Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਨੂੰ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣਾਇਆ

September 04, 2024 07:42 AM

-ਸੈਸ਼ਨ ਦੇ ਆਖਰੀ ਦਿਨ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕ ਸਦਨ ਦੀਆਂ ਵਿਧਾਨਕ ਕਾਰਵਾਈਆਂ ਦੇ ਗਵਾਹ ਬਣੇ
ਚੰਡੀਗੜ੍ਹ, 4 ਸਤੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਵਿਸ਼ੇਸ਼ ਪਹਿਲ ਨਾਲ ਸੂਬੇ ਦੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਅਤੇ ਵਿਧਾਨ ਸਭਾ ‘ਚ ਹੁੰਦੇ ਵਿਧਾਨਕ ਕੰਮ ਕਾਜ ਦੇ ਗਵਾਹ ਬਨਣ ਦਾ ਮੌਕਾ ਮਿਲਿਆ ਹੈ। ਇਸ ਪਹਿਲਕਦਮੀ ਨਾਲ ਪੰਜਾਬ ਵਿਧਾਨ ਸਭਾ, ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਐਜੂਕੇਸ਼ਨਲ ਹੱਬ ਬਣ ਗਈ ਹੈ।
ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਦੇ ਅੱਜ ਆਖਰੀ ਦਿਨ ਪੰਜਾਬ ਦੇ 11 ਸਕੂਲਾਂ ਦੇ 290 ਵਿਦਿਆਰਥੀ ਅਤੇ 24 ਅਧਿਆਪਕਾਂ ਨੇ ਸਦਨ ਦੀਆਂ ਵਿਧਾਨਕ ਕਾਰਵਾਈਆਂ ਨੂੰ ਵੇਖਿਆ। ਵਿਦਿਆਰਥੀਆਂ ਨੇ ਜਿੱਥੇ ਦਰਸ਼ਕ ਵਜੋਂ ਸੂਬੇ ਦੀ ਵਿਧਾਨਕ ਪ੍ਰਣਾਲੀ ਨੂੰ ਜਾਣਿਆ ਤੇ ਵੇਖਿਆ, ਉੱਥੇ ਹੀ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਦੇ ਰਾਜਨੀਤਿਕ ਨੇਤਾਵਾਂ ਦੀ ਕਾਰਗੁਜ਼ਾਰੀ ਸਾਕਾਰ ਰੂਪ ‘ਚ ਵੇਖੀ।
ਇਸ ਮੌਕੇ ਸੰਧਵਾਂ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅੱਜ ਦੇ ਵਿਦਿਆਰਥੀ, ਕੱਲ੍ਹ ਦੇ ਸਫਲ ਨੇਤਾ ਬਣਨਗੇ। ਉਨ੍ਹਾਂ ਕਿਹਾ ਕਿ ਕਿਹਾ ਕਿ ਵਿਦਿਆਰਥੀ ਮਿਹਨਤ ਕਰਕੇ, ਆਪੋ-ਆਪਣੇ ਟੀਚਿਆਂ ਨੂੰ ਪ੍ਰਾਪਤ ਕਰਕੇ, ਸਮਾਜ ਤੇ ਸੂਬੇ ਦੀ ਭਲਾਈ ਲਈ ਨਿੱਗਰ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਉਹ ਸਫਲ ਵਿਅਕਤੀ ਬਣ ਜਾਣਗੇ, ਉੱਥੇ ਹੀ ਆਪਣੇ ਮਾਤਾ-ਪਿਤਾ ਦਾ ਨਾਮ ਵੀ ਚਮਕਾਉਣਗੇ।
ਸੰਧਵਾਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਇੱਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੇਖਣ ਦੇ ਮੌਕੇ ਭਵਿੱਖ ‘ਚ ਵੀ ਮਿਲਣਗੇ।
ਜ਼ਿਕਰਯੋਗ ਹੈ ਕਿ ਇਸ ਮੌਕੇ ਸੰਤ ਕਰਮ ਸਿੰਘ ਅਕੈਡਮੀ ਰੂਪਨਗਰ, ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਆਰ ਸੈਕੰਡਰੀ ਪਬਲਿਕ ਸਕੂਲ ਹੁਸ਼ਿਆਰਪੁਰ, ਜ਼ਿਲ੍ਹਾ ਫਰੀਦਕੋਟ ਦੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ, ਸਰਕਾਰੀ ਹਾਈ ਸਕੂਲ ਢਿੱਲਵਾਂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈਤੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੈਤੋਂ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪੰਜਗਰਾਈ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ, ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਅਤੇ ਬਲਬੀਰ ਸਕੂਲ ਆਫ ਐਮੀਨੈਂਸ ਫਰੀਦਕੋਟ ਆਦਿ ਦੇ ਵਿਦਿਆਰਥੀਆਂ ਨੇ ਵਿਧਾਨ ਸਭਾ ਦੀ ਕਾਰਵਾਈ ਵੇਖੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ