ਚੰਡੀਗੜ੍ਹ, 3 ਸਤੰਬਰ (ਪੋਸਟ ਬਿਊਰੋ): ਗੁਰਦਾਸ ਮਾਨ ਦੀ ਨਵੀਂ ਐਲਬਮ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਉਨ੍ਹਾਂ ਨੇ ਖੁਦ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਦਿਤੀ ਹੈ। ਪੰਜਾਬ ਦਾ ਮਾਣ ਮੰਨੇ ਜਾਂਦੇ ਗਾਇਕ ਗੁਰਦਾਸ ਮਾਨ ਇੱਕ ਵਾਰ ਫਿਰ ਧਮਾਲ ਪਾਉਣ ਲਈ ਤਿਆਰ ਹਨ। ਗੁਰਦਾਸ ਮਾਨ ਲੰਬੇਂ ਸਮੇਂ ਬਾਅਦ ਅਪਣੀ ਨਵੀਂ ਐਲਬਮ ਸਰੋਤਿਆਂ ਅਤੇ ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ। ਗੁਰਦਾਸ ਮਾਨ ਦੀ ਨਵੀਂ ਐਲਬਮ 'ਸਾਊਂਡ ਆਫ਼ ਸੋਇਲ' ਰਿਲੀਜ਼ ਹੋਣ ਵਾਲੀ ਹੈ। ਇਸ ਐਲਬਮ ਦਾ ਪਹਿਲਾ ਟ੍ਰੈਕ 'ਮੈਂ ਹੀ ਝੂਠੀ' 5 ਸਤੰਬਰ ਨੂੰ ਰਿਲੀਜ਼ ਹੋਵੇਗਾ। 'ਸਪੀਡ ਰਿਕਾਰਡਜ਼' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਸ਼ਾਨਦਾਰ ਐਲਬਮ ਦਾ ਸੰਗੀਤ ਮਸ਼ਹੂਰ ਸੰਗੀਤਕਾਰ ਜਤਿੰਦਰ ਸ਼ਾਹ ਦੁਆਰਾ ਤਿਆਰ ਕੀਤਾ ਗਿਆ ਹੈ।