Welcome to Canadian Punjabi Post
Follow us on

26

September 2024
 
ਭਾਰਤ

ਮਨੀਪੁਰ ਦੇ ਤਿੰਨ ਜਿ਼ਲ੍ਹਿਆਂ ’ਚ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ, ਕਰਫਿਊ ਲਾਗੂ

September 10, 2024 08:25 AM

ਇੰਫਾਲ, 10 ਸਤੰਬਰ (ਪੋਸਟ ਬਿਊਰੋ): ਮਨੀਪੁਰ ਦੇ ਤਿੰਨ ਜਿ਼ਲ੍ਹਿਆਂ ’ਚ ਸ਼ਾਂਤੀ ਬਹਾਲੀ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਤੋਂ ਇਕ ਦਿਨ ਬਾਅਦ ਪਾਬੰਦੀ ਦੇ ਹੁਕਮ ਲਾਗੂ ਕਰ ਦਿਤੇ ਗਏ ਹਨ।

ਥੌਬਲ ’ਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀ.ਐੱਨ.ਐੱਸ.ਐੱਸ.) ਦੀ ਧਾਰਾ 163 (2) ਤਹਿਤ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ, ਜਦਕਿ ਇੰਫਾਲ ਪੂਰਬੀ ਅਤੇ ਪੱਛਮੀ ਜਿ਼ਲ੍ਹਿਆਂ ’ਚ ਲੋਕਾਂ ਨੂੰ ਅਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਰੋਕਣ ਲਈ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ।
ਜਿ਼ਲ੍ਹਾ ਮੈਜਿਸਟਰੇਟ ਵਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਜਿ਼ਲ੍ਹੇ ’ਚ ਕਾਨੂੰਨ ਵਿਵਸਥਾ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਕਰਫਿਊ ’ਚ ਢਿੱਲ ਦੇਣ ਦੇ ਪਹਿਲਾਂ ਦੇ ਹੁਕਮ 10 ਸਤੰਬਰ ਨੂੰ ਸਵੇਰੇ 11 ਵਜੇ ਤੋਂ ਤੁਰਤ ਪ੍ਰਭਾਵ ਨਾਲ ਰੱਦ ਕਰ ਦਿਤੇ ਗਏ ਹਨ, ਇਸ ਲਈ ਇੰਫਾਲ ਪੂਰਵੀ ਜਿ਼ਲ੍ਹੇ ’ਚ ਅਗਲੇ ਹੁਕਮਾਂ ਤਕ ਤੁਰਤ ਪ੍ਰਭਾਵ ਨਾਲ ਮੁਕੰਮਲ ਕਰਫਿਊ ਲਗਾ ਦਿਤਾ ਗਿਆ ਹੈ।
ਇੰਫਾਲ ਪਛਮੀ ਦੇ ਜਿ਼ਲ੍ਹਾ ਮੈਜਿਸਟਰੇਟ ਵਲੋਂ ਜਾਰੀ ਇਕ ਹੋਰ ਹੁਕਮ ’ਚ ਕਿਹਾ ਗਿਆ ਹੈ ਕਿ 10 ਸਤੰਬਰ ਲਈ ਕਰਫਿਊ ’ਚ ਢਿੱਲ ਦੀ ਮਿਆਦ ਅੱਜ ਸਵੇਰੇ 11 ਵਜੇ ਤੋਂ ਹਟਾ ਦਿਤੀ ਗਈ ਹੈ। ਹਾਲਾਂਕਿ, ਮੀਡੀਆ, ਬਿਜਲੀ, ਅਦਾਲਤਾਂ ਅਤੇ ਸਿਹਤ ਸਮੇਤ ਜ਼ਰੂਰੀ ਸੇਵਾਵਾਂ ਨੂੰ ਕਰਫਿਊ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ।
ਦੋਹਾਂ ਜਿ਼ਲ੍ਹਿਆਂ ’ਚ ਇਹ ਹੁਕਮ ਅਜਿਹੇ ਸਮੇਂ ਆਏ ਹਨ ਜਦੋਂ ਮਨੀਪੁਰ ਦੇ ਵਿਦਿਆਰਥੀ ਸੂਬਾ ਸਰਕਾਰ ਦੇ ਡੀ.ਜੀ.ਪੀ. ਡੀ.ਜੀ., ਡੀ.ਜੀ.ਪੀ. ਅਤੇ ਸੁਰੱਖਿਆ ਸਲਾਹਕਾਰ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਅਪਣਾ ਵਿਰੋਧ ਤੇਜ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਡੀ.ਜੀ.ਪੀ. ਅਤੇ ਸੁਰੱਖਿਆ ਸਲਾਹਕਾਰ ਰਾਜ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੰਭਾਲਣ ’ਚ ਅਸਮਰੱਥ ਹਨ।
ਇਸ ਦੌਰਾਨ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੀਆਂ ਸੈਂਕੜੇ ਵਿਦਿਆਰਥਣਾਂ ਨੇ ਇੰਫਾਲ ਦੇ ਖਵਾਇਰਾਮਬੰਦ ਮਹਿਲਾ ਬਾਜ਼ਾਰ ’ਚ ਲਗਾਏ ਗਏ ਕੈਂਪਾਂ ’ਚ ਰਾਤ ਬਿਤਾਈ। ਉਨ੍ਹਾਂ ਕਿਹਾ ਕਿ ਅਸੀਂ ਰਾਜਪਾਲ ਲਕਸ਼ਮਣ ਪ੍ਰਸਾਦ ਅਚਾਰੀਆ ਨੂੰ ਅਪਣੀਆਂ ਛੇ ਮੰਗਾਂ ਦਾ ਜਵਾਬ ਦੇਣ ਲਈ 24 ਘੰਟਿਆਂ ਦਾ ਸਮਾਂ ਦਿਤਾ ਹੈ। ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਅਸੀਂ ਅਪਣੀ ਕਾਰਵਾਈ ਦਾ ਫੈਸਲਾ ਕਰਾਂਗੇ।
ਹਜ਼ਾਰਾਂ ਵਿਦਿਆਰਥੀਆਂ ਨੇ ਸੋਮਵਾਰ ਨੂੰ ਮਨੀਪੁਰ ਸਕੱਤਰੇਤ ਅਤੇ ਰਾਜਭਵਨ ਦੇ ਸਾਹਮਣੇ ਪ੍ਰਦਰਸ਼ਨ ਕੀਤਾ ਅਤੇ ਹਾਲ ਹੀ ’ਚ ਹੋਏ ਡਰੋਨ ਅਤੇ ਮਿਜ਼ਾਈਲ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਵਿਰੁਧ ਕਾਰਵਾਈ ਕਰਨ ਅਤੇ ਰਾਜ ਦੀ ਖੇਤਰੀ ਅਤੇ ਪ੍ਰਸ਼ਾਸਕੀ ਅਖੰਡਤਾ ਦੀ ਰੱਖਿਆ ਕਰਨ ਦੀ ਮੰਗ ਕੀਤੀ। ਤਾਜ਼ਾ ਹਿੰਸਾ ’ਚ ਘੱਟੋ ਘੱਟ ਅੱਠ ਲੋਕ ਮਾਰੇ ਗਏ ਹਨ ਅਤੇ ਇਕ ਦਰਜਨ ਤੋਂ ਵੱਧ ਜ਼ਖਮੀ ਹੋਏ ਹਨ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਮੁੱਖ ਮੰਤਰੀ ਐਨ ਬੀਰੇਨ ਸਿੰਘ ਅਤੇ ਰਾਜਪਾਲ ਅਚਾਰੀਆ ਨਾਲ ਮੁਲਾਕਾਤ ਕੀਤੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ