Welcome to Canadian Punjabi Post
Follow us on

26

September 2024
 
ਭਾਰਤ

ਅਮਿਤ ਸ਼ਾਹ ਨੇ ਕਿਹਾ- ਸਾਈਬਰ ਸੁਰੱਖਿਆ ਤੋਂ ਬਗ਼ੈਰ ਦੇਸ਼ ਦੀ ਤਰੱਕੀ ਸੰਭਵ ਨਹੀਂ

September 10, 2024 08:23 AM

ਨਵੀਂ ਦਿੱਲੀ, 10 ਸਤੰਬਰ (ਪੋਸਟ ਬਿਊਰੋ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਸਾਈਬਰ ਸੁਰੱਖਿਆ ਕੌਮੀ ਸੁਰੱਖਿਆ ਦਾ ਅਨਿੱਖੜਵਾਂ ਅੰਗ ਹੈ ਅਤੇ ਸਾਈਬਰ ਸੁਰੱਖਿਆ ਤੋਂ ਬਿਨ੍ਹਾਂ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਸਾਈਬਰ ਅਪਰਾਧ ਦੀ ਕੋਈ ਹੱਦ ਨਹੀਂ ਹੈ ਅਤੇ ਇਸ ਲਈ ਇਹ ਜ਼ਰੂਰੀ ਹੈ ਕਿ ਸਾਰੇ ਹਿੱਸੇਦਾਰ ਇਸ ਸਮੱਸਿਆ ਨਾਲ ਨਜਿੱਠਣ।
ਅੱਜ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਦੇ ਸਥਾਪਨਾ ਦਿਵਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸਾਈਬਰ ਸੁਰੱਖਿਆ ਕੌਮੀ ਸੁਰੱਖਿਆ ਦਾ ਅਨਿੱਖੜਵਾਂ ਅੰਗ ਹੈ। ਸਾਨੂੰ ਸਾਈਬਰ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਵੇਗਾ ਕਿਉਂਕਿ ਸਾਈਬਰ ਸੁਰੱਖਿਆ ਤੋਂ ਬਿਨ੍ਹਾਂ ਦੇਸ਼ ਦੀ ਤਰੱਕੀ ਸੰਭਵ ਨਹੀਂ ਹੈ।
ਗ੍ਰਹਿ ਮੰਤਰੀ ਨੇ ਕਿਹਾ ਕਿ ਸਰਕਾਰ ਭਾਰਤ ’ਚ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਅਗਲੇ ਪੰਜ ਸਾਲਾਂ ’ਚ 5,000 ਸਾਈਬਰ ਕਮਾਂਡੋਜ਼ ਨੂੰ ਸਿਖਲਾਈ ਦੇਣ ਅਤੇ ਤਿਆਰ ਕਰਨ ਦੀ ਯੋਜਨਾ ਬਣਾ ਰਹੀ ਹੈ। ਸਾਈਬਰ ਸਪੇਸ ਨੂੰ ਸੁਰੱਖਿਅਤ ਬਣਾਉਣ ’ਤੇ ਜ਼ੋਰ ਦਿੰਦੇ ਹੋਏ ਸ਼ਾਹ ਨੇ ਕਿਹਾ ਕਿ ਦੁਨੀਆਂ ’ਚ 46 ਫੀ ਸਦੀ ਡਿਜ਼ੀਟਲ ਲੈਣ-ਦੇਣ ਹੋ ਰਹੇ ਹਨ। ਉਨ੍ਹਾਂ ਨੇ ਦੇਸ਼ ’ਚ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਚਾਰ ਮੰਚਾਂ ਦਾ ਵੀ ਉਦਘਾਟਨ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ