Welcome to Canadian Punjabi Post
Follow us on

30

December 2024
ਬ੍ਰੈਕਿੰਗ ਖ਼ਬਰਾਂ :
ਮਸਕ ਨੇ ਕਿਹਾ- ਐੱਚ1 ਵੀਜ਼ਾ ਪ੍ਰੋਗਰਾਮ ਖਤਮ ਹੋਣ ਵਰਗਾ, ਸੁਧਾਰ ਦੀ ਲੋੜ ਜਸਟਿਸ ਸੰਧਾਵਾਲੀਆ ਨੇ ਹਿਮਾਚਲ ਹਾਈਕੋਰਟ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕੀਮੱਧ ਪ੍ਰਦੇਸ਼ ਦੇ ਗੁਨਾ ਵਿੱਚ 140 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ ਬੱਚੇ ਦੀ ਮੌਤਤਾਲਿਬਾਨ ਨੇ ਘਰਾਂ 'ਚ ਖਿੜਕੀਆਂ ਬਣਾਉਣ 'ਤੇ ਲਗਾਈ ਪਾਬੰਦੀ, ਕਿਹਾ- ਜਿੱਥੋਂ ਔਰਤਾਂ ਦਿਖਾਈ ਦੇਣ ਉੱਥੇ ਖਿੜਕੀਆਂ ਨਾ ਬਣਾਓ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਪ੍ਰੋਸਟੇਟ ਸਰਜਰੀ ਕਰਵਾਈ, ਰਿਕਵਰੀ ਲਈ ਅੰਡਰਗਾਊਂਡ ਕਮਰੇ ਵਿੱਚ ਹੋਏ ਸਿਫ਼ਟਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿੰਮੀ ਕਾਰਟਰ ਦਾ ਦਿਹਾਂਤ, 100 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ ਲਿਆਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਭਲਕੇ ਹੋਵੇਗਾ ਅੰਤਿਮ ਸਸਕਾਰ, 7 ਦਿਨਾਂ ਦਾ ਰਾਸ਼ਟਰੀ ਸੋਗ, 92 ਸਾਲ ਦੀ ਉਮਰ ਵਿੱਚ ਹੋਇਆ ਦਿਹਾਂਤਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
 
ਪੰਜਾਬ

ਆਪ੍ਰੇਸ਼ਨ ਸੀਲ-8: ਗੁਆਂਢੀ ਰਾਜਾਂ ’ਚ ਹੋਣ ਵਾਲੀਆਂ ਵਿਧਾਨ ਸਭਾ ਮੱਦੇਨਜ਼ਰ ਪਹਿਲਾਂ, ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਿਆ

September 09, 2024 09:56 AM

-ਪੰਜਾਬ ਪੁਲਿਸ ਨੇ 10 ਸਰਹੱਦੀ ਜ਼ਿਲ੍ਹਿਆਂ ਦੀਆਂ 92 ਆਉਣ/ਜਾਣ ਵਾਲੀਆਂ ਥਾਵਾਂ ਕੀਤੀਆਂ ਸੀਲ , ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ 4245 ਵਾਹਨਾਂ ਦੀ ਚੈਕਿੰਗ ਕੀਤੀ
-ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 27 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ 26 ਐਫਆਈਆਰ ਦਰਜ ਕੀਤੀਆਂ; 401 ਸ਼ੱਕੀ ਵਿਅਕਤੀਆਂ ਨੂੰ ਪੁੱਛ-ਗਿੱਛ ਲਈ ਹਿਰਾਸਤ ਵਿੱਚ ਲਿਆ
-8 ਘੰਟੇ ਲੰਬੇ ਆਪ੍ਰੇਸ਼ਨ ਦੌਰਾਨ 293 ਵਾਹਨਾਂ ਦੇ ਕੀਤੇ ਚਲਾਨ ਅਤੇ 16 ਵਾਹਨ ਜ਼ਬਤ
-ਸਮਾਜ ਵਿਰੋਧੀ ਤੱਤਾਂ ’ਚ ਪੁਲਿਸ ਦਾ ਖ਼ੌਫ਼ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸੀ ਕਾਰਵਾਈ ਦਾ ਉਦੇਸ਼ : ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 9 ਸਤੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-8’ ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਕੇ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਕੇਲ ਕੱਸਣ ਤੋਂ ਇਲਾਵਾ ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ’ਤੇ ਬਾਜ਼ ਅੱਖ ਰੱਖਣਾਂ ਵੀ ਸੀ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਸਮਕਾਲੀ ਤਰੀਕੇ ਨਾਲ ਚਲਾਇਆ ਗਿਆ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਸੀਨੀਅਰ ਪੁਲਿਸ ਸੁਪਰਡੰਟਾਂ (ਐਸਐਸਪੀਜ਼) ਨੂੰ ‘ਆਪ੍ਰੇਸ਼ਨ ਸੀਲ-8’ ਦੇ ਹਿੱਸੇ ਵਜੋਂ ਪ੍ਰਭਾਵਸ਼ਾਲੀ ਨਕਾਬੰਦੀ ਨੂੰ ਯਕੀਨੀ ਬਣਾਉਣ ਲਈ ਸਰਹੱਦੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਸਬੰਧਤ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕਾ ਆਪ੍ਰੇਸ਼ਨ ਚਲਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।
ਉਨ੍ਹਾਂ ਦੱਸਿਆ ਕਿ 10 ਜ਼ਿਲ੍ਹਿਆਂ ਦੇ ਲਗਭਗ 92 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ, ਵਿਖੇ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਿੱਚ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਸਥਾਪਤ ਕੀਤੇ ਗਏ । 10 ਅੰਤਰਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ ।
ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਅਪਰੇਸ਼ਨ ਦੌਰਾਨ ਆਉਣ ਜਾਣ ਵਾਲੇ ਸਾਰੇ ਵਿਅਕਤੀਆਂ ਨਾਲ, ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ, ਨਿਮਰਤਾ ਨਾਲ ਪੇਸ਼ ਆਉਣ ਸਖ਼ਤ ਹਦਾਇਤ ਕੀਤੀ ਗਈ ਸੀ।
ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਆਉਣ/ ਜਾਣ ਵਾਲੇ 4245 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 293 ਦੇ ਚਲਾਨ ਕੀਤੇ ਗਏ ਅਤੇ 16 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 27 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 26 ਐਫਆਈਆਰਜ਼ ਵੀ ਦਰਜ ਕੀਤੀਆਂ ਹਨ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ 401 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਇਸ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 1.1 ਕਿਲੋ ਅਫੀਮ, 29 ਕਿਲੋ ਭੁੱਕੀ, 42 ਕਿਲੋ ਨਸ਼ੀਲਾ ਪਾਊਡਰ, 1070 ਨਸ਼ੀਲੇ ਕੈਪਸੂਲ/ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਜਾਇਜ਼ ਅਤੇ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਦੱਸਣਯੋਗ ਹੈ ਕਿ ਅਜਿਹੇ ਆਪਰੇਸ਼ਨ ਖੇਤਰੀ ਪੱਧਰ ‘ਤੇ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐੱਮ.ਐੱਸ.ਪੀ. ਬਾਰੇ ਸਪੱਸ਼ਟਤਾ ਨਹੀਂ ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਬਾਲ ਅਤੇ ਮਾਵਾਂ ਦੀ ਦੇਖਭਾਲ ਦੀਆਂ ਸਹੂਲਤਾਂ ਵਿੱਚ ਕੀਤਾ ਜਾਵੇਗਾ ਵਾਧਾ : ਡਾ. ਬਲਜੀਤ ਕੌਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024 ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਅੱਗੇ ਰਿਹਾ ਪੰਜਾਬ: ਮੁੰਡੀਆ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ ਸ਼ੁਰੂ ਕਰੇਗੀ ਇਨਡੋਰ ਸੇਵਾਵਾਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰ ਕਰੇਗਾ ਪੰਜਾਬ : ਆਲੋਕ ਸ਼ੇਖਰ