ਸ੍ਰੀ ਮੁਕਤਸਰ ਸਾਹਿਬ, 9 ਸਤੰਬਰ (ਗਿਆਨ ਸਿੰਘ): ਰਾਜ ਕੁਮਾਰ, ਜਿ਼ਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਦੇ ਸਟਾਫ ਅਤੇ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013 ਸਬੰਧੀ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਸੈਮੀਨਾਰ ਵਿਚ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਨੇ ਬਚਿੱਆਂ ਨੂੰ ਕੰਮ ਵਾਲੀ ਥਾਂ ਤੇ ਔਰਤਾਂ ਦਾ ਜਿਨਸੀ ਸੋਸ਼ਣ ਐਕਟ 2013 ਸਬੰਧੀ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਗਈ।
ਉਹਨਾਂ ਨੇ ਦਸਿਆ ਕਿ ਜਿਵੇਂ ਬੰਗਾਲ ਵਿਚ ਡਾਕਟਰ ਨਾਲ ਘਨੋਣੀ ਹਰਕਤ ਕਰਕੇ ਉਸਦੀ ਹੱਤਿਆ ਕੀਤੀ ਗਈ, ਉਸ ਹਰਕਤ ਨਾਲ ਸਾਰਾ ਦੇਸ਼ ਸ਼ਰਮ-ਸ਼ਾਰ ਹੋ ਗਿਆ ਕਿਉਂਕਿ ਜਦੋਂ ਡਾਕਟਰ ਹੀ ਸੁਰੱਖਿਤ ਨਹੀਂ ਹਨ, ਉਹ ਆਮ ਲੋਕਾਂ ਦਾ ਇਲਾਜ ਕੀ ਕਰ ਸਕਣਗੇ।
ਇਸ ਸਬੰਧੀ ਪੰਜਾਬ ਦੇ ਡਾਕਟਰਾਂ ਵਲੋਂ ਵੀ ਪੰਜਾਬ ਸਰਕਾਰ ਨੂੰ ਅਲਟੀਮੈਟਮ ਦਿੱਤਾ ਗਿਆ ਹੈ ਕਿ ਜੇਕਰ ਸਾਡੀ ਸੁਰੱਖਿਆ ਯਕੀਨੀ ਨਾ ਬਣਾਈ ਗਈ ਤਾਂ ਅਸੀਂ ਡਾਕਟਰ ਪੇਸ਼ੋ ਵਜੋਂ ਕੰਮ ਨਹੀਂ ਕਰਾਂਗਾ। ਇਸ ਲਈ ਮੇਰੀ ਆਪ ਸਭਨਾਂ ਨੂੰ ਅਪੀਲ ਹੈ ਜੇਕਰ ਉਹਨਾਂ ਨਾਲ ਕਿਸੇ ਕਿਸਮ ਦੀ ਕੋਈ ਗਲਤ ਹਰਕਤ ਕਰਦਾ ਹੈ ਤਾਂ ਉਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਜਾਂ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੂੰ ਦਰਖਾਸਤ ਦੇ ਸਕਦਾ ਹੈ।
ਇਸ ਤੋਂ ਇਲਾਵਾ ਔਰਤਾਂ ਲਈ ਬਣੇ ਟੋਲ-ਫ੍ਰੀ ਨੰਬਰ 1098 ਅਤੇ 15100 ਤੇ ਵੀ ਕਾਲ ਕੀਤੀ ਜਾ ਸਕਦੀ ਹੈ। ਕਾਲਜ ਦੇ ਵਿਦਿਆਰਥਣਾਂ ਵਲੋਂ ਮਾਨਯੋਗ ਜੱਜ ਸਾਹਿਬ ਨੂੰ ਦਸਿਆ ਕਿ ਉਹਨਾਂ ਨੂੰ ਬੱਸਾਂ ਵਿਚ ਅਤੇ ਰਸਤੇ ਵਿਚ ਲੜਕਿਆਂ ਵਲੋਂ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਉਸ ਸਬੰਧੀ ਉਹ ਜਦੋਂ ਵੀ ਪੁਲਿਸ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਉਂਦੇ ਹਨ ਤਾਂ ਉਹਨਾਂ ਦੀ ਸੁਣਵਾਈ ਨਹੀਂ ਹੁੰਦੀ। ਇਸ ਸਬੰਧੀ ਮਾਨਯੋਗ ਜੱਜ ਸਾਹਿਬ ਨੇ ਦਸਿਆ ਕਿ ਜੇਕਰ ਆਪ ਨਾਲ ਕਿਸੇ ਕਿਸਮ ਦੀ ਕੋਈ ਛੇੜ-ਛਾੜ ਹੁੰਦੀ ਹੈ ਤਾਂ ਉਸ ਸਬੰਧੀ ਜਿਲ੍ਹਾਂ ਕਾਨੂੰਨੀ ਸੇਵਾਵਾਂ ਦੀ ਸਹਾਇਤਾ ਲਈ ਜਾ ਸਕਦੀ ਹੈ। ਉਹਨਾਂ ਨੇ ਕਾਲਜ ਨੂੰ ਕਮੇਟੀ ਬਣਾਉਣ ਲਈ ਕਿਹਾ ਗਿਆ, ਜਿਸ ਵਿਚ ਕਾਲਜ ਦੇ ਸੀਨੀਅਰ ਅਧਿਆਪਕ ਨੂੰ ਚੈਅਰਮੇਨ ਅਤੇ ਇੱਕ ਮੈਂਬਰ ਅਤੇ ਇੱਕ ਸ਼ੋਸ਼ਲ ਵਰਕਰ ਹੋਣਾ ਚਾਹੀਦਾ ਹੈ ਜੋ ਕਿ ਕਾਲਜ ਵਿਚ ਕਿਸੇ ਵਿਦਿਆਰਥਣ ਨਾਲ ਕੋਈ ਵੀ ਲੜਕਾ ਗਲਤ ਹਰਕਤ ਕਰਦਾ ਹੈ ਤਾਂ ਉਸ ਸਬੰਧੀ ਉਹ ਸ਼ਿਕਾਇਤ ਦਰਜ ਕਰਵਾ ਸਕੇ।
ਇਸ ਕਮੇਟੀ ਸਬੰਧੀ ਕਾਲਜ ਦੇ ਬਾਹਰ ਬੋਰਡ ਲਗਾਉਣਾ ਜਰੂਰੀ ਹੈ ਉਸ ਉਪਰ ਟੈਲੀਫੋਨ ਨੰਬਰ ਵੀ ਲਿਖੇ ਹੋਣੇ ਜਰੂਰੀ ਹਨ। ਇਸ ਮੌਕੇ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ 14 ਸਤੰਬਰ 2024 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੇਕਰ ਕਿਸੇ ਧਿਰ ਨੇ ਆਪਣੇ ਝਗੜੇ ਦਾ ਨਿਪਟਾਰਾ ਕਰਵਾਉਣਾ ਚਾਹੁੰਦਾ ਹੈ ਸਬੰਧਤ ਅਦਾਲਤ ਅਤੇ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦਸਿਆ ਜਾਵੇ। ਹੋਰ ਵਧੇਰੇ ਜਾਣਕਾਰੀ ਲੈਣ ਲਈ 15100 ਟੋਲ ਫ੍ਰੀ ਤੇ ਵੀ ਗੱਲਬਾਤ ਕੀਤੀ ਜਾ ਸਕਦੀ ਹੈ।