Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

August 29, 2024 08:23 AM

-ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ
-ਸੀ.ਡੀ.ਪੀ.ਓਜ਼ ਵੱਲੋਂ ਲੰਬੇ ਸਮੇਂ ਤੋਂ ਤਰੱਕੀ ਦੀ ਕੀਤੀ ਜਾ ਰਹੀ ਸੀ ਮੰਗ
ਚੰਡੀਗੜ੍ਹ, 29 ਅਗਸਤ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ।
ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।
ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪਹਿਲਵਾਨ ਵਿਨੇਸ਼ ਫੋਗਾਟ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਪੰਜਾਬ ਪੰਚਾਇਤੀ ਚੋਣਾਂ ਨਿਯਮ 1994 ਦੇ ਨਿਯਮ 12 ਵਿੱਚ ਸੋਧ ਨੂੰ ਦਿੱਤੀ ਹਰੀ ਝੰਡੀ ਸਰਕਾਰੀ ਗ੍ਰਾਂਟਾਂ ਦੀ ਧੋਖਾਧੜੀ ਦੇ ਕੇਸ 'ਚ ਸੇਵਾਮੁਕਤ ਬੀ.ਡੀ.ਪੀ.ਓ., ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ ਅਤੇ ਇੱਕ ਹੋਰ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ; ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ ਲਾਲਜੀਤ ਸਿੰਘ ਭੁੱਲਰ ਵੱਲੋਂ ਸੂਬੇ ਵਿੱਚ ਟਰਾਂਸਪੋਰਟ ਪ੍ਰਸ਼ਾਸਨ 'ਚ ਹੋਰ ਸੁਧਾਰ ਲਿਆਉਣ ‘ਤੇ ਜ਼ੋਰ ਪੰਜਾਬ ਦੇ ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਖੁਰਾਕ ਮੰਤਰੀ ਪ੍ਰਲਹਾਦ ਜੋਸ਼ੀ ਨਾਲ ਕੀਤੀ ਮੁਲਾਕਾਤ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮੁਫਤ ਪਾਠ ਪੁਸਤਕਾਂ ਲਈ 39.69 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਪੰਚਾਇਤ ਸਕੱਤਰ, ਸਰਪੰਚ ਤੇ ਇੱਕ ਹੋਰ ਵਿਅਕਤੀ ਖ਼ਿਲਾਫ਼ ਕੇਸ ਦਰਜ ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ: ਵੈਂਟਵਰਥ ਤੋਂ ਆਏ ਵਫਦ ਨੇ ਤਿਆਰ ਖਾਦ ਪਦਾਰਥਾਂ ਵਿੱਚ ਦਿਖਾਈ ਦਿਲਚਸਪੀ ਕੈਰੀਅਰ ਗਾਈਡੈਂਸ ਤਹਿਤ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਵਿੱਚ ਲੂੰਬੜੀ ਵਾਲਾ ਦੀ ਝੰਡੀ