Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

September 04, 2024 07:44 AM

ਚੰਡੀਗੜ੍ਹ, 4 ਸਤੰਬਰ (ਪੋਸਟ ਬਿਊਰੋ): ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ।

ਵਿੱਤ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ ਪੇਸ਼ ਕੀਤਾ, ਇਸੇ ਤਰ੍ਹਾਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024 ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਪੇਸ਼ ਕੀਤਾ। ਤਿੰਨੇ ਬਿੱਲ ਸਰਬਸੰਮਤੀ ਨਾਲ ਪਾਸ ਹੋ ਗਏ।
ਚੌਥਾ ਬਿੱਲ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਪੇਸ਼ ਕੀਤਾ ਜੋ ਵਿਧਾਨ ਸਭਾ ਵਿੱਚ ਬਹੁਮਤ ਨਾਲ ਪਾਸ ਹੋ ਗਿਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ ਸਪੀਕਰ ਸੰਧਵਾਂ ਵਲੋਂ ਚਾਰ ਪ੍ਰਮੁੱਖ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਹਦਾਇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ 24 ਜਨਵਰੀ ਤੱਕ ਲਏ ਜਾ ਰਹੇ ਦਾਅਵੇ ਅਤੇ ਇਤਰਾਜ ‘ਫ਼ਰਿਸ਼ਤੇ’ ਸਕੀਮ ਤਹਿਤ ਸੜਕ ਹਾਦਸਾ ਪੀੜਤਾਂ ਦਾ ਹੁੰਦਾ ਹੈ ਮੁਫ਼ਤ ਇਲਾਜ : ਸਿਵਲ ਸਰਜਨ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ ਪੰਜਾਬ ਸਰਕਾਰ ਨੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਲਈ ਬਿਨੈ ਪੱਤਰ ਮੰਗੇ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫ਼ਾ ਕੀਤਾ ਮਨਜ਼ੂਰ ਐੱਮ.ਐੱਸ.ਪੀ. ਪੇਮੈਂਟ ਫਰੌਡ: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਅਨਾਜ ਖਰੀਦ ਪੋਰਟਲ ਨਾਲ ਛੇੜਛਾੜ ਦੇ ਦੋਸ਼ ਹੇਠ ਚਾਰ ਵਿਅਕਤੀ ਗ੍ਰਿਫਤਾਰ