Welcome to Canadian Punjabi Post
Follow us on

15

January 2025
ਬ੍ਰੈਕਿੰਗ ਖ਼ਬਰਾਂ :
 
ਭਾਰਤ

ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਕਿਹਾ- ਰੂਸੀ ਫੌਜ 'ਚ ਭਰਤੀ ਕੀਤੇ ਗਏ 15 ਭਾਰਤੀਆਂ ਨੂੰ ਵਾਪਿਸ ਲਿਆਂਦਾ ਜਾ ਰਿਹਾ

September 09, 2024 08:49 AM

ਨਵੀਂ ਦਿੱਲੀ, 9 ਸਤੰਬਰ (ਪੋਸਟ ਬਿਊਰੋ): ਰੂਸੀ ਫੌਜ ਵਿੱਚ ਭਰਤੀ ਕੀਤੇ ਗਏ 15 ਭਾਰਤੀਆਂ ਨੂੰ ਵਾਪਿਸ ਲਿਆਂਦਾ ਜਾ ਰਿਹਾ ਹੈ। ਇਸ ਦੀ ਪੁਸ਼ਟੀ ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਕੀਤੀ ਹੈ। ਸੰਸਦ ਮੈਂਬਰ ਵਿਕਰਮਜੀਤ ਸਾਹਨੀ ਨੇ ਦੱਸਿਆ ਕਿ ਰੂਸੀ ਫੌਜ ਵਿਚ ਭਰਤੀ 15 ਭਾਰਤੀ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ, ਜਿਨ੍ਹਾਂ ਨੂੰ ਜਲਦ ਹੀ ਭਾਰਤ ਵਾਪਿਸ ਭੇਜਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਚਾਰ ਪੰਜਾਬ ਦੇ ਹਨ। ਉਨ੍ਹਾਂ ਦੇ ਅੱਜ ਰਾਤ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ।
ਡਾ. ਸਾਹਨੀ ਨੇ ਕਿਹਾ ਕਿ ਉਹ ਮਾਰਚ 2024 ਤੋਂ ਰੂਸ ਸਥਿਤ ਭਾਰਤੀ ਦੂਤਾਵਾਸ ਅਤੇ ਨਵੀਂ ਦਿੱਲੀ ਸਥਿਤ ਰੂਸੀ ਦੂਤਾਵਾਸ ਕੋਲ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਆ ਰਹੇ ਹਨ। ਡਾਕਟਰ ਸਾਹਨੀ ਨੇ ਰਾਸ਼ਟਰਪਤੀ ਪੁਤਿਨ ਨਾਲ ਰੂਸ ਦੀ ਆਪਣੀ ਹਾਲੀਆ ਫੇਰੀ ਦੌਰਾਨ ਇਹ ਮੁੱਦਾ ਉਠਾਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।
ਡਾ. ਸਾਹਨੀ ਨੇ ਅੱਗੇ ਦੱਸਿਆ ਕਿ ਰੂਸੀ ਫੌਜ ਵਿਚ ਭਰਤੀ ਹੋਏ ਕੁੱਲ 91 ਭਾਰਤੀ ਨੌਜਵਾਨਾਂ ਵਿਚੋਂ 8 ਸ਼ਹੀਦ ਹੋ ਗਏ ਸਨ ਅਤੇ 15 ਨੂੰ ਹੁਣ ਵਾਪਿਸ ਭੇਜਿਆ ਜਾ ਰਿਹਾ ਹੈ ਅਤੇ ਬਾਕੀ 69 ਦੇ ਠੇਕੇ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਡਾ. ਸਾਹਨੀ ਨੇ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਰੂਸ ਵਿੱਚ ਫਸੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਸੰਸਦੀ ਕਮੇਟੀ META ਨੂੰ ਭੇਜੇਗੀ ਮਾਣਹਾਨੀ ਦਾ ਨੋਟਿਸ: ਸੀਈਓ ਜ਼ੁਕਰਬਰਗ ਨੇ ਕਿਹਾ ਸੀ- ਕੋਵਿਡ ਤੋਂ ਬਾਅਦ ਮੋਦੀ ਸਰਕਾਰ ਹਾਰ ਗਈ ਸਿਆਚਿਨ ’ਚ ਤਾਇਨਾਤ ਜਵਾਨਾਂ ਨੂੰ ਮਿਲੇਗੀ ਹਾਈ ਸਪੀਡ ਇੰਟਰਨੈੱਟ ਸੇਵਾ ਐੱਲਓਸੀ ਨੇੜੇ ਬਾਰੂਦੀ ਸੁਰੰਗ ਫਟੀ, ਛੇ ਜਵਾਨ ਜ਼ਖ਼ਮੀ ਕਾਰਗਿਲ ਵਿੱਚ ਦੋ ਵਾਹਨ ਟਕਰਾ ਕੇ ਖੱਡ ਵਿੱਚ ਡਿੱਗੇ, 5 ਮੌਤਾਂ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੀ ਤਾਰੀਖ ਦਾ ਹੋਇਆ ਐਲਾਨ, 5 ਫਰਵਰੀ ਨੂੰ ਪੈਣਗੀਆਂ ਵੋਟਾਂ ਸਲਮਾਨ ਖਾਨ ਦੀ ਰਿਹਾਇਸ਼ ਵਿਚ ਸੁਰੱਖਿਆ ਵਧਾਈ, ਲਗਾਏ ਗਏ ਬੁਲੇਟਪਰੂਫ ਸ਼ੀਸ਼ੇ ਵਿਦੇਸ਼ ਜਾਣ ਵਾਲਿਆਂ ਤੋਂ ਭਾਰਤ ਸਰਕਾਰ ਲਵੇਗੀ 19 ਤਰ੍ਹਾਂ ਦੀ ਨਿੱਜੀ ਜਾਣਕਾਰੀ, ਨਿੱਜੀ ਡਾਟਾ ਕੇਂਦਰ ਨੂੰ ਦੱਸਣਾ ਹੋਵੇਗਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਰਿਹਾਇਸ਼ ’ਤੇ ਦੀ ਅੰਤਿਮ ਅਰਦਾਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਮਹਾਰਾਸ਼ਟਰ 'ਚ ਮ੍ਰਿਤਕ ਵਿਅਕਤੀ ਹੋਇਆ ਜਿਉਂਦਾ, ਐਂਬੂਲੈਂਸ 'ਚ ਸੀ ਲਾਸ਼, ਸਪੀਡ ਬਰੇਕਰ ਵਿੱਚ ਉੱਛਲੀ, ਸਾਹ ਚੱਲਣ ਲੱਗੇ ਦਿੱਲੀ 'ਚ ਸੰਘਣੀ ਧੁੰਦ, ਸੈਂਕੜੇ ਉਡਾਨਾਂ ਅਤੇ ਰੇਲ ਗੱਡੀਆਂ ਪ੍ਰਭਾਵਿਤ, ਧੁੰਦ ਕਾਰਨ ਸ੍ਰੀਨਗਰ ਅਤੇ ਅੰਮ੍ਰਿਤਸਰ ਹਵਾਈ ਅੱਡੇ ਬੰਦ