Welcome to Canadian Punjabi Post
Follow us on

26

September 2024
 
ਭਾਰਤ

ਸੇਬੀ ਦੀ ਮੁਖੀ ਮਾਧਵੀ ਪੁਰੀ ਬੁੱਚ ਅਤੇ ਉਸ ਦੇ ਪਤੀ 'ਤੇ ਮਹਿੰਦਰਾ ਐਂਡ ਮਹਿੰਦਰਾ ਤੋਂ ਲਾਭ ਲੈਣ ਦਾ ਕਾਂਗਰਸ ਨੇ ਲਗਾਇਆ ਦੋਸ਼

September 10, 2024 08:26 AM

ਨਵੀਂ ਦਿੱਲੀ, 10 ਸਤੰਬਰ (ਪੋਸਟ ਬਿਊਰੋ): ਕਾਂਗਰਸ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਭਾਰਤੀ ਸਕਿਓਰਿਟੀਜ਼ ਐਕਸਚੇਂਜ ਬੋਰਡ (ਸੇਬੀ) ਦੀ ਮੁਖੀ ਮਾਧਵੀ ਪੁਰੀ ਬੁਚ ਦੀ ‘ਅਗੋਰਾ ਐਡਵਾਈਜ਼ਰੀ ਪ੍ਰਾਈਵੇਟ ਲਿਮਿਟਡ’ ਨਾਂ ਦੀ ਕੰਪਨੀ ’ਚ 99 ਫੀਸਦੀ ਹਿੱਸੇਦਾਰੀ ਸੀ। ਮੁੱਖ ਵਿਰੋਧੀ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਕਿ ਮਾਧਵੀ ਦੇ ਪਤੀ ਧਵਲ ਬੁਚ ਨੂੰ 2019-21 ਦੌਰਾਨ ਮਹਿੰਦਰਾ ਐਂਡ ਮਹਿੰਦਰਾ ਤੋਂ 4.78 ਕਰੋੜ ਰੁਪਏ ਮਿਲੇ ਸਨ।
ਹਾਲਾਂਕਿ, ਐੱਮ ਐਂਡ ਐੱਮ ਨੇ ਕਾਂਗਰਸ ਦੇ ਦੋਸ਼ਾਂ ਨੂੰ ‘ਝੂਠਾ ਅਤੇ ਗੁਮਰਾਹਕੁੰਨ’ ਕਰਾਰ ਦਿਤਾ ਅਤੇ ਕਿਹਾ ਕਿ ਉਸ ਨੇ ਕਦੇ ਵੀ ਸੇਬੀ ਨੂੰ ਤਰਜੀਹੀ ਵਿਵਹਾਰ ਦੀ ਬੇਨਤੀ ਨਹੀਂ ਕੀਤੀ ਅਤੇ ਧਵਲ ਬੁਚ ਦੀਆਂ ਸੇਵਾਵਾਂ ਸਿਰਫ ਸਪਲਾਈ ਚੇਨ ਲਈ ਰੱਖੀਆਂ ਗਈਆਂ ਸਨ ਕਿਉਂਕਿ ਉਨ੍ਹਾਂ ਦੇ ਵਿਸ਼ਵਵਿਆਪੀ ਤਜ਼ਰਬੇ ਸਨ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪੁੱਛਿਆ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਧਵੀ ਦੀ ਹਿੱਸੇਦਾਰੀ ਬਾਰੇ ਪਤਾ ਸੀ। ਰਮੇਸ਼ ਨੇ ‘ਐਕਸ’ ’ਤੇ ਪੋਸਟ ਕੀਤਾ ਕਿ ਨਿੱਜੀ ਲਾਭ ਤੋਂ ਪ੍ਰੇਰਿਤ ਫੈਸਲਿਆਂ ਦੇ ਮਾਮਲੇ ’ਚ, ਇਹ ਸਾਡੇ ਤਾਜ਼ਾ ਖੁਲਾਸੇ ਹਨ ਜਿਸ ’ਚ ਅਡਾਨੀ ਸਮੂਹ ਵਲੋਂ ਸਕਿਓਰਿਟੀਜ਼ ਕਾਨੂੰਨਾਂ ਦੀ ਉਲੰਘਣਾ ਦੀ ਜਾਂਚ ਕਰ ਰਹੇ ਸੇਬੀ ਮੁਖੀ ਸਵਾਲਾਂ ਦੇ ਘੇਰੇ ’ਚ ਹਨ।
ਉਨ੍ਹਾਂ ਕਿਹਾ ਕਿ ਸਾਡੇ ਸਵਾਲ ਸਪੱਸ਼ਟ ਤੌਰ ’ਤੇ ਗੈਰ-ਜੈਵਿਕ ਪ੍ਰਧਾਨ ਮੰਤਰੀ ਨਾਲ ਹਨ, ਜਿਨ੍ਹਾਂ ਨੇ ਉਨ੍ਹਾਂ ਨੂੰ ਸੇਬੀ ਦੇ ਸਰਵਉੱਚ ਅਹੁਦੇ ’ਤੇ ਨਿਯੁਕਤ ਕੀਤਾ ਸੀ।
ਰਮੇਸ਼ ਨੇ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਨੂੰ ਪਤਾ ਹੈ ਕਿ ਅਗੋਰਾ ਐਡਵਾਇਜ਼ਰੀ ਪ੍ਰਾਈਵੇਟ ਲਿਮਿਟਡ ’ਚ ਮਾਧਵੀ ਪੀ. ਬੁਚ ਦੀ 99 ਫੀ ਸਦੀ ਹਿੱਸੇਦਾਰੀ ਹੈ ਅਤੇ ਉਹ ਮਹਿੰਦਰਾ ਐਂਡ ਮਹਿੰਦਰਾ ਸਮੇਤ ਸੂਚੀਬੱਧ ਕੰਪਨੀਆਂ ਤੋਂ ਭਾਰੀ ਟੈਰਿਫ ਲੈ ਰਹੇ ਹਨ, ਕੀ ਪ੍ਰਧਾਨ ਮੰਤਰੀ ਨੂੰ ਮਾਧਵੀ ਪੀ. ਬੁਚ ਦੇ ਇਸ ਵਿਵਾਦਿਤ ਇਕਾਈ ਨਾਲ ਸਬੰਧਾਂ ਦੀ ਜਾਣਕਾਰੀ ਹੈ?
ਉਨ੍ਹਾਂ ਕਿਹਾ ਕਿ 7 ਮਈ 2013 ਨੂੰ ਦਰਜ ਕੀਤੀ ਗਈ ਹਿੰਡਨਬਰਗ ਦੀ ਰੀਪੋਰਟ ’ਚ ਇਕ ਕੰਪਨੀ ਅਗੋਰਾ ਐਡਵਾਈਜ਼ਰੀ ਪ੍ਰਾਈਵੇਟ ਲਿਮਿਟਡ ਦਾ ਨਾਂ ਆਇਆ ਸੀ। ਇਹ ਕੰਪਨੀ ਮਾਧਵੀ ਪੁਰੀ ਬੁਚ ਅਤੇ ਉਸ ਦੇ ਪਤੀ ਦੀ ਹੈ, ਪਰ ਮਾਧਵੀ ਹਿੰਡਨਬਰਗ ਦੀ ਰੀਪੋਰਟ ਆਉਣ ਤੋਂ ਬਾਅਦ ਇਸ ਤੋਂ ਇਨਕਾਰ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ