Welcome to Canadian Punjabi Post
Follow us on

26

September 2024
 
ਭਾਰਤ

ਹਰਿਆਣਾ ਚੋਣਾਂ: ਭਾਜਪਾ ਨੇ ਜਾਰੀ ਕੀਤੀ ਦੂਜੀ ਸੂਚੀ, ਵਿਨੇਸ਼ ਫੋਗਾਟ ਖਿਲਾਫ਼ ਕੈਪਟਨ ਬੈਰਾਗੀ ਮੈਦਾਨ 'ਚ

September 10, 2024 08:24 AM

ਨਵੀਂ ਦਿੱਲੀ, 10 ਸਤੰਬਰ (ਪੋਸਟ ਬਿਊਰੋ): ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਕੁੱਲ 21 ਉਮੀਦਵਾਰਾਂ ਦੇ ਨਾਂ ਹਨ। ਇਸ ਤੋਂ ਪਹਿਲਾਂ ਭਾਜਪਾ ਨੇ ਆਪਣੀ ਪਹਿਲੀ ਸੂਚੀ ਵਿੱਚ 67 ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕੀਤਾ ਸੀ।
ਭਾਜਪਾ ਨੇ ਆਪਣੀ ਦੂਜੀ ਸੂਚੀ ਵਿੱਚ 6 ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ, ਜਿਨ੍ਹਾਂ ਵਿੱਚ ਨਿਰਮਲ ਰਾਣੀ, ਮੋਹਨ ਬਡੋਲੀ, ਸੱਤਿਆ ਪ੍ਰਕਾਸ਼, ਸੀਮਾ ਤ੍ਰਿਖਾ, ਪ੍ਰਵੀਨ ਡਾਗਰ ਅਤੇ ਜਗਦੀਸ਼ ਨਾਇਰ ਦੇ ਨਾਂ ਸ਼ਾਮਿਲ ਹਨ। ਭਾਜਪਾ ਨੇ ਇੱਕ ਵਾਰ ਫਿਰ ਨਾਰਨੌਲ ਤੋਂ ਓਮ ਪ੍ਰਕਾਸ਼ ਯਾਦਵ 'ਤੇ ਭਰੋਸਾ ਜਤਾਇਆ ਹੈ। ਭਾਜਪਾ ਨੇ ਜੁਲਾਨਾ ਤੋਂ ਕੈਪਟਨ ਯੋਗੇਸ਼ ਬੈਰਾਗੀ ਨੂੰ ਟਿਕਟ ਦਿੱਤੀ ਹੈ, ਜਦਕਿ ਕਾਂਗਰਸ ਨੇ ਇਸ ਸੀਟ ਤੋਂ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਟਿਕਟ ਦਿੱਤੀ ਹੈ।
ਪਾਰਟੀ ਨੇ ਗਨੌਰ ਤੋਂ ਭਾਜਪਾ ਦੀ ਮੌਜੂਦਾ ਵਿਧਾਇਕ ਨਿਰਮਲ ਰਾਣੀ ਨੂੰ ਟਿਕਟ ਨਹੀਂ ਦਿੱਤੀ,ਉਨ੍ਹਾਂ ਦੀ ਜਗ੍ਹਾ ਦਵਿੰਦਰ ਕੌਸਿ਼ਕ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੂੰ ਰਾਏ ਸੀਟ ਤੋਂ ਟਿਕਟ ਨਹੀਂ ਦਿੱਤੀ ਗਈ, ਉਨ੍ਹਾਂ ਦੀ ਥਾਂ ਕ੍ਰਿਸ਼ਨ ਗਹਿਲਾਵਤ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਟੌਦੀ ਤੋਂ ਮੌਜੂਦਾ ਭਾਜਪਾ ਵਿਧਾਇਕ ਸੱਤਿਆ ਪ੍ਰਕਾਸ਼ ਨੂੰ ਨਜ਼ਰਅੰਦਾਜ਼ ਕਰਕੇ ਬਿਮਲਾ ਚੌਧਰੀ ਨੂੰ ਟਿਕਟ ਮਿਲੀ ਹੈ। ਇਸ ਤੋਂ ਇਲਾਵਾ ਬਧਕਲ ਤੋਂ ਭਾਜਪਾ ਦੀ ਮੌਜੂਦਾ ਵਿਧਾਇਕ ਸੀਮਾ ਤ੍ਰਿਖਾ ਦੀ ਟਿਕਟ ਕੱਟ ਕੇ ਉਨ੍ਹਾਂ ਦੀ ਜਗ੍ਹਾ ਧਨੇਸ਼ ਅਧਲਾਖਾ ਬਧਕਲ ਨੂੰ ਮੈਦਾਨ ਵਿਚ ਉਤਾਰਿਆ ਗਿਆ ਹੈ। ਨਾਲ ਹੀ ਹਥਿਨ ਵਿਧਾਨ ਸਭਾ ਤੋਂ ਪ੍ਰਵੀਨ ਡਾਗਰ ਦੀ ਥਾਂ ਮਨੋਜ ਰਾਵਤ ਨੂੰ ਟਿਕਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਹੋਡਲ ਨੇ ਜਗਦੀਸ਼ ਨਾਇਰ ਦੀ ਥਾਂ ਹਰਿੰਦਰ ਸਿੰਘ ਰਾਮਰਤਨ ਨੂੰ ਮੈਦਾਨ `ਚ ਉਤਾਰਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ