Welcome to Canadian Punjabi Post
Follow us on

31

August 2024
ਬ੍ਰੈਕਿੰਗ ਖ਼ਬਰਾਂ :
 
ਅੰਤਰਰਾਸ਼ਟਰੀ

ਬੱਚੀ ਰੋ ਰਹੀ ਸੀ ਤਾਂ ਦੋ ਚੀਨੀ ਔਰਤਾਂ ਨੇ ਜਹਾਜ਼ ਦੇ ਟਾਇਲਟ 'ਚ ਕਰ ਦਿੱਤੀ ਬੰਦ

August 31, 2024 11:17 AM

ਬੀਜਿੰਗ, 31 ਅਗਸਤ (ਪੋਸਟ ਬਿਊਰੋ): ਦੋ ਚੀਨੀ ਔਰਤਾਂ ਨੇ ਇੱਕ ਅਣਜਾਣ ਵਿਅਕਤੀ ਦੀ 3 ਸਾਲ ਦੀ ਬੱਚੀ ਨੂੰ ਜਹਾਜ਼ ਦੇ ਟਾਇਲਟ ਵਿੱਚ ਬੰਦ ਕਰ ਦਿੱਤਾ। ਦੋਨਾਂ ਨੇ ਇਸ ਘਟਨਾ ਦੀ ਵੀਡੀਓ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੇ ਬੱਚੀ ਨੂੰ ਸਬਕ ਸਿਖਾਉਣ ਲਈ ਅਜਿਹਾ ਕੀਤਾ।
ਜਾਣਕਾਰੀ ਅਨੁਸਾਰ, ਵੀਡੀਓ ਵਿੱਚ ਔਰਤ ਬੱਚੇ ਨੂੰ ਕਹਿੰਦੀ ਹੈ ਕਿ ਉਸਨੂੰ ਉਦੋਂ ਤੱਕ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ ਜਦੋਂ ਤੱਕ ਉਹ ਰੋਣਾ ਬੰਦ ਨਹੀਂ ਕਰ ਦਿੰਦੀ। ਮਾਮਲਾ 24 ਅਗਸਤ ਨੂੰ ਜੂਨੇਯਾਓ ਏਅਰਲਾਈਨਜ਼ ਨਾਲ ਸਬੰਧਤ ਹੈ, ਜਿਸ ਦਾ ਵੀਡੀਓ ਹੁਣ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਲੜਕੀ ਆਪਣੇ ਦਾਦਾ-ਦਾਦੀ ਨਾਲ ਸ਼ੰਘਾਈ ਜਾ ਰਹੀ ਸੀ।
ਇਸ ਦੌਰਾਨ ਉਹ ਲਗਾਤਾਰ ਜਹਾਜ਼ 'ਚ ਰੋ ਰਹੀ ਸੀ। ਇਹ ਦੇਖ ਕੇ ਜਹਾਜ਼ 'ਚ ਸਫਰ ਕਰ ਰਹੀਆਂ ਦੋ ਔਰਤਾਂ ਦਾਦਾ-ਦਾਦੀ ਨੂੰ ਬੱਚੀ ਨੂੰ ਆਪਣੇ ਨਾਲ ਲਿਜਾਣ ਲਈ ਕਹਿੰਦੀਆਂ ਹਨ। ਵੀਡੀਓ ਪੋਸਟ ਕਰਨ ਵਾਲੀ ਔਰਤ ਨੇ ਲਿਖਿਆ ਕਿ ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਕਿ ਯਾਤਰਾ ਦੌਰਾਨ ਹੋਰ ਯਾਤਰੀਆਂ ਨੂੰ ਕੋਈ ਦਿੱਕਤ ਨਾ ਆਵੇ।
ਏਅਰਲਾਈਨਜ਼ ਨੇ ਵੀ ਇਸ ਮਾਮਲੇ 'ਚ ਬਿਆਨ ਜਾਰੀ ਕੀਤਾ ਹੈ। ਏਅਰਲਾਈਨ ਦੇ ਗਾਹਕ ਸੇਵਾ ਵਿਭਾਗ ਨੇ ਚਾਲਕ ਦਲ ਦੀ ਲਾਪਰਵਾਹੀ ਲਈ ਮੁਆਫੀ ਮੰਗੀ ਹੈ। ਉਨ੍ਹਾਂ ਮਹਿਲਾ ਯਾਤਰੀਆਂ ਦੀ ਆਲੋਚਨਾ ਕੀਤੀ ਅਤੇ ਭਵਿੱਖ ਵਿੱਚ ਸਾਵਧਾਨ ਰਹਿਣ ਦਾ ਵਾਅਦਾ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
12 ਸਾਲ ਤੋਂ ਸਿਰਫ 30 ਮਿੰਟ ਸੌਂਦਾ ਹੈ ਇਹ ਜਾਪਾਨ ਦਾ ਵਿਅਕਤੀ, ਕਹਿੰਦਾ ਥਕਾਵਟ ਨਹੀਂ ਹੁੰਦੀ ਭਾਰਤੀ ਵਿਅਕਤੀ ਨੇ ਅਮਰੀਕਾ 'ਚ ਨੇਪਾਲੀ ਵਿਦਿਆਰਥਣ ਦਾ ਕੀਤਾ ਕਤਲ ਕਮਲਾ ਹੈਰਿਸ ਨੇ ਕਿਹਾ- ਜੇ ਉਹ ਰਾਸ਼ਟਰਪਤੀ ਬਣੇ ਤਾਂ ਵਿਰੋਧੀ ਧਿਰ ਵਿਚੋਂ ਕਿਸੇ ਇੱਕ ਨੂੰ ਬਣਾਉਣਗੇ ਮੰਤਰੀ ਜਾਪਾਨ ਸਰਕਾਰ ਲੜਕੀਆਂ ਨੂੰ ਭੇਜ ਰਹੀ ਸ਼ਹਿਰਾਂ ਤੋਂ ਪਿੰਡਾਂ ਵਿੱਚ, ਸਰਕਾਰ ਦਿੰਦੀ ਹੈ 6 ਲੱਖ ਯੇਨ ਕਾਰ ਨਾਲ ਪਿਓ-ਧੀ ਨੂੰ ਸੜਕ 'ਤੇ ਕੁਚਲਕੇ ਮੁਸਕਰਾਉਂਦੀ ਰਹੀ ਉਦਯੋਗਪਤੀ ਦੀ ਬੇਟੀ ਸਾਲ ਦਾ ਸਭ ਤੋਂ ਸ਼ਕਤੀਸ਼ਾਲੀ ਤੂਫਾਨ ਸ਼ਾਨਸ਼ਾਨ 252 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਜਾਪਾਨ ਪਹੁੰਚਿਆ, 3 ਲੋਕਾਂ ਦੀ ਮੌਤ ਟਰੰਪ ਨੇ ਕਮਲਾ ਹੈਰਿਸ 'ਤੇ ਇਤਰਾਜ਼ਯੋਗ ਪੋਸਟ ਕੀਤੀ ਸਾਂਝੀ, ਲਿਖਿਆ ਸੀ- ਸਫਲਤਾ ਲਈ ਸਰੀਰਕ ਸਬੰਧ ਬਣਾਏ ਰੂਸ ਨੇ ਅਮਰੀਕਾ ਨੂੰ ਦਿੱਤੀ ਚਿਤਾਵਨੀ: ਅੱਗ ਨਾਲ ਨਾ ਖੇਡੋ, ਨਹੀਂ ਤਾਂ ਛਿੜ ਜਾਵੇਗਾ ਤੀਜਾ ਵਿਸ਼ਵ ਯੁੱਧ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ 20 ਦੇਸ਼ਾਂ 'ਚ ਜਿਨਸੀ ਸ਼ੋਸ਼ਣ ਦੇ 286 ਮਾਮਲਿਆਂ `ਚ 17 ਸਾਲ ਦੀ ਸਜ਼ਾ ਅਮਰੀਕਾ 'ਚ ਮਾਂ ਨੇ 6 ਸਾਲ ਦੇ ਬੱਚੇ ਦੇ ਹੱਥ-ਪੈਰ ਬੰਨ੍ਹ ਕੇ ਪਿਟਬੁਲ ਕੋਲ ਛੱਡਿਆ, 3 ਗ੍ਰਿਫ਼ਤਾਰ, ਬੱਚੇ ਨੂੰ ਸਜ਼ਾ ਦੇਣ ਲਈ ਕੀਤਾ ਇਹ ਕੰਮ