸਾਥੀਆਂ ਵਲੋਂ ਭਾਰਤ ਦੀ ਅਜ਼ਾਦੀ ਲਈ ਸ਼ਹੀਦ ਹੋਏ ਸੂਰਬੀਰ ਯੋਧਿਆਂ ਅਤੇ ਸੁਤੰਤਰਤਾ ਸੰਗਰਾਮੀਆਂ ਵਲੋਂ ਦਿਤੀਆਂ ਕੁਰਬਾਨੀਆਂ ਦੇੇ ਸਤਕਾਰ ਵਜੋਂ ਖੜੇ ਹੋਕੇ 2 ਮਿੰਟ ਦਾ ਮੌਨ ਧਾਰਨ ਕੀਤਾ। ਉਪਰੰਤ ਕਲੱਬ ਦੇ ਸਾਬਕਾ ਪ੍ਰਧਾਨ ਅਨੌਖ ਸਿੰਘ ਬਰਾੜ ਅਤੇ ਕਲੱਬ ਦੇ ਮੈਂਬਰ ਗੁਰਦਿਆਲ ਸਿੰਘ ਘੋਲੀਆ ਜੋ ਕੁਝ ਸਮਾਂ ਪਹਿਲਾਂ ਸੰਸਾਰ ਤੋਂ ਰੁਖਸਤ ਕਰ ਗਏ ਸਨ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਦੁਆ ਕੀਤੀ ਅਤੇ ਦੁਖ ਦਾ ਇਜ਼ਹਾਰ ਕੀਤਾ ਗਿਆ।
ਪੀਲ ਡਿਸਟ੍ਰਿਕ ਸਕੂਲ ਬੋਰਡ ਦੇ ਡਿਪਟੀ ਚੇਅਰਮੈਨ ਅਤੇ ਵਾਰਡ 9 ਅਤੇ 10 ਤੋਂ ਸਕੂਲ ਟਰਸਟੀ ਸਤਪਾਲ ਸਿੰਘ ਜੌਹਲ ਨੇ ਇਸ ਮੌਕੇ ਸੰਬੋਧਿਨ ਕਰਦਿਆਂ ਦਸਿਆ ਕਿ ਲੋਕਾਂ ਦੀਆਂ ਸਕੂਲਾਂ ਨਾਲ ਸਬੰਧਤ ਸਮਸਿਆਵਾਂ ਨੂੰ ਹੱਲ ਕਰਨ ਅਤੇ ਹਾਂ ਪੱਖੀ ਸੁਧਾਰਾਂ ਲਈ ਲਗਾਤਾਰਤਾ ਵਿਚ ਕੰਮ ਕੀਤਾ ਜਾ ਰਿਹਾ ਹੈ। ਐਮਪੀਪੀ ਗਰੈਮ ਗਰੇਗਰ ਕੁਝ ਰੁਝੇਵਿਆਂ ਕਾਰਨ ਹਾਜ਼ਰ ਨਹੀਂ ਹੋ ਸਕੇ, ਉਹਨਾਂ ਦੇ ਪੋਲੀਟੀਕਲ ਸਕੱਤਰ ਜਸਕਰਨ ਕੈਲੇ ਵਲੋਂ ਹਾਜ਼ਰੀ ਲਵਾਈ ਗਈ। ਹਰਜਿੰਦਰ ਸਿੰਘ ਗਿੱਲ, ਭਰਪੂਰ ਸਿੰਘ ਚਾਹਲ ਅਤੇ ਨਿਰਮਲ ਸਿੰਘ ਸੰਧੂ ਵਲੋਂ ਅਜ਼ਾਦੀ ਦਿਵਸ ਦੇ ਸਬੰਧ ਵਿਚ ਗੀਤ ਪੇਸ਼ ਕੀਤੇ। ਹਰਨੇਕ ਸਿੰਘ ਗਿੱਲ ਵਲੋ ਅਜ਼ਾਦੀ ਪ੍ਰਾਪਤੀ ਲਈ ਕੀਤੇ ਸੰਘਰਸ਼ ਅਤੇ ਕੁਰਬਾਨੀਆਂ ਬਾਰੇ ਗੰਭਰੀਰਤਾ ਨਾਲ ਵਿਚਾਰ ਪੇਸ਼ ਕੀਤੇ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਮੰਚ ਤੇ ਹਾਜ਼ਰੀਨ ਜਸਵੰਤ ਸਿੰਘ ਧਾਲੀਵਾਲ ਵਲੋਂ ਸਾਉਂਡ ਸਿਸਟਮ ਦਾ ਪ੍ਰਬੰਧ ਕੀਤਾ ਗਿਆ। ਕਲੱਬ ਵਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਫੋਟੋਗਰਾਫੀ ਦਾ ਕੰਮ ਰਾਮਦਿਆਲ ਵਲੋਂ ਬਾ-ਖੂਬੀ ਨਿਭਾਇਆ ਗਿਆ। ਸਮਾਗਮ ਦੇ ਅੰਤ ਵਿਚ ਕਲੱਬ ਦੇ ਪ੍ਰਧਾਨ ਆਤਮਾਂ ਸਿੰਘ ਬਰਾੜ ਵਲੋਂ ਸਭ ਨੂੰ 78ਵੇਂ ਅਜ਼ਾਦੀ ਦਿਵਸ ਦੀਆਂ ਵਧਾਈਆਂ ਦਿਤੀਆਂ ਅਤੇ ਹਾਜ਼ਰੀਨ ਦਾ ਸਮਾਗਮ ਵਿਚ ਹਾਜ਼ਰ ਹੋਣ ਤੇ ਧੰਨਵਾਦ ਕੀਤਾ।ਪ੍ਰਬੰਧਕਾਂ ਵਲੋਂ ਚਾਹ, ਪਕੌੜੇ, ਮਠਿਆਈ ਅਤੇ ਠੰਡੇ ਦਾ ਪ੍ਰਬੰਧ ਕੀਤਾ ਗਿਆ ਸੀ ਜਿਸ ਦਾ ਸਾਰਿਆਂ ਨੇ ਆਨੰਦ ਮਾਣਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ ਡਫਰਿਨ ਗਰੋਵ ਦੇ ਘਰ ਵਿੱਚ ਲੱਗੀ ਅੱਗ ਦੌਰਾਨ ਔਰਤ ਦੀ ਮੌਤ, ਚਾਰ ਹੋਰ ਝੁਲਸੇ