Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਵਹਿਟਬੀ ਵਿੱਚ ਹਾਈਵੇ 401 `ਤੇ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ, ਦੋ ਜਖ਼ਮੀ

August 30, 2024 07:53 AM

ਟੋਰਾਂਟੋ, 30 ਅਗਸਤ (ਪੋਸਟ ਬਿਊਰੋ): ਸ਼ੁੱਕਰਵਾਰ ਸਵੇਰੇ ਵਹਿਟਬੀ ਵਿੱਚ ਇੱਕ ਵਾਹਨ ਦੀ ਟੱਕਰ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਲੋਕਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਹ ਦੁਰਘਟਨਾ ਸਵੇਰੇ ਕਰੀਬ 3 ਵਜੇ ਈਸਟਬਾਊਂਡ ਹਾਈਵੇ 401 ਤੋਂ ਬਰਾਕ ਸਟਰੀਟ ਦੇ ਆਫ ਰੈਂਪ `ਤੇ ਹੋਈ।
ਓਂਟਾਰੀਓ ਪੁਲਿਸ ਦਾ ਕਹਿਣਾ ਹੈ ਕਿ ਵਾਹਨ ਦੇ ਪੁਰਸ਼ ਚਾਲਕ ਦੀ ਘਟਨਾ ਸਥਾਨ `ਤੇ ਹੀ ਮੌਤ ਹੋ ਗਈ, ਜਦੋਂਕਿ ਦੋ ਮੁਸਾਫਰਾਂ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਈਸਟਬਾਊਂਡ ਹਾਈਵੇ 401 ਅਤੇ ਬਰਾਕ ਸਟਰੀਟ ਵਿੱਚਕਾਰ ਦੋਵੇਂ ਰੈਂਪ ਫਿਲਹਾਲ ਬੰਦ ਹਨ ਪਰ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਵੇਰੇ 7:30 ਵਜੇ ਤੱਕ ਦੁਬਾਰਾ ਖੁੱਲ੍ਹਣ ਦੀ ਉਮੀਦ ਹੈ। ਹਾਲੇ ਤੱਕ ਘਟਨਾ ਬਾਰੇ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕਾਊਂਸਲਰ ਰੋਵੇਨਾ ਸੈਂਟੋਸ FCM ਦੀ ਫਾਈਨਾਂਸ ਐਂਡ ਇੰਫ੍ਰਾਸਟਰਕਚਰ ਕਮੇਟੀ ਦੇ ਫਿਰ ਤੋਂ ਪ੍ਰਧਾਨ ਨਿਯੁਕਤ ਟੀਟੀਸੀ ਸਟੇਸ਼ਨ `ਤੇ ਲੁੱਟ-ਖੌਹ ਦੌਰਾਨ ਇੱਕ ਵਿਅਕਤੀ `ਤੇ ਹਮਲਾ ਕਰਨ ਵਾਲੇ ਦੋ ਮੁਲਜ਼ਮਾਂ ਦੀ ਪੁਲਿਸ ਨੂੰ ਭਾਲ ਹਾਈਵੇ 401 `ਤੇ ਹਾਦਸੇ ਵਿਚ ਮਿਸੀਸਾਗਾ ਦੇ 82 ਸਾਲਾ ਵਿਅਕਤੀ ਦੀ ਮੌਤ ਜੂਨ ਵਿੱਚ ਹੋਏ ਸਾਈਬਰ ਹਮਲੇ ਵਿੱਚ ਕੁੱਝ ਵਿਦਿਆਰਥੀਆਂ ਦੀ ਜਾਣਕਾਰੀ ਹੋ ਸਕਦੀ ਹੈ ਉਜਾਗਰ : ਟੋਰਾਂਟੋ ਡਿਸਟਰਿਕਟ ਸਕੂਲ ਬੋਰਡ ਹਰਦੀਪ ਗਰੇਵਾਲ ਦੇ ਬਾਰਬੇਕਿਊ `ਚ ਪਹੁੰਚੇ ਪ੍ਰੀਮਿਅਰ ਫੋਰਡ, ਕਿਹਾ- ਹਰਦੀਪ ਗਰੇਵਾਲ ਸਾਡੀ ਟੀਮ ਦੇ ਚੈਂਪੀਅਨ ਦਰਹਮ ਪੁਲਿਸ ਨੇ ਛੇ ਮਹੀਨੇ ਦੀ ਲੰਬੀ ਜਾਂਚ ਤੋਂ ਬਾਅਦ 32 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ ਬਲੈਕ ਓਕ ਸੀਨੀਅਰ ਕਲੱਬ ਨੇ ਮਨਾਇਆ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਡਾ. ਸੁਰਿੰਦਰ ਧੰਜਲ ਤੇ ਪ੍ਰੋ. ਰਾਜੇਸ਼ ਗੌਤਮ ਨਾਲ ਰੂ-ਬ-ਰੂ ਤੇ ਸਨਮਾਨ ਸਮਾਗ਼ਮ ਹਾਈਵੇ 401 `ਤੇ ਤਿੰਨ ਵਾਹਨਾਂ ਦੀ ਟੱਕਰ ਵਿੱਚ ਦੋ ਬੱਚਿਆਂ ਸਮੇਤ ਛੇ ਜ਼ਖਮੀ, ਹਸਪਤਾਲ `ਚ ਭਰਤੀ ਡਫਰਿਨ ਗਰੋਵ ਦੇ ਘਰ ਵਿੱਚ ਲੱਗੀ ਅੱਗ ਦੌਰਾਨ ਔਰਤ ਦੀ ਮੌਤ, ਚਾਰ ਹੋਰ ਝੁਲਸੇ